ਚੰਡੀਗੜ੍ਹ

ਸ਼ਾਬਕਾ ਮੰਤਰੀ ਮਜੀਠੀਆ ਨੇ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਫੋਟੋ ਸ਼ੇਅਰ ਕਰ, ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ..
ਚੰਡੀਗੜ੍ਹ, 10 ਨਵੰਬਰ : ਦੀਵਾਲੀ ਦੇ ਤਿਓਹਾਰ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ, ਤੁਹਾਡੇ ਇੰਨ੍ਹਾਂ ਅਨਮੋਲ ਹੀਰਿਆਂ ‘ਚੋ ਇੱਕ ਦੀ ਹਰਕਤ ਤੁਹਾਡੇ ਨਾਲ ਜਲਦੀ ਸਾਂਝੀ ਕਰਾਂਗਾ। ਤੁਸੀਂ ਸ਼ਾਇਦ ਇਸ ਤੋਂ ਬਾਅਦ ਉਸ ਹੀਰੇ ਨਾਲ ਤਸਵੀਰ ਤਾਂ ਕੀ ਹੱਥ ਵੀ ਮਿਲਾਉਣਾ ਪਸੰਦ ਨਹੀਂ ਕਰੋਗੇ। ਅਕਾਲੀ ਆਗੂ ਮਜੀਠੀਆ....
ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦਾ ਲਿਆ ਸਟੈਂਡ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ : ਮਜੀਠੀਆ 
ਚੰਡੀਗੜ੍ਹ, 09 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦੇ ਲਏ ਸਟੈਂਡ ਨੂੰ ਸ਼੍ਰੋਮਣੀ ਅਕਾਲ਼ੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਉਹ ਪੰਜਾਬ ਦੇ ਕਿਸਾਨਾਂ ਵਿੱਚ ਵਾਰ ਵਾਰ ਛੁਰਾ ਕਿਉਂ ਮਾਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ....
‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! : ਰਾਜਾ ਵੜਿੰਗ
ਚੰਡੀਗੜ੍ਹ, 09 ਨਵੰਬਰ : ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਝੋਨੇ ਉਤੇ ਐਮਐਸਪੀ ਨੂੰ ਖਤਮ ਕਰਵਾਉਣ ਲਈ ਹੱਥ-ਪੈਰ ਮਾਰ ਰਹੀ ਹੈ। ਕਾਂਗਰਸ ਨੇ ਟਵੀਟ ਕਰਕੇ ਇਹ ਦੋਸ਼ ਲਾਏ ਹਨ। ਹਾਲਾਂਕਿ ਆਪ ਨੇ ਇਸ ਨੂੰ ਕੋਰਾ ਝੂਠ ਦੱਸਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਦੋਸ਼ ਲਾਏ ਸਨ ਕਿ- ‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ।....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਉਣ ਦੀ ਮੰਗ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮੰਗ ਪੱਤਰ ਸੌਪਿਆ ਚੰਡੀਗੜ੍ਹ, 9 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪੰਥਕ ਆਗੂਆਂ ਦੇ ਇਕ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਮੰਗ ਪੱਤਰ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ....
ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ 
6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼....
ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ
ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ ਡਾ. ਬਲਬੀਰ ਸਿੰਘ ਨੇ ਸਾਫ਼ ਪਾਣੀ ਅਤੇ ਸ਼ੁੱਧ ਹਵਾ ਨੂੰ ਅਗਲੀ ਪੀੜ੍ਹੀ ਦਾ ਮੌਲਿਕ ਅਧਿਕਾਰ ਦੱਸਿਆ ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਕੀਤੀ ਬੇਨਤੀ ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ....
ਪੰਜਾਬ ਸਰਕਾਰ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ 
ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ ਜੇਲ੍ਹਾਂ ਵਿੱਚ ਯੋਗਾ ਇੰਸਟਰੱਕਟਰ ਕੀਤੇ ਜਾਣਗੇ ਤਾਇਨਾਤ ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ....
ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵਿੱਤ ਮੰਤਰੀ ਚੀਮਾ ਨਾਲ ਕੀਤੀ ਅਹਿਮ ਮੀਟਿੰਗ
ਚੰਡੀਗੜ੍ਹ, 9 ਨਵੰਬਰ : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਜੋਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੁਲਾਜਮ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੀਵਾਲੀ ਮੌਕੇ ਮੁਲਾਜਮਾਂ ਦਾ ਬਣਦਾ ਡੀ.ਏ. ਜਲਦ ਰਿਲੀਜ਼ ਕੀਤਾ ਜਾਵੇ ਅਤੇ ਚੰਡੀਗੜ ਪ੍ਰਸ਼ਾਸ਼ਨ ਵਾਂਗ ਦੀਵਾਲੀ ਬੋਨਸ ਵੀ ਦਿੱਤਾ ਜਾਵੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰਮੁੱਖ....
ਗਲੋਬਲ ਸਿੱਖ ਕੌਂਸਲ ਵੱਲੋਂ ਮੁੱਖ ਮੰਤਰੀ ਤੋਂ ਸਕੂਲਾਂ ‘ਚ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਹੋ ਰਹੀ ਉਲੰਘਣਾ ਰੋਕਣ ਦੀ ਮੰਗ
ਸਮੂਹ ਵਿੱਦਿਅਕ ਸੰਸਥਾਵਾਂ ‘ਚ ਪੰਜਾਬੀ ਨੂੰ ਲਾਜ਼ਮੀ ਭਾਸ਼ਾ ਵਜੋਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਕਿਹਾ ਚੰਡੀਗੜ੍ਹ, 9 ਨਵੰਬਰ : ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਜਮੀ ਪੰਜਾਬੀ ਪੜ੍ਹਾਉਣ ਤੇ ਪੰਜਾਬੀ ਵਿੱਚ ਦਫਤਰੀ ਕੰਮ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ....
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ
ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ....
ਵਿਜੀਲੈਂਸ ਵੱਲੋਂ ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ....
ਪੰਜਾਬ ਵਲੋਂ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਕੈਮਪੇਨ ਦਾ ਦੂਜਾ ਦਿਨ
"ਜਲ ਦੀਵਾਲੀ" ਮੁਹਿੰਮ ਦਾ ਮੁੱਖ ਉਦੇਸ਼ ਔਰਤਾਂ ਦੇ ਸਸ਼ਕਤੀਕਰਨ ਅਤੇ ਜਲ ਸਰੋਤਾਂ ਦੇ ਪ੍ਰਬੰਧਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣਾ ਚੰਡੀਗੜ੍ਹ, 8 ਨਵੰਬਰ : ਪੰਜਾਬ ਸੂਬੇ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਫਲੈਗਸ਼ਿਪ ਸਕੀਮਾ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਮਿਤੀ 7 ਤੋਂ 9 ਨਵੰਬਰ ਤੱਕ “ਜਲ-ਦੀਵਾਲੀ” ਮਨਾਈ....
ਮੰਤਰੀ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ
ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ....
ਭਾਈ ਰਾਜੋਆਣਾ ਨੇ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ 
ਚੰਡੀਗੜ੍ਹ, 7 ਨਵੰਬਰ : ਪਟਿਆਲਾ ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਗਈ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ, ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ....
ਮੰਤਰੀ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਚੁੱਕੀ ਜ਼ੋਰਦਾਰ ਆਵਾਜ਼
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਚੰਡੀਗੜ੍ਹ, 07 ਨਵੰਬਰ : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ....