ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ....
ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ : ਮੰਤਰੀ ਬਲਕਾਰ ਸਿੰਘ 
ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ....
ਪਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਲਾਇਆ ਦੋਸ਼ 
ਚੰਡੀਗੜ੍ਹ, 29 ਜਨਵਰੀ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ 'ਆਪ' ਸਰਕਾਰ ਦੇ ਤਾਜ਼ਾ ਨਿਸ਼ਾਨੇ 'ਤੇ ਹਨ। ਬਾਜਵਾ ਨੇ ਕਿਹਾ ਕਿ ਸਿਰਫ ਇਸ ਲਈ ਕਿ ਉਹ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ....
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ PPSC ਅਤੇ ਇੰਦਰਪਾਲ ਸਿੰਘ ਨੇ CIC Punjab ਦੇ ਅਹੁਦੇ ਲਈ ਚੁੱਕੀ ਸਹੁੰ
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ....
ਮੌਸਮ ਵਿਭਾਗ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ ਜਾਰੀ, ਪੰਜਾਬ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ
ਚੰਡੀਗੜ੍ਹ, 28 ਜਨਵਰੀ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਥੋੜੀ ਜਿਹੀ ਕਰਵਟ ਲਈ ਹੈ। ਸ਼ਨੀਵਾਰ ਨੂੰ ਧੁੱਪ ਨਿਕਲਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਹਰਿਆਣਾ ਵਿਚ ਤਾਪਮਾਨ 3 ਡਿਗਰੀ ਸੈਲਸੀਅਸ, ਪੰਜਾਬ ਵਿਚ 2.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿਚ 1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ 8 ਸ਼ਹਿਰਾਂ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ....
ਪੰਜਾਬ ਵਿੱਚ ਨਸ਼ਾ ਬਹੁਤ ਵਧ ਗਿਆ ਹੈ, ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ : ਰਾਜਪਾਲ ਪੁਰੋਹਿਤ
ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ ਨਾਲ ਸਬੰਧਤ ਚੰਡੀਗੜ੍ਹ ਵਿੱਚ ਪ੍ਰੋਗਰਾਮ ਵਿਚ ਗਏ ਸਨ, ਜਿੱਥੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਇੱਕ ਵਾਰ ਫਿਰ ਪੰਜਾਬ 'ਚ ਵੱਧ ਰਹੇ ਨਸ਼ੇ ਦੇ ਮੁੱਦੇ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਤਿੰਨ ਸਾਲਾਂ ਵਿੱਚ ਨਸ਼ਾਖੋਰੀ ਬਹੁਤ ਤੇਜ਼ੀ ਨਾਲ ਵਧੀ ਹੈ। ਉਹ ਖੁਦ ਨਸ਼ੇ ਦੇ ਵਧਣ ਨੂੰ ਦੇਖ ਰਿਹਾ....
ਸਿੱਧੂ ਦਾ ਕਾਂਗਰਸ ਪ੍ਰਧਾਨ ’ਤੇ ਫੁੱਟਿਆ ਗੁੱਸਾ, “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ...
ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਵੜਿੰਗ ’ਤੇ ਵੱਡਾ ਹਮਲਾ ਕੀਤਾ। ਉਹਨਾਂ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਮੇਂ ਹਰ....
ਸਪੀਕਰ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ....
ਪੰਜਾਬ ਦੀਆਂ ਜੇਲ੍ਹਾਂ ‘ਚ ਲਗਾਏ ਜਾਣਗੇ ਐਕਸ-ਰੇਅ ਆਧਾਰਿਤ ਫੁੱਲ ਬਾਡੀ ਸਕੈਨਰ : ਪੰਜਾਬ ਪੁਲਿਸ  
ਚੰਡੀਗੜ੍ਹ, 27 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ....
ਪੰਜਾਬ ਸਰਕਾਰ ਦਾ ਵੱਡਾ ਫੈਸਲਾ, 500 ਵਰਗ ਗਜ਼ ਤੱਕ ਦੇ ਘਰ ਮਾਲਕਾਂ ਨੂੰ ਮਿਲੇਗਾ ਫਾਇਦਾ
ਚੰਡੀਗੜ੍ਹ, 27 ਜਨਵਰੀ : ਸੂਬਾ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿੱਚ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿਵਾਉਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ, ਜਦਕਿ ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਲਈ ਸਰਕਾਰ ਨੇ 'ਪੰਜਾਬ ਮਿਊਂਸੀਪਲ ਬਿਲਡਿੰਗ ਬਾਈਲਾਜ਼-2018' ਵਿੱਚ ਸੋਧ ਕੀਤੀ ਹੈ। ਇਸ....
ਭਾਜਪਾ ਨੂੰ ਝਟਕਾ, ਮੇਜਰ ਸ਼ੇਰਗਿੱਲ ਦੇ ਅਕਾਲੀ ਦਲ 'ਚ ਸ਼ਾਮਲ
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਝਟਕਾ ਦਿੰਦਿਆਂ ਸੂਬੇ ਵਿੱਚ ਇਸ ਦੇ ਪ੍ਰਮੁੱਖ ਸਿੱਖ ਚਿਹਰੇ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਵਿੱਚ ਸ਼ਾਮਲ ਹੋ ਗਏ ਹਨ। ਮੇਜਰ ਸ਼ੇਰਗਿੱਲ ਦਾ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਅਕਾਲੀ ਦਲ ਵਿੱਚ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ 2004 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ....
'ਆਪ' ਸਰਕਾਰ ਦੇ ਮੰਤਰੀ 'ਤੇ ਲੱਗੇ ਦੋਸ਼ ਗੰਭੀਰ, ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ : ਸੁਨੀਲ ਜਾਖੜ
ਚੰਡੀਗੜ੍ਹ, 25 ਜਨਵਰੀ : ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਪੰਜਾਬ ਭਾਜਪਾ ਵੀ ਇਸ ਮਾਮਲੇ ਵਿੱਚ ਅੱਗੇ ਆ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ 'ਆਪ' ਸਰਕਾਰ ਦੇ ਮੰਤਰੀ 'ਤੇ ਲੱਗੇ ਦੋਸ਼ ਗੰਭੀਰ ਹਨ। ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ....
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਚੰਡੀਗੜ੍ਹ, 25 ਜਨਵਰੀ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ....
ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਭ੍ਰਿਸ਼ਟ ਤੇ ਪੰਜਾਬ ਵਿਰੋਧੀ ਸਰਕਾਰ ਨੂੰ ਕਰਨਗੇ ਬੇਨਕਾਬ : ਅਕਾਲੀ ਦਲ
ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਇਸਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਗਤੀਵਿਧੀਆਂ ਨੂੰ ਵੀ ਬੇਨਕਾਬ ਕਰਨਗੇ ਚੰਡੀਗੜ੍ਹ, 25 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 1 ਫਰਵਰੀ ਨੂੰ ਸ਼ੁਰੂ ਹੋ ਰਹੀ ਪੰਜਾਬ ਬਚਾਓ ਯਾਤਰਾ ਦੇ ਦੌਰਾਨ ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਇਸਦੀ ਭ੍ਰਿਸ਼ਟ ਤੇ ਪੰਜਾਬ ਵਿਰੋਧੀ ਸਰਕਾਰ ਨੂੰ ਬੇਨਕਾਬ ਕਰਨਗੇ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਘਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ....
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ....