ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ
ਚੰਡੀਗੜ੍ਹ, 6 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ....
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ : ਜੌੜਾਮਾਜਰਾ
ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਚੰਡੀਗੜ੍ਹ, 6 ਫ਼ਰਵਰੀ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ....
ਮੁਹਾਲੀ ਨੇੜੇ ਰੇਲਵੇ ਟ੍ਰੈਕ 'ਤੇ ਨੌਜਵਾਨ ਲੜਕੇ ਤੇ ਲੜਕੀ ਦੀਆਂ ਮਿਲੀਆਂ ਲਾਸ਼ਾਂ
ਚੰਡੀਗੜ੍ਹ, 5 ਫਰਵਰੀ : ਮੁਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ ਬਾਰੇ ਕੁਝ ਪਤਾ ਨਹੀਂ ਲਗਾ ਸਕੀ ਹੈ। ਪੁਲਿਸ ਲੜਕੀ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ....
ਹੁਣ ਪੰਜਾਬ ਤੇ ਹਰਿਆਣਾ ਦੇ ਮੁਲਾਜ਼ਮ ਸਿਰਫ਼ 7 ਸਾਲ ਹੀ ਡੈਪੂਟੇਸ਼ਨ ਤੇ ਕਰ ਸਕਣਗੇ ਚੰਡੀਗੜ੍ਹ ਚ ਕੰਮ, ਅਕਾਲੀ ਦਲ ਨੇ ਨਵੀਂ ਨੀਤੀ ਦਾ ਕੀਤਾ ਵਿਰੋਧ
ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਉਹ ਨਵੀਂ ਨੀਤੀ ਤੁਰੰਤ ਵਾਪਸ ਲਈ ਜਾਵੇ ਜਿਸ ਵਿਚ ਇਹ ਤੈਅ ਕੀਤਾ ਗਿਆਹੈ ਕਿ ਪੰਜਾਬ ਤੇ ਹਰਿਆਦਾ ਦੇ ਅਫਸਰ ਸਿਰਫ ਸੱਤ ਸਾਲਾਂ ਵਾਸਤੇ ਹੀ ਡੈਪੂਟੇਸ਼ਨ ’ਤੇ ਯੂ ਟੀ ਵਿਚ ਕੰਮ ਕਰ ਸਕਣਗੇ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਨੀਤੀ ਯੂ ਟੀ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਵੰਡਣ ਵੇਲੇ ਸਹਿਮਤੀ ਨਾਲ ਕੀਤੇ ਗਏ ਆਰਜ਼ੀ....
ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ......?
ਚੰਡੀਗੜ੍ਹ,5 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਹਨਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਹਨਾਂ ਵੱਲੋਂ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ....
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 5 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ....
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ
ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ....
2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ
ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ....
ਪੰਜਾਬ ਦੇ ਨਵੇਂ ਗਵਰਨਰ ਨੂੰ ਲੈ ਕੇ ਕਿਆਸੇ ਤੇਜ਼
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਦੇ ਨਾਲ ਹੀ ਪੰਜਾਬ ਦੇ ਨਵੇਂ ਗਵਰਨਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਕ ਦੇ ਨਾਮ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਪੰਜਾਬ ਭਾਜਪਾ ਨੇਤਾ ਕਮਲ ਸੋਈ ਨੇ ਟਵੀਟ ਕੀਤਾ ਕਿ ਭਾਰਤ ਦੀ ਪਹਿਲੀ ਮਹਿਲਾ ਆਈ ਪੀ ਐਸ ਕਿਰਨ ਬੇਦੀ ਪੰਜਾਬ ਦੀ ਅਗਲੀ ਗਵਰਨਰ ਹੋਵੇਗੀ। ਹਾਲਾਂਕਿ ਓਹਨਾਂ ਦੇ ਟਵੀਟ ਤੋਂ ਬਾਅਦ ਚਰਚਾ ਸ਼ੁਰੂ ਹੁੰਦਿਆਂ ਹੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ....
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਕਾਬੂ ਕੀਤੇ ਜਾਣ ਸਮੇਂ ਮੁਲਜ਼ਮ ਬਿਹਾਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼ ਚੰਡੀਗੜ੍ਹ, 4 ਫਰਵਰੀ....
ਬੜਬਰ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ, ਸਾਬਕਾ ਮੁੱਖ ਮੰਤਰੀ ਚੰਨੀ ਸਮੇਤ ਕਈ ਆਗੂਆਂ ਨੂੰ ਕੀਤਾ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ 
ਚੰਡੀਗੜ੍ਹ, 03 ਫਰਵਰੀ : ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਨਾ ਦੇ ਹੱਕ ਵਿੱਚ ਸੜਕਾਂ 'ਤੇ ਆਏ ਸਮਰਥਕਾਂ ਦੇ ਹੜ੍ਹ ਨੇ ਪੰਜਾਬ ਸਰਕਾਰ ਨੂੰ ਕੰਬਣੀ ਛੇੜ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ ਗਿਆ ਹੈ। ਦੱਸ ਦਈਏ ਕਿ ਭਾਨਾ ਸਿੱਧੂ ਕੇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਲਗਾਤਾਰ ਕਿਰਕਿਰੀ ਹੋ ਰਹੀ....
ਨਵਜੋਤ ਸਿੱਧੂ ਨੂੰ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ, ਸਿੱਧੂ ਬੋਲੇ ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ, ਇਹ ਦੌਲਤ! ਸਬ ਕਿਰਾਏਦਾਰ ਹਨ
ਚੰਡੀਗੜ੍ਹ, 03 ਫਰਵਰੀ : ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਹੋਈ ਹੈ। ਉਹ ਪੰਜਾਬ ਵਿਚ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ 1 ਫਰਵਰੀ ਨੂੰ ਕਾਂਗਰਸ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ। ਹੁਣ ਕਾਂਗਰਸ ਹਾਈਕਮਾਂਡ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।....
ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਾਗੂ ਕੀਤੀ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 
ਮੁੱਖ ਮੰਤਰੀ ਭਗਵੰਤ ਮਾਨ ਸਮਝ ਲੈਣ ਕਿ ਪੰਜਾਬੀਆਂ ਨੂੰ ਤਾਕਤ ਦੀ ਵਰਤੋਂ ਨਾਲ ਦਬਾਇਆ ਨਹੀਂ ਜਾ ਸਕਦਾ: ਪ੍ਰੋ. ਚੰਦੂਮਾਜਰਾ ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਚ ਅਣਐਲਾਨੀ ਐਮਰਜੰਸੀ ਲਾਗੂ ਕਰ ਦਿੱਤੀ ਹੈ ਅਤੇ ਕਿਸਾਨਾਂ, ਲੋਕਾਂ ਨੂੰ ਪ੍ਰਭਾਵਤ ਕਰਨ ਵਾਲਿਆਂ ਤੇ ਸਿਆਸਤਦਾਨਾਂ ਦੀ ਆਵਾਜ਼ ਕੁਚਲੀ ਜਾ ਰਹੀ ਹੈ ਤੇ ਉਹਨਾਂ ਨੇ ਨਾਗਰਿਕ ਆਜ਼ਾਦੀ ਦੀ ਰਾਖੀ ਵਾਸਤੇ ਸਾਰੇ ਲੋਕਾਂ ਨੂੰ....
ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ, 3 ਫਰਵਰੀ : ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਸੱਤਾ ਦੇ ਨਸ਼ੇ ‘ਚ ਧੁੱਤ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਦਿੱਲੀ ਦੀ ਕਠਪੁਤਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਫੈਸਲਿਆਂ ਵਿਰੁੱਧ ਕਿਸਾਨਾਂ ਅਤੇ ਪੰਜਾਬ ਦੇ ਦੁੱਖੀ ਵਰਗਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਉਨ੍ਹਾਂ ‘ਤੇ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਸੰਗਰੂਰ ਵਿਖੇ ਕਠਪੁਤਲੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਪਣੀਆਂ ਮੰਗਾਂ ਲਈ....
ਮਾਨ ਸਰਕਾਰ ਭਾਨਾ ਸਿੱਧੂ ਦੇ ਹੱਕ ਚ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ : ਸੁਖਦੇਵ ਸਿੰਘ ਢੀਂਡਸਾ 
ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ। ਸ. ਢੀਂਡਸਾ ਨੇ ਮਾਨ ਸਰਕਾਰ ਨੂੰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸ. ਸੁਖਦੇਵ....