ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ....
ਚੰਡੀਗੜ੍ਹ
ਚੰਡੀਗੜ੍ਹ, 19 ਫਰਵਰੀ : ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਬਾਕੀ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ....
ਚੰਡੀਗੜ੍ਹ, 19 ਫਰਵਰੀ : ਮੋਹਾਲੀ ਦੇ ਸੈਕਟਰ 78-79 ਦੇ ਲਾਈਟ ਪੁਆਇੰਟ 'ਤੇ ਬੀਤੀ ਰਾਤ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇਨੋਵਾ ਚਾਲਕ ਮੁਹੰਮਦ ਅਸਲਮ, ਕਾਰ ਡੀਲਰ ਵਾਸੀ ਜੰਮੂ ਕਸ਼ਮੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ 'ਚ ਸਵਾਰ ਡੀਏਵੀ ਕਾਲਜ ਦੀ ਵਿਦਿਆਰਥਣ ਆਰੀਆ ਸ਼ਰਮਾ (21) ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ 'ਚ ਸਕਾਰਪੀਓ ਚਾਲਕ ਅਰਜੁਨ ਅਤੇ ਉਸ ਦਾ ਦੋਸਤ ਵੀ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਲਾਈਟ ਪੁਆਇੰਟ ਨੇੜੇ ਵਾਪਰਿਆ। ਸਾਹਮਣੇ....
ਚੰਡੀਗੜ੍ਹ, 19 ਫਰਵਰੀ : ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਤੇ ਕਰਜ਼ਾ ਮੁਕਤੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਹਰਿਆਣਾ ਬਾਡਰਾਂ 'ਤੇ ਡਟੇ ਹੋਏ ਕਿਸਾਨਾਂ ਨਾਲ਼ ਤਾਲਮੇਲਵੀਂ ਸੰਘਰਸ਼ ਏਕਤਾ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਤਿੰਨ ਭਾਜਪਾ ਆਗੂਆਂ ਵਿਰੁੱਧ ਅਤੇ 13 ਜ਼ਿਲ੍ਹਿਆਂ ਵਿੱਚ 23 ਥਾਂਈਂ ਟੌਲ ਪਰਚੀ-ਮੁਕਤ ਧਰਨੇ ਅੱਜ ਤੀਜੇ ਦਿਨ ਵੀ ਜੋਸ਼ ਨਾਲ ਜਾਰੀ ਰਹੇ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ....
ਆਪ ਦੇ 3 ਕੌਂਸਲਰ ਭਾਜਪਾ ‘ਚ ਸ਼ਾਮਲ ਚੰਡੀਗੜ੍ਹ, 19 ਫਰਵਰੀ : ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਨੇ ਇੱਕ ਵਾਰ ਫਿਰ ਤੋਂ ਵੱਡਾ ਦਾਅ ਖੇਡਿਆ ਹੈ। ਚੰਡੀਗੜ੍ਹ ਦੇ ਭਾਜਪਾ ਦੇ ਮੇਅਰ ਬਣੇ ਮਨੋਜ ਸੋਨਕਰ ਨੇ ਬੀਤੀ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਨੇ ਮੇਅਰ ਦੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ।....
ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯....
ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ....
ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ....
ਚੰਡੀਗੜ੍ਹ, 18 ਫਰਵਰੀ : ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। 13 ਫਰਵਰੀ ਨੂੰ ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਮੌਤ ਹੋ ਚੁੱਕੀ ਹੈ। ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਚੰਡੀਗੜ੍ਹ, 18 ਫ਼ਰਵਰੀ : ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ....
ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ....
ਚੰਡੀਗੜ੍ਹ, 17 ਫਰਵਰੀ : ਵਿਦੇਸ਼ਾਂ ਅੰਦਰ ਪੰਜਾਬੀਆਂ ਦਾ ਅਤੇ ਪੰਜਾਬ ਦਾ ਡੰਕਾ ਵਜਾਉਣ ਵਾਲੇ ਉੱਘੇ ਐਨ.ਆਰ.ਆਈ, ਸਮਾਜ ਸੇਵਕ ਡਾ. ਦਰਸ਼ਨ ਸਿੰਘ ਰੱਖੜਾ ਨੇ ਅੱਜ ਆਪਣੇ ਭਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰੱਖੜਾ ਨੂੰ ਨਾਲ ਲੈ ਕੇ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੀਜੇਪੀ ਦੇ ਸਿਰਮੌਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਲੰਬੀ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ....
ਭਾਕਿਯੂ ਉਗਰਾਹਾਂ ਦੇ ਸੱਦੇ 'ਤੇ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੋ ਰੋਜ਼ਾ ਧਰਨਿਆਂ ਵਿੱਚ ਡਟੇ ਹਜ਼ਾਰਾਂ ਕਿਸਾਨ ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵਾਂ ਸੰਘਰਸ਼ ਚੰਡੀਗੜ੍ਹ, 17 ਫਰਵਰੀ : ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ 'ਤੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਮੋਦੀ ਸਰਕਾਰ ਨੂੰ....
ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫ਼ਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਨਿਰੰਤਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅੱਜ ਨਯਾ ਗਾਓਂ ਦੇ ਵਾਰਡ ਨੰਬਰ 2 ਤੇ 3, ਨਾਡਾ ਵਿਖੇ ਮਾਤਾ ਸਿੰਘਾ....
ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ....