ਚੰਡੀਗੜ੍ਹ

ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ : ਪ੍ਰਤਾਪ ਬਾਜਵਾ
ਚੰਡੀਗੜ੍ਹ, 1 ਨਵੰਬਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦਿਵਸ ਮੌਕੇ ਲੁਧਿਆਣਾ ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸਾਡੇ ਮੁੱਖ ਮੰਤਰੀ....
ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਅਪੇ੍ਰਸ਼ਨ ਵਿੱਚ 3 ਕਿਲੋ ਹੈਰੋਇਨ ਤੇ ਡਰੋਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ : ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ....
ਆਮ ਪੰਜਾਬੀ 1 ਨਵੰਬਰ ਦੀ ਬਹਿਸ ਵਿੱਚੋਂ ਬਾਹਰ, ਆਪ ਵਿਧਾਇਕਾਂ ਨੂੰ ਦਿੱਤੇ 30-30 ਪਾਸ : ਬਿਕਰਮ ਸਿੰਘ ਮਜੀਠੀਆ  
ਮੁੱਖ ਮੰਤਰੀ ਰਾਜਨੀਤੀ 'ਚ ਵੰਡੀਆਂ ਪਾ ਕੇ ਅਤੇ ਕੇਜਰੀਵਾਲ ਦੇ ਹੁਕਮਾਂ ’ਤੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਦਿਵਸ ਮੌਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ: ਅਕਾਲੀ ਦਲ ਚੰਡੀਗੜ੍ਹ, 31 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ। ਇਥੇ ਇਕ....
ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ : ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ ਨੇ ਅਕਾਲੀ ਦਲ ਨੂੰ ਐਸਵਾਈਐਲ ਅਤੇ ਪੰਜਾਬ ਦੇ ਹਿੱਤਾਂ ’ਤੇ ਸਰਬ ਪਾਰਟੀ ਪਹਿਲ ਕਦਮੀ ਸ਼ੁਰੂ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ। ਇਸ....
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 31 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ....
“ਜਾਖੜ ਸਾਹਬ ਤੁਸੀਂ ਪੰਜਾਬ ਦੇ ਅਸਲ ਮੁੱਦੇ ਭੁੱਲ ਗਏ ਹੋ? ਤੁਹਾਨੂੰ ਡਿਬੇਟ ਵਿੱਚ 30 ਮਿੰਟ ਕਾਂਗਰਸ ਵੱਲੋਂ ਅਤੇ 15 ਮਿੰਟ ਭਾਜਪਾ ਵੱਲੋਂ ਬੋਲਣ ਲਈ ਦੇ ਦਿੱਤੇ ਜਾਣਗੇ : ਬਲਤੇਜ ਪੰਨੂ 
ਪੰਜਾਬ ‘ਚ ਵੱਡੀ ਬਹਿਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਮੀਡੀਆ ਸਲਾਹਕਾਰ ਦੀ ਸੁਨੀਲ ਜਾਖੜ ਨੂੰ ਦੋ ਟੁੱਕ ਚੰਡੀਗੜ੍ਹ, 31 ਅਕਤੂਬਰ : ਪੰਜਾਬ ਵਿੱਚ ਕੱਲ੍ਹ 1 ਨਵੰਬਰ ਨੂੰ ਇੱਕ ਮਹਾਡਿਬੇਟ ਹੋਣ ਜਾ ਰਹੀ ਹੈ, ਜਿਸ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਇੱਕ ਟਵੀਟ ਕਰਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਨਿਸ਼ਾਨਾ ਸਾਧਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ “ਜਾਖੜ ਸਾਹਬ....
ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਚੰਡੀਗੜ੍ਹ, 31 ਅਕਤੂਬਰ : 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ....
ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ‘ਚ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਨੂੰ ਵੀ ਬਹਿਸ ਦਾ ਹਿੱਸਾ ਬਣਾਇਆ ਜਾਵੇ : ਕੈਂਥ
ਰਾਜਨੀਤਿਕ ਪਾਰਟੀਆਂ ਦੇ ਨਾਲੋ-ਨਾਲ ਸਿਵਲ ਸੋਸਾਇਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਸੱਦਿਆ ਜਾਵੇ : ਕੈਂਥ “ਖੇਤੀ ਦੀ ਵਿਗੜ ਰਹੀ ਸਥਿਤੀ,ਪਾਣੀਆਂ ਤੇ ਨਸ਼ਿਆ ਦੇ ਮੁੱਦੇ ‘ਤੇ ਚਰਚਾ ਦੇ ਨਾਲੋ-ਨਾਲ ‘ਰਾਖਵੇਂਕਰਨ ਦੀ ਨੀਤੀ’ ਤੇ ਬਹਿਸ ਕਰਵਾਉਣ ਦੀ ਅਪੀਲ” ਚੰਡੀਗੜ੍ਹ ,30 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨਾਜ਼ੁਕ ਮੁੱਦਿਆਂ ‘ਤੇ 1 ਨਵੰਬਰ ਨੂੰ ਹੋਣ ਵਾਲੀ ਅਗਾਮੀ ਬਹਿਸ ਪੰਜਾਬ ‘ਚ ਦਰਪੇਸ਼ ਮੁੱਦਿਆਂ ਅਤੇ ਗੰਭੀਰ ਮਸਲਿਆਂ ਖੇਤੀ ਦੀ....
ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ 
ਚੰਡੀਗੜ੍ਹ, 30 ਅਕਤੂਬਰ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਉਸ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ....
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ
ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ, 30 ਅਕਤੂਬਰ : ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ....
ਪੰਜਾਬ ਸਰਕਾਰ ਗਵਰਨਰ ਵਿਰੁੱਧ ਪੁੱਜੀ ਸੁਪਰੀਮ ਕੋਰਟ, ਰਾਜਪਾਲ ਪਏ ਨਰਮ, ਕਿਹਾ ਬਿਲਾਂ ਬਾਰੇ ਕਰਾਂਗੇ ਵਿਚਾਰ
ਚੰਡੀਗੜ੍ਹ, 29 ਅਕਤੂਬਰ : ਬੀਤੇ ਕਾਫੀ ਸਮੇਂ ਤੋ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਖਹਿਬਾਜ਼ੀ ਚਲ ਰਹੀ ਹੈ। ਇਸੇ ਲੜੀ ਵਿਚ ਹੀ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਉਤੇ ਦਸਤਖ਼ਤ ਕਰਨ ਤੋ ਨਾਹ ਕਰ ਦਿੱਤੀ ਸੀ। ਇਸੇ ਮਾਮਲੇ ਵਿਚ ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਰਾਜਪਾਲ ਪੁਰੋਹਿਤ ਆਹਮੋ-ਸਾਹਮਣੇ ਹਨ....
ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਐਲਾਨ
ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ ਬਿਆਨਦਾ ਹੈ ਨਾਟਕ ‘ਪੀ ਜੀ-ਦ ਪੇਇੰਗ ਗੈਸਟ’ ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸਾਲ 2020 ਲਈ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ।ਸੰਜੀਵਨ ਦਾ ਇਹ ਨਾਟਕ ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ ਬਿਆਨਦਾ ਹੈ। ਇਹ ਪੁਰਸਕਾਰ ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਸ਼ਾ ਵਿਭਾਗ ਦੁਆਰਾ ਪੰਜਾਬੀ....
ਪੰਥ ਤੇ ਪੰਜਾਬ ਦੀ ਸੰਘਰਸ਼ਸ਼ੀਲ ਪੰਥਕ ਧਿਰ ਪੰਜਾਬ ਬੋਲਦਾ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ : ਭਾਈ ਮੋਹਕਮ ਸਿੰਘ
ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਵਲੋਂ ਪਹਿਲੀਂ ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ” ਮੈਂ ਪੰਜਾਬ ਬੋਲਦਾ ” ਪ੍ਰੋਗਰਾਮ ਵਿੱਚ ਭਾਈ ਮੋਹਕਮ ਸਿੰਘ ਦੀ ਅਗਵਾਈ ਵਿੱਚ ਪੰਥ ਤੇ ਪੰਜਾਬ ਦੀ ਮੁੱਖ ਸੰਘਰਸਸ਼ੀਲ ਪੰਥਕ ਧਿਰ ਨੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਅੱਜ ਇਥੇ ਪਿਛਲੇ ਸਮੇਂ 1976 ਤੋਂ ਸਤਲੁਜ ਜਮਨਾ ਲਿੰਕ ਨਹਿਰ ਨੂੰ ਰੋਕਣ, ਪੰਥ ਤੇ ਪੰਜਾਬ ਦੇ ਹਿੱਤਾਂ ਲਈ ਨਿਰੰਤਰ ਸੰਘਰਸ਼ ਕਰਨ ਵਾਲੀ , ਕੁਰਬਾਨੀਆਂ ਕਰਨ, ਜੇਲ੍ਹਾਂ ਕੱਟਣ ਵਾਲੀ, ਸ਼ਹਾਦਤਾਂ ਦੇਣ ਵਾਲ਼ੀ , ਨਹਿਰ....
ਸਰਕਾਰ ਕੋਲ ਵਿਕਾਸ, ਬੁਨਿਆਦੀ ਢਾਂਚੇ ਤੇ ਸਮਾਜ ਭਲਾਈ ਮੁਹਾਜ਼ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ : ਸੁਖਬੀਰ ਬਾਦਲ 
ਸੁਖਬੀਰ ਬਾਦਲ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਇਕ ਦਿਨ ਵਿਚ 25 ਕਰੋੜ ਰੁਪਏ ਬਰਬਾਦ ਕਰਨ ’ਤੇ ਮੁੱਖ ਮੰਤਰੀ ਕੀਤੀ ਨਿਖੇਧੀ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਤੇ ਦੇਸ਼ ਭਰ ਵਿਚ ਦਿੱਤੇ ਫਰੰਟ ਪੇਜ ਇਸ਼ਤਿਹਾਰਾਂ ’ਚ ਦੱਸੀ ਹਰ ’ਪ੍ਰਾਪਤੀ’ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਚੰਡੀਗੜ੍ਹ, 28 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਡੇਢ ਸਾਲ ਪੂਰੇ ਹੋਣ ’ਤੇ....