ਚੰਡੀਗੜ੍ਹ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ....
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ, 23 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ....
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੜਕ ਹਾਦਸੇ ਦੇ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਵਾਲੇ ਨੂੰ ਕੀਤਾ ਜਾਵੇਗਾ 2000 ਰੁਪਏ ਨਾਲ ਸਨਮਾਨਿਤ
ਫਰਿਸ਼ਤੇ ਸਕੀਮ: ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ....
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ....
ਸਿਹਤ ਮੰਤਰੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਫਰਿਸ਼ਤੇ ਸਕੀਮ ਨਾਲ ਜੁੜਨ ਦਾ ਸੱਦਾ
ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 22 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ....
ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਕੀਤਾ ਜਾਰੀ, 18 ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਖ਼ਰਾਬ
ਚੰਡੀਗੜ੍ਹ, 21 ਜਨਵਰੀ : ਹਰਿਆਣਾ 'ਚ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਸੀ। ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ....
ਅਯੋਧਿਆ ਮੰਦਿਰ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਹੋਵੇਗੀ ਪੂਰੀ : ਮਨੋਹਰ ਲਾਲ
ਅਯੋਧਿਆ ਵਿਚ 22 ਜਨਵਰੀ ਨੂੰ ਪੂਰੇ ਦੇਸ਼ ਵਿਚ ਹੋਵੇਗਾ ਦੀਵਾਲੀ ਵਰਗਾ ਮਹਾ ਉਤਸਵ, ਸੂਬਾਵਾਸੀ 9 ਫਰਵਰੀ ਨੂੰ ਕਰ ਸਕਣਗੇ ਸ੍ਰੀ ਰਾਮਲੱਲਾ ਦੇ ਦਰਸ਼ਨ ਚੰਡੀਗੜ੍ਹ, 21 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਯੋਧਿਆ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਪੂਰੀ ਹੋਵੇਗੀ। ਇਸ ਦਿਨ ਦਾ ਇੰਤਜਾਰ ਪਿਛਲੇ 500 ਸਾਲਾਂ ਤੋਂ ਕੀਤਾ ਜਾ ਰਿਹਾ ਸੀ। ਇਸ ਇੰਤਜਾਰ ਦੀ ਘੜੀਆਂ 22 ਜਨਵਰੀ, 2024 ਨੁੰ ਭਗਵਾਨ ਸ੍ਰੀਰਾਮ ਦੇ ਘਰ....
ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਸੰਧਵਾਂ ਨੇ....
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ‘ਚ ਪੇਸ਼ੀ ਅੱਜ 
ਚੰਡੀਗੜ੍ਹ, 21 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ। ਇਹ ਖੁਲਾਸਾ ਹੋਇਆ ਹੈ ਕਿ ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਨੇਤਾਵਾਂ ਅਤੇ ਉਨ੍ਹਾਂ....
ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਜੇਲ੍ਹ ‘ਚ ਤਬਦੀਲ- ਡੀਜੀਪੀ ਨੂੰ ਵਕੀਲ ਦਾ ਨੋਟਿਸ
ਚੰਡੀਗੜ੍ਹ, 21 ਜਨਵਰੀ : ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਜੱਗੂ ਦੇ ਵਕੀਲ ਵੱਲੋਂ ਡੀਜੀਪੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਜੱਗੂ ਤੋਂ ਇਲਾਵਾ ਲਾਰੈਂਸ ਅਤੇ ਉਸ ਦੇ ਕਈ ਸਾਥੀ ਇਸ ਜੇਲ੍ਹ ਵਿੱਚ ਬੰਦ ਹਨ। ਦੱਸਣਯੋਗ ਹੈ ਕਿ 5 ਮਹੀਨੇ ਪਹਿਲਾਂ ਵੀ ਜੱਗੂ ਨੂੰ ਬਠਿੰਡਾ ਹਾਈਟੈਕ ਜੇਲ੍ਹ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਉਦੋਂ ਵੀ ਜੱਗੂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ....
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਚੰਡੀਗੜ੍ਹ, 20 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ....
ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ,20 ਜਨਵਰੀ : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ 14 ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਅਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਗਣਤੰਤਰ ਦਿਵਸ 2024 ‘ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਅਵਾਰਡ ਅਤੇ ਮੁੱਖ ਮੰਤਰੀ ਅਵਾਰਡ ਨਾਲ ਸਨਮਾਨਿਤ ਕਰਨਗੇ। ਇਹ ਪੁਰਸਕਾਰ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਆਪਣੀ....
ਪੰਜਾਬ-ਹਰਿਆਣਾ ‘ਚ ਸ਼ੀਤ ਲਹਿਰ ਦਾ ਰੈੱਡ ਅਲਰਟ ਜਾਰੀ
ਚੰਡੀਗੜ੍ਹ, 20 ਜਨਵਰੀ : ਦੇਸ਼ ‘ਚ ਇਕ ਵਾਰ ਫਿਰ ਠੰਡ ਦਾ ਅਸਰ ਵਧ ਗਿਆ ਹੈ। ਮੌਸਮ ਵਿਭਾਗ ਨੇ ਅੱਜ 20 ਜਨਵਰੀ ਨੂੰ 18 ਰਾਜਾਂ ਵਿੱਚ ਖਰਾਬ ਮੌਸਮ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸ਼ੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਰਾਜਾਂ ‘ਚ 21 ਜਨਵਰੀ ਤੱਕ ਠੰਡੀਆਂ ਹਵਾਵਾਂ ਵਧਣਗੀਆਂ। ਤਿੰਨਾਂ ਰਾਜਾਂ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਠੰਡ ਦੀ ਸਥਿਤੀ ਬਣੀ ਹੋਈ ਹੈ। ਉੱਤਰ ਪ੍ਰਦੇਸ਼ ਦੇ 45 ਸ਼ਹਿਰਾਂ....
ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਸਬੰਧੀ ਮੰਗੀ ਰਿਪੋਰਟ
ਚੋਣਾਂ ਜਲਦੀ ਕਰਵਾਉਣ ਦੇ ਹੁਕਮ ਚੰਡੀਗੜ੍ਹ,20 ਜਨਵਰੀ : ਚੰਡੀਗੜ੍ਹ ‘ਚ ਕਾਂਗਰਸ-ਆਪ ਗਠਜੋੜ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪ੍ਰਸ਼ਾਸਨ ਤੋਂ ਪੁੱਛਿਆ ਕਿ ਮੇਅਰ ਚੋਣਾਂ ਲਈ 6 ਫਰਵਰੀ ਦੀ ਤਰੀਕ ਕਿਉਂ ਤੈਅ ਕੀਤੀ ਗਈ ਹੈ। ਪ੍ਰਸ਼ਾਸਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੇਅਰ ਦੇ ਅਹੁਦੇ ਲਈ ਚੋਣਾਂ 18 ਜਨਵਰੀ ਨੂੰ ਹੋਣੀਆਂ ਸਨ, ਪਰ ਉਸ ਦਿਨ ਵੋਟਿੰਗ ਨਹੀਂ ਹੋ ਸਕੀ ਸੀ। ਇਸ ਤੋਂ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ
ਚੰਡੀਗੜ੍ਹ, 19 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਈ ਇਹ ਖਬਰ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ। ਦਰਅਸਲ ਫਰਵਰੀ ਮਹੀਨੇ ਤੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਪਰ ਐਨ ਮੌਕੇ ‘ਤੇ ਆ ਕੇ ਸਿੱਖਿਆ ਬੋਰਡ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਹੀ ਬਦਲ ਦਿੱਤਾ ਹੈ। ਅਸਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਗਲੇ ਸਾਲ ਤੋਂ ਆਪਣੀਆਂ ਪ੍ਰੀਖਿਆਵਾਂ ਦੇ ਪੈਟਰਨ ਵਿਚ ਤਬਦੀਲੀ ਕੀਤੀ ਜਾਣੀ ਸੀ। ਇਸ....