ਚੰਡੀਗੜ੍ਹ

ਕਾਂਗਰਸ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ : ਰਾਜਾ ਵੜਿੰਗ
ਚੰਡੀਗੜ੍ਹ, 09 ਜਨਵਰੀ : ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਚਾਰਜ ਦੇਵੇਂਦਰ ਯਾਦਵ ਨਾਲ ਬਹੁਤ ਵਧੀਆ ਤਰੀਕੇ ਗੱਲਬਾਤ ਹੋਈ। ਉਨ੍ਹਾਂ ਗਠਜੋੜ ਨੂੰ ਲੈ ਕੇ ਵਿਅਕਤੀਗਤ ਦੇ ਤੌਰ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ ਹਨ, ਬਾਕੀ ਜੋ ਵੀ ਫੈਸਲਾ ਹੋਵੇਗਾ, ਇੰਚਾਰਜ ਯਾਦਵ ਅਤੇ ਪਾਰਟੀ ਹਾਈਕਮਾਨ ਲਵੇਗੀ। ਫਿਲਹਾਲ ਉਨ੍ਹਾਂ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ। ਕਾਂਗਰਸ....
ਕਾਂਗਰਸ ਪਾਰਟੀ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ 
ਚੰਡੀਗੜ੍ਹ, 09 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਸ਼ਾਮਲ ਹੋਣ ਸਮੇਂ ਇੰਚਾਰਜ ਦੇਵੇਂਦਰ ਯਾਦਵ ਨਾਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵੇਂਦਰ ਯਾਦਵ ਨੇ ਕਿਹਾ ਕਿ ਉਹ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਉਹ ਗੱਲ ਕਰਨਗੇ। ਕੁੱਝ ਆਗੂਆਂ ਤੋਂ ਪਤਾ....
ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਦਾ ਮਾਮਲਾ- ਸੁਣਵਾਈ ਕੱਲ੍ਹ
SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਇਹ ਗੈਂਗਸਟਰ ਉੱਥੇ ਦੀ ਜੇਲ੍ਹ ਵਿੱਚ ਸੀ। ਸਭ ਤੋਂ ਪਹਿਲਾਂ SIT ਨੂੰ ਇਹ ਪਤਾ ਲਗਾਉਣਾ ਹੋਵੇਗਾ ਕਿ....
ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ
ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ....
ਬਿਜਲੀ ਮੰਤਰੀ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ....
ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ : ਭਗਵੰਤ ਮਾਨ
ਚੰਡੀਗੜ੍ਹ, 08 ਜਨਵਰੀ : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ....
“ਭਾਰਤ ਜੋੜੋ ਨਿਆਏ “ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਅਨਿਆਏ ਕੀਤਾ: ਬਿਕਰਮਜੀਤ ਚੀਮਾ
ਚੰਡੀਗੜ, 8 ਜਨਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਭਾਰਤ ਜੋੜੋ ਨਿਆਏ ਯਾਤਰਾ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਕੋਸ਼ਿਸ਼ ਕੀਤੀ ਹੈ ਅਤੇ ਦੇਸ਼ ਦੀ ਜਨਤਾ ਨਾਲ ਹਮੇਸ਼ਾ ਅਨਿਆਏ ਕੀਤਾ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਧਾਰਾ 370 ਤੇ 35-ਏ ਨੂੰ ਲਗਾ ਕੇ ਦੇਸ਼ ਨੂੰ ਵੰਡ ਕੇ ਰੱਖਿਆ ਤੇ ਦੇਸ਼ ਵਿੱਚ ਦੋ ਵਿਧਾਨ ਤੇ ਦੋ ਸੰਵਿਧਾਨ ਬਣਾ ਦਿੱਤੇ। ਉਹਨਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਜੋ ਪਾਕਿਸਤਾਨ....
ਪੰਜਾਬ ਮੰਡੀ ਬੋਰਡ ਦੀ ਨਵੀਂ ਪਹਿਲ, ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ : ਬਰਸਟ
ਚੰਡੀਗੜ੍ਹ, 8 ਜਨਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ (ਰੋਪੜ) ਸਥਿਤ ਕਿਸਾਨ ਹਵੇਲੀ ਵਿਖੇ ਆਨਲਾਈਨ ਬੁਕਿੰਗ ਲਈ ਵੈੱਬ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਲੋਕ ਮੌਕੇ ਤੇ ਕਮਰੇ ਬੁੱਕ ਕਰਵਾਉਣ ਦੇ ਨਾਲ-ਨਾਲ ਇਸ ਵੈੱਬ ਪੋਰਟਲ ਰਾਹੀਂ ਕਿਸੇ ਵੀ ਥਾਂ ਤੋਂ ਕਿਸਾਨ ਭਵਨ ਵਿਖੇ ਕਮਰੇ ਲਈ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਅਤੇ ਇਸ....
'ਆਪ' ਸਰਕਾਰ ਦੇ ਇਮਾਨਦਾਰੀ ਦੇ ਖੋਖਲੇ ਦਾਅਵਿਆਂ ਦਾ ਕੈਗ ਨੇ ਕੀਤਾ ਪਰਦਾਫਾਸ਼ : ਜਸਟਿਸ ਨਿਰਮਲ ਸਿੰਘ
ਚੰਡੀਗੜ੍ਹ, 7 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਟੱੜ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਐਮ.ਸੀ ਦਫਤਰ ਲੁਧਿਆਣਾ ਵਿੱਚ ਕੈਗ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਆਡਿਟ ਨੇ ਮੌਜੂਦਾ 'ਆਪ' ਸਰਕਾਰ ਦੇ ਇਮਾਨਦਾਰੀ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਗਰ ਨਿਗਮ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ
ਚੰਡੀਗੜ੍ਹ, 7 ਜਨਵਰੀ : ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਮੁਸ਼ਕਲ ਵਿੱਚ ਘਿਰ ਗਏ ਹਨ ਕਿਉਂਕਿ ਸਕੂਲਾਂ ਵੱਲੋਂ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਅਜਿਹੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਸੁਧਾਰਨ ਲਈ ਸਕੂਲਾਂ ਨੂੰ 19 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬੋਰਡ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਕੂਲਾਂ ਨੇ....
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ....
ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ
ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023 ਸਮੇਤ ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ), ਬਿੱਲ 2023 ਲੋਕਾਂ ਨੂੰ ਦੇਣਗੇ ਵੱਡੀ ਸਹੂਲਤਃ ਮੁੱਖ ਮੰਤਰੀ ਬਕਾਇਆ ਬਿੱਲਾਂ ਨੂੰ ਵੀ ਰਾਜਪਾਲ ਦੀ ਜਲਦੀ ਮਨਜ਼ੂਰੀ ਮਿਲਣ ਦੀ ਆਸ ਪ੍ਰਗਟਾਈ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ।....
ਆਈਏਐਸ ਵੀ.ਕੇ. ਸਿੰਘ ਨੂੰ ਪੰਜਾਬ ਸਰਕਾਰ ਨੇ ਸੌਂਪੀਂ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਨਵੀਂ ਦਿੱਲੀ ਦੀ ਜਿੰਮੇਵਾਰੀ
ਚੰਡੀਗੜ੍ਹ 7 ਜਨਵਰੀ : ਪਿਛਲੇ ਦਿਨੀਂ ਕੇਂਦਰ ਵਿੱਚੋਂ ਵਾਪਸ ਬੁਲਾਏ ਗਏ ਮੁੱਖ ਮੰਤਰੀ, ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ ਨੂੰ ਆਈ.ਏ.ਐਸ ਕੇ.ਏ.ਪੀ. ਸਿਨਹਾ ਦੀ ਥਾਂ ਤੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਸਹਿਕਾਰਤਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ (ਐਨ.ਆਰ.ਆਈ. ਮਾਮਲੇ), ਪੰਜਾਬ ਭਵਨ, ਨਵੀਂ ਦਿੱਲੀ ਵੀ ਲਗਾਇਆ ਗਿਆ ਹੈ।
ਸੁਖਪਾਲ ਖਹਿਰਾ ਨਾਲ ਪੰਜਾਬ ਕਾਂਗਰਸ ਚਟਾਨ ਵਾਂਗ ਖੜ੍ਹੀ ਹੈ : ਸੁਖਜਿੰਦਰ ਰੰਧਾਵਾ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨੀਲ ਜਾਖੜ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਕਾਂਗਰਸ ਅਤੇ ਪਾਰਟੀ ਦਾ ਹਰੇਕ ਵਰਕਰ ਚਟਾਨ ਦੀ ਤਰਾਂ ਖੜ੍ਹੀ ਹੈ, ਆਮ ਆਦਮੀ ਪਾਰਟੀ ਬਦਲਾ ਲ‌ਉ ਨੀਤੀ ਤਹਿਤ ਸੁਖਪਾਲ ਖਹਿਰਾ ਤੇ ਝੂਠੇ ਮੁਕੱਦਮੇ ਦਰਜ ਕਰਕੇ ਖਹਿਰਾ ਦਾ ਮਨੋਬਲ ਨਹੀਂ ਸੁੱਟ ਸਕਦੀ। ਰੰਧਾਵਾ ਨੇ ਜਾਖੜ ਦੇ ਉਸ ਬਿਆਨ ਤੇ ਪ੍ਰਤੀ ਕਰਮ ਕਰਦੇ ਹੋਏ ਕਿਹਾ....
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਏ ਜਾਣਗੇ ਸੀਸੀਟੀਵੀ ਕੈਮਰੇ 
ਚੰਡੀਗੜ੍ਹ, 06 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੇ ਜਾ ਸਕੇ ਅਤੇ ਅਧਿਆਪਕਾਂ ਦੀ ਹਾਜ਼ਰੀ ਤੇ ਵੀ ਧਿਆਨ ਰੱਖਿਆ ਜਾ ਸਕੇਗਾ। ਕੇਂਦਰ ਸਰਕਾਰ ਵੱਲੋਂ 2023-24 ਲਈ ਸੁਰੱਖਿਆ ਕੰਪੋਨੈਂਟ ਤਹਿਤ 15327 ਐਲੀਮੈਂਟਰੀ ਅਤੇ 3570 ਸੈਕੰਡਰੀ ਸਕੂਲਾਂ ਲਈ 377,94 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡੀਜੀਐਈ ਕਮ ਐਸਪੀਡੀ ਪੰਜਾਬ ਦੇ ਵਿਨੈ....