ਚੰਡੀਗੜ੍ਹ

ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ ਤੋਂ ਆਏ ਬਾਹਰ, ਭਤੀਜੀ ਦੇ ਵਿਆਹ 'ਚ ਕੀਤੀ ਸ਼ਿਰਕਤ 
ਚੰਡੀਗੜ੍ਹ, 03 ਨਵੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਤਾਰਾ ਪੈਰੋਲ ਖ਼ਤਮ ਹੋਣ ਤੋਂ ਬਾਅਦ ਬੁੜੈਲ ਜੇਲ੍ਹ ਪਰਤ ਗਏ ਹਨ। ਉਨ੍ਹਾਂ ਨੂੰ ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਪੈਰੋਲ ਦਿਤੀ ਸੀ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ, ਜਿਸ ਦੌਰਾਨ ਵੀ ਤਾਰਾ ਨੂੰ ਪੈਰੋਲ ਮਿਲੀ ਸੀ। ਤਾਰਾ ਨੇ ਉਸ ਸਮੇਂ....
ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਮੰਗੀ
ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਆਪਣੇ ਨਜ਼ਦੀਕੀ ਦੋਸਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਦਾ ਕਬਜ਼ਾ ਕਰਵਾਉਣ ਲਈ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਚੰਡੀਗੜ੍ਹ, 1 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ....
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਸੂਬੇ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ ਚੰਡੀਗੜ੍ਹ, 1 ਦਸੰਬਰ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ....
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 1 ਦਸੰਬਰ : ੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ....
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ
ਚੰਡੀਗੜ੍ਹ, 30 ਨਵੰਬਰ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ....
ਅਮਰੀਕਾ ਅਤੇ ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, 2 ਪੰਜਾਬੀ ਨੌਜਵਾਨਾਂ ਦੀ ਮੌਤ
ਚੰਡੀਗੜ੍ਹ, 30 ਨਵੰਬਰ : ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਤੇ ਨੰਬਰਦਾਰ ਲਾਭ ਚੰਦ ਦੇ ਭਤੀਜੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਬੇਹੱਦ ਦੁਖਦਾਇਕ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦਾ ਪਤਾ ਪੀੜਤ ਪਰਿਵਾਰ ਨੂੰ ਕੈਨੇਡਾ ਤੋਂ ਆਈ ਇਕ ਫੋਨ ਕਾਲ ਤੋਂ ਜਿਉਂ ਹੀ ਪਤਾ ਲੱਗਿਆ, ਤਾਂ ਹੱਸਦੇ -ਵੱਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਇਕ ਤਰ੍ਹਾਂ ਨਾਲ ਗ੍ਰਹਿਣ ਲੱਗ ਗਿਆ ਤੇ ਸਭ ਪਾਸੇ ਚੀਕ....
ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਮਾਰਿਆ ਛਾਪਾ
ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਛਾਪੇਮਾਰੀ ਚੰਡੀਗੜ੍ਹ, 30ਨਵੰਬਰ : ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚੇ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ....
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ, 30 ਨਵੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ। ਤਿੰਨ ਸਾਲ ਦੀ ਸਖ਼ਤ....
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ....
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ
ਚੰਡੀਗੜ੍ਹ, 30 ਨਵੰਬਰ : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ....
ਸਪੈਸ਼ਲ ਡੀਜੀਪੀ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ : ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮਾਰੇ ਗਏ ਦੋਵੇਂ ਗੈਂਗਸਟਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ: ਸੀ.ਪੀ. ਲੁਧਿਆਣਾ ਚੰਡੀਗੜ੍ਹ, 30 ਨਵੰਬਰ : ਸਪੈਸ਼ਲ ਡਾਇਰੈਕਟਰ ਜਨਰਲ ਆਫ਼....
ਚੰਡੀਗੜ੍ਹ 'ਚ ਬੁਆਏਫਰੈਂਡ ਦੇ ਕਹਿਣ 'ਤੇ ਕੁੜੀ ਨੇ ਬਾਥਰੂਮ 'ਚ ਲਾਇਆ ਕੈਮਰਾ, ਦੋਵੇਂ ਗ੍ਰਿਫ਼ਤਾਰ
ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਉਪਰ ਉਸ ਦੀ ਨਜ਼ਰ ਪਈ। ਜਦੋਂ ਉਸਨੇ....
ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਚੀਮਾ
ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ....
31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ : ਸਕੂਲ ਸਿੱਖਿਆ ਮੰਤਰੀ 
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 29 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022....
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ
ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਕਾਨੂੰਨ ਤਹਿਤ ਪਾਣੀ ਦੀ ਬਰਬਾਦੀ ਨੂੰ ਵੀ ਰੋਕਿਆ ਜਾਵੇਗਾ ਚੰਡੀਗੜ੍ਹ, 29 ਨਵੰਬਰ : ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ ਦਾ ਛੇਤੀ ਤੇ ਆਸਾਨ ਤਰੀਕੇ ਨਾਲ ਹੱਲ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਅੱਜ "ਪੰਜਾਬ ਨਹਿਰਾਂ ਤੇ ਜਲ....