ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਚੰਡੀਗੜ, 23 ਅਕਤੂਬਰ 2024 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ....
ਚੰਡੀਗੜ੍ਹ
ਚੰਡੀਗੜ੍ਹ, 23 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਰਾਈਫਲ ਦੀ ਦੁਰਵਰਤੋਂ ਕਰਨ ’ਤੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਹੈਰਾਨੀਜਨਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਏ ਕੇ 47 ਰਾਈਫਲ ਲੈ ਕੇ ਇਕ ਮਹਿਲਾ ਨਾਲ ਨੱਚਦੇ....
ਚੰਡੀਗੜ੍ਹ 23 ਅਕਤੂਬਰ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ ਪ੍ਰੰਤੂ ਅਫ਼ਸੋਸ ਹੈ ਕਿ ਸ਼ੈਲਰ ਮਾਲਕਾਂ,ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਰੌਲਾ ਪਾਉਣ ਦੇ ਬਾਵਜੂਦ ਵੀ....
ਚੰਡੀਗੜ੍ਹ, 23 ਅਕਤੂਬਰ 2024 : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ। ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਅਤੇ....
ਚੰਡੀਗੜ੍ਹ, 22 ਅਕਤੂਬਰ 2024 : ਦਲਵੀਰ ਗੋਲਡੀ ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਦਲਵੀਰ ਗੋਲਡੀ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ ਸੀ। ਦਲਵੀਰ ਗੋਲਡੀ ਦਾ ਕਹਿਣਾ ਹੈ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੇ ‘ਆਪ’ ਤੋਂ ਟਿਕਟ ਨਹੀਂ ਮੰਗੀ ਸੀ ਅਤੇ ਨਾ ਹੀ ਆਮ ਆਦਮੀ ਪਾਰਟੀ ਜੁਆਇਨ ਕਰਨ ਵੇਲੇ ਕੋਈ ਅਜਿਹਾ ਵਾਅਦਾ ਹੋਇਆ। ਉਨ੍ਹਾਂ ਕਿਹਾ....
ਕਿਹਾ, ਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ....
ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ....
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ ਖੇਤੀਬਾੜੀ ਮੰਤਰੀ ਨੇ ਮਜਾਤੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਤੋਂ ਲਈ ਫੀਡਬੈਕ ਚੰਡੀਗੜ੍ਹ, 22 ਅਕਤੂਬਰ 2024 : ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ....
ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ।
ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ ਚੰਡੀਗੜ੍ਹ, 22ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਚੱਬੇਵਾਲ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।
500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ....
ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ਡਿਊਲ ਨੋਟੀਫਾਈ ਕਰਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰੇ, ਜਿੱਥੇ ਲੰਬੇ ਸਮੇਂ ਤੋਂ ਚੋਣਾਂ ਹੋਣੀਆਂ ਹਨ। ਸ਼ਨੀਵਾਰ ਨੂੰ ਜਾਰੀ ਆਪਣੇ ਹੁਕਮਾਂ ‘ਚ ਹਾਈ ਕੋਰਟ ਨੇ ਸੂਬੇ ‘ਚ ਬਿਨਾਂ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ....
ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਆਮ ਆਦਮੀ....
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 20 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇਥੇ....
ਚੰਡੀਗੜ੍ਹ, 19 ਅਕਤੂਬਰ, 2024 : ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ....