ਚੰਡੀਗੜ੍ਹ, 26 ਅਕਤੂਬਰ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ ਮੁਤਾਬਿਕ, ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾਕਟਰ ਗੁਰਵੀਨ ਕੌਰ ਹੈ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਰ ਕੌਰ ਮੰਗਣੀ ਕਰਵਾਉਣਗੇ ਅਤੇ 7 ਨਵੰਬਰ ਨੂੰ ਉਨ੍ਹਾਂ ਦਾ ਵਿਆਹ ਹੋਵੇਗਾ।
ਚੰਡੀਗੜ੍ਹ
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਪਟਵਾਰੀਆਂ ਵੱਲੋਂ ਖਾਲੀ ਪਏ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ ਛੱਡਣ ਤੋਂ ਬਾਅਦ 3193 ਸਰਕਲਾਂ ਵਿੱਚ ਆਮ ਲੋਕਾਂ ਨੂੰ ਰਜਿਸਟਰੀ ਸਬੰਧੀ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸਤਾਵੇਜ਼ਾਂ ਦੀ ਤਸਦੀਕ ਨਾਲ ਸਬੰਧਤ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਸਰਕਲਾਂ ਵਿੱਚ ਜਾਇਦਾਦਾਂ ਦੀ ਰਜਿਸਟਰੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਗੈਰ ਮਾਲ ਅਧਿਕਾਰੀਆਂ ਨੂੰ....
ਚੰਡੀਗੜ੍ਹ, 25 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ 88 ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਾਰੀ ਨੋਟਿਸ ਵਿਚ ਸਕੂਲਾਂ ਤੋਂ ਹਰੇਕ ਕਲਾਸ ਵਿਚ ਤੈਅਸ਼ੁਦਾ ਸਮਰੱਥਾ ਤੋਂ ਵੱਧ ਬੱਚੇ ਦਾਖਲ ਕਰਨ ਦਾ ਜਵਾਬ ਮੰਗਿਆ ਗਿਆ ਹੈ। ਸਕੂਲਾਂ ਤੋਂ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦਾ ਕਾਰਨ ਪੁੱਛਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਕ 10ਵੀਂ ਤੇ 12ਵੀਂ ਕਲਾਸ ਵਿਚ 50-50 ਵਿਦਿਆਰਥੀ ਜਦੋਂ ਕਿ ਆਰਟਸ ਲਈ 60 ਵਿਦਿਆਰਥੀ ਦਾਖਲ ਕਰਨ ਦੇ....
ਚੰਡੀਗੜ, 25 ਅਕਤੂਬਰ : ਪੰਜਾਬ ਸਰਕਾਰ ਨੇ ਸੂਬੇ ਵਿੱਚ 'ਸੰਪੂਰਨ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ ਵਿੱਚ ਉਦਯੋਗ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਹੈ। ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਦੀ ਅਗਵਾਈ ਸਬੰਧਤ ਉਦਯੋਗਿਕ ਖੇਤਰ ਦੇ ਇੱਕ ਨਾਮਵਰ ਵਿਅਕਤੀ ਦੁਆਰਾ ਕੀਤੀ ਜਾਵੇਗੀ ਜੋ ਇੱਕ ਕੈਬਨਿਟ ਮੰਤਰੀ ਦੇ ਬਰਾਬਰ ਦਾ ਦਰਜਾ ਪ੍ਰਾਪਤ ਕਰੇਗਾ। ਇਸ ਨਾਲ ਕਾਰੋਬਾਰੀਆਂ ਨੂੰ ਲਾਭ ਮਿਲੇਗਾ ਅਤੇ ਜਿਨ੍ਹਾਂ ਕਾਰੋਬਾਰੀਆਂ ਨੂੰ ਸਰਕਾਰੀ ਦਫਤਰਾਂ ’ਚ ਕੰਮ ਕਰਵਾਉਣ ਸਮੇਂ ਦਿੱਕਤਾਂ....
ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੌਰਵ ਯਾਦਵ ਨੂੰ ਪੁੱਛਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਦੀ ਫੋਰਸ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਬਚਾਅ ਕਿਉਂ ਕਰ ਰਹੀ ਹੈ ਤੇ ਉਹਨਾਂ ਨੂੰ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਟੀਚਰ ਡਾ. ਬਲਵਿੰਦਰ ਕੌਰ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਕਰਾਰ ਦਿੱਤੇ ਜਾਣ ਤੋਂ....
24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ ਚੰਡੀਗੜ੍ਹ, 25 ਅਕਤੂਬਰ : ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ 'ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17....
ਚੰਡੀਗੜ੍ਹ, 25 ਅਕਤੂਬਰ : ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣ ਜਸਟਿਸ (ਸੇਵਾਮੁਕਤ) ਐਸਐਸ ਸਾਰੋਂ ਨੂੰ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦੀ ਆਖਰੀ ਮਿਤੀ ਵਧਾਉਣ ਦੀ ਬੇਨਤੀ ਕੀਤੀ ਹੈ। ਮਾਨ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੱਤਰ ਲਿਖਿਆ ਹੈ। ਪੱਤਰ 'ਚ ਮਾਨ ਨੇ ਲਿਖਿਆ ਕਿ, (1) "ਆਪ ਜੀ ਦੇ ਧਿਆਨ....
ਚੰਡੀਗੜ੍ਹ, 25 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ....
ਚੰਡੀਗੜ੍ਹ, 24 ਅਕਤੂਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਨੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਝੂਠੇ ਕੇਸ ‘ਚ ਫਸਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਦਾ ਨਾਮ ਸੁਸਾਈਡ ਨੋਟ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਗਿਆ ਹੈ, ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਿਸ ਨੇ ‘ਆਪ’ ਸਰਕਾਰ ਦੇ ਪ੍ਰਭਾਵ ਹੇਠ ਪੀੜਤ ਪਰਿਵਾਰ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ....
ਚੰਡੀਗੜ੍ਹ, 24 ਅਕਤੂਬਰ : ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਿਕਟ ਚੋਰੀ....
ਚੰਡੀਗੜ੍ਹ, 23 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ 1 ਨਵੰਬਰ ਨੂੰ ਰੱਖੀ ਗਈ ਬਹਿਸ ਨੂੰ ਲੈ ਕੇ ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਤਿੰਨ ਨਾਵਾਂ ਸਾਬਕਾ ਵਿਧਾਇਕ ਐਡਵੋਕੇਟ ਐਚ ਐਸ ਫੂਲਕਾ, ਕੰਵਰ ਸਿੰਘ ਸੰਧੂ ਅਤੇ ਡਾ. ਧਰਮਵੀਰ ਗਾਂਧੀ ਦਾ ਨਾਂ ਸੁਝਾਇਆ ਗਿਆ ਸੀ, ਜਿਸ ਨੂੰ ਲੈ ਕੇ ਅੱਜ ਮੀਡੀਆ ਸਾਹਮਣੇ ਐਡਵੋਕੇਟ ਐਚ ਐਸ ਫੂਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜਾਖੜ ਸਾਬ੍ਹ ਨੇ ਉਨ੍ਹਾਂ ਦਾ ਨਾਮ ਬਹਿਸ ਲਈ ਸੁਝਾਇਆ ਹੈ, ਪਰ ਉਨ੍ਹਾਂ ਨੂੰ ਹੁਣ....
ਚੰਡੀਗੜ੍ਹ, 23 ਅਕਤੂਬਰ : ਪੰਜਾਬ ਸਰਕਾਰ ਦਾ ਇੱਕ ਹੋਰ ਯੂ ਟਰਨ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ’ਚ 162 ਅਧਿਆਪਕਾਂ ਦੀਆਂ ਬਦਲੀਆਂ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਬਦਲੀਆਂ ਖਿਲਾਫ ਲਗਾਤਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜੀ ਹਾਂ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸੀ ਐਂਡ ਵੀ, ਡੀਪੀਈ, ਕੰਪਿਊਟਰ ਫੈਕਲਟੀ ਅਤੇ ਲੈਕਚਰਰ ਕਾਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਵੱਖ....
ਚੰਡੀਗੜ੍ਹ, 23 ਅਕਤੂਬਰ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿਨਰ ਅਤੇ ਕਪਤਾਨ ਬਿਸ਼ਨ ਸਿੰਘ ਬੇਦੀ ਦਾ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ 12 ਸਾਲ ਤੱਕ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ। ਬਿਸ਼ਨ ਸਿੰਘ ਬੇਦੀ ਨੇ 5 ਜਨਵਰੀ 1967 ਨੂੰ ਭਾਰਤ ਲਈ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ 4 ਸਤੰਬਰ 1979 ਨੂੰ ਭਾਰਤ ਲਈ ਆਪਣਾ ਆਖਰੀ ਮੈਚ ਖੇਡਿਆ। ਬੇਦੀ ਨੂੰ ਇੱਕ ਸ਼ਾਨਦਾਰ ਸਪਿਨਰ ਵਜੋਂ ਜਾਣਿਆ ਜਾਂਦਾ ਸੀ ਜਦਕਿ ਉਹ ਆਪਣੇ ਖੱਬੇ ਹੱਥ ਨਾਲ ਬੱਲੇਬਾਜ਼ੀ ਵੀ ਕਰਦੇ ਸੀ....
ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੇ ਕੋਸ਼ਿਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹੁਣ ਸੋਸ਼ਲ ਮੀਡੀਆ ਪ੍ਰਭਾਵਕ ਅਹਿਮ ਭੂਮਿਕਾ ਨਿਭਾਉਣਗੇ। ਇਸ ਲਈ ਪੰਜਾਬ ਸਰਕਾਰ ਨੇ ਪਾਲਿਸੀ ਜਾਰੀ ਕਰ ਦਿੱਤੀ ਹੈ। ਹਾਲਾਂਕਿ ਸਰਕਾਰ ਨਾਲ ਜੁੜਨ ਲਈ ਇਨਫਲੂਐਂਸਰ ਕੋਲ ਘੱਟ ਤੋਂ ਘਟ 10,000 ਸਬਸਕ੍ਰਾਈਬਰਸ ਹੋਣੇ ਚਾਹੀਦੇ ਹਨ ਤੇ ਉਸ ਦਾ ਅਕਸ ਸਾਫ-ਸੁਥਰਾ ਹੋਣਾ ਚਾਹੀਦਾ ਹੈ। ਉਸ ‘ਤੇ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ। ਇਨ੍ਹਾਂ ਦੀਆਂ 5 ਸ਼੍ਰੇਣੀਆਂ ਬਣਾਈਆਂ ਗਈਆਂ ਹਨ। ਹਰੇਕ ਮੁਹਿੰਮ ਲਈ ਉਨ੍ਹਾਂ....
ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 22 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ....