ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ,ਬਜ਼ਾਰਾਂ ’ਤੇ ਤਲਾਸ਼ੀ ਅਭਿਆਨ ਅਪਰੇਸ਼ਨ ਦੌਰਾਨ 10000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਵੀ ਕੀਤੀ ਗਈ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 22 ਅਕਤੂਬਰ : ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼....
ਚੰਡੀਗੜ੍ਹ
ਚੰਡੀਗੜ੍ਹ, 21 ਅਕਤੂਬਰ : ਪੰਜਾਬ ਵਿਚ ਠੰਡ ਵਧ ਜਾਵੇਗੀ। ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਇਕ ਨਵੇਂ ਪੱਛਮੀ ਗੜਬੜੀ ਦੇ ਅਸਰ ਤੋਂ ਮੌਸਮ ਇਕ ਵਾਰ ਫਿਰ ਤੋਂ ਕਰਵਟ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਦੇ ਪਾਰੇ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲ ਸਕਦ ਹੈ। ਹਾਲਾਂਕਿ ਰਾਤ ਦੇ ਪਾਰੇ ਵਿਚ ਕੋਈ ਜ਼ਿਆਦਾ ਫਰਕ ਨਹੀਂ ਪਵੇਗਾ। ਐਤਵਾਰ ਦੇ ਬਾਅਦ....
ਚੰਡੀਗੜ, 21 ਅਕਤੂਬਰ : ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ....
ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ ਚੰਡੀਗੜ੍ਹ, 21 ਅਕਤੂਬਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।....
64ਵਾਂ ਪੁਲਿਸ ਯਾਦਗਾਰੀ ਦਿਵਸ ਤੇ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਜਲੰਧਰ, 21 ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ....
ਚੰਡੀਗੜ੍ਹ, 21 ਅਕਤੂਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ‘ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ ਅੱਗੇ ਸਿਰਫ਼ ਇੱਕ ਵਾਰ ਵਾਧਾ ਲਿਆ ਜਾ ਸਕਦਾ ਹੈ ਪਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਗ਼ਲਤ....
ਚੰਡੀਗੜ੍ਹ, 20 ਅਕਤੂਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਪਿਯੂਸ਼ ਗੋਇਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸ਼ੈਲਰ ਮਾਲਕਾਂ ਦਾ ਮਸਲਾ ਹੱਲ ਕਰਨ ਜੋ ਉਹਨਾਂ ਖਿਲਾਫ ਐਫ ਸੀ ਆਈ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ੈਲਰ ਮਾਲਕਾਂ ਖਿਲਾਫ ਕਾਵਲਟੀ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਕਿ ਉਹ....
ਪੰਜਾਬ ਤੋਂ ਰਾਜ ਸਭਾ ਮੈਂਬਰੀ ਲੈ ਕੇ ਸੂਬੇ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ ਆਪ ਦੇ ਚੁਣੇ ਐਮ ਪੀ: ਸਰਬਜੀਤ ਸਿੰਘ ਝਿੰਜਰ ਵਿਧਾਨ ਸਭਾ ਦਾ ਸੈਸ਼ਨ ਸਿਰਫ ਡਰਾਮੇਬਾਜ਼ੀ ਕਰਾਰ ਚੰਡੀਗੜ੍ਹ, 20 ਅਕਤਬਰ : ਯੂਥ ਅਕਾਲੀ ਦਲ ਨੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਪੁਤਲਾ ਸਾੜਿਆ ਜੋ ਹਰਿਆਣਾ ਲਈ ਐਸ ਵਾਈ ਐਲ ਦੇ ਪਾਣੀ ਦੀ ਮੰਗ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ....
ਪੰਜਾਬ ਕਾਂਗਰਸ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ ਚੰਡੀਗੜ੍ਹ, 20 ਅਕਤੂਬਰ : ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹੋਈ ਇੱਕ ਭਰਵੀਂ ਇਕੱਤਰਤਾ ਦੌਰਾਨ ਵੱਡੀ ਗਿਣਤੀ ਵਿੱਚ ਸੀਨੀਅਰ ਸਿਆਸੀ ਆਗੂਆਂ ਨੂੰ ਰਸਮੀ ਤੌਰ 'ਤੇ ਪੰਜਾਬ ਕਾਂਗਰਸ ਦੇ ਸਤਿਕਾਰਤ ਮੰਡਲਾਂ ਵਿੱਚ ਸ਼ਾਮਲ ਕੀਤਾ ਗਿਆ। ਇਹ ਸਮਾਗਮ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਨਾਲ ਹੋਇਆ, ਜਿਨ੍ਹਾਂ ਨੇ ਇਨ੍ਹਾਂ ਸਿਆਸੀ ਆਗੂਆਂ ਦਾ ਖੁੱਲ੍ਹੇਆਮ ਸਵਾਗਤ ਕੀਤਾ। ਇਹਨਾਂ ਵਿੱਚੋਂ ਬਹੁਤ ਸਾਰੇ....
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ : ਮੁੱਖ ਮੰਤਰੀ ਮਾਨ ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ: ਡੀਜੀਪੀ ਗੌਰਵ ਯਾਦਵ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵਿਸ਼ੇਸ਼ ਟੀਚਿਆਂ ‘ਤੇ ਹਮਲਾ ਕਰਨ ਦੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ....
ਚੰਡੀਗੜ੍ਹ, 20 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ ਚਾਰ ਐਵਾਰਡ ਦਿੱਤੇ ਜਾਣਗੇ, ਜਿਨ੍ਹਾਂ ਵਿੱਚ-ਇੱਕ ਐਵਾਰਡ ਪ੍ਰਿੰਟ ਮੀਡੀਆ ਲਈ, ਇੱਕ ਇਲੈਕਟ੍ਰਾਨਿਕ....
ਚੰਡੀਗੜ੍ਹ, 20 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ....
ਚੰਡੀਗੜ੍ਹ, 19 ਅਕਤੂਬਰ : ਪੰਜਾਬ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਲਿਆਂਦੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਤੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇੰਨ੍ਹਾਂ ਬਿੱਲਾਂ ਨੂੰ ਪੇਸ਼ ਕਰਨ ਤੇ ਵਿਚਾਰ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਰਾਜਪਾਲ ਨੇ ਲਿਖਿਆ, “ਮੈਨੂੰ 20 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 16ਵੀਂ....
ASPT ਨੇ ਫਿਜ਼ੀਓਥੈਰੇਪੀ ਕੌਂਸਲ ਦੇ ਗਠਨ ਲਈ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਚੰਡੀਗੜ੍ਹ, 19 ਅਕਤੂਬਰ : ਪੀ.ਜੀ.ਆਈ., ਚੰਡੀਗੜ੍ਹ ਦੇ ਫਿਜ਼ੀਓਥੈਰੇਪਿਸਟ ਅਤੇ ਸਟੂਡੈਂਟਸ ਐਸੋਸੀਏਸ਼ਨ ਆਫ ਫਿਜ਼ੀਓ ਥੈਰੇਪੀ (ਏ.ਐਸ.ਪੀ.ਟੀ.), ਇੰਡੀਆ ਦੇ ਕੌਮੀ ਪ੍ਰਧਾਨ ਡਾ: ਅਨਿਰੁਧ ਉਨਿਆਲ ਨੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਰਾਜ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਬੇਸਿਕ ਫਿਜ਼ੀਓਥੈਰੇਪੀ ਸਬੰਧੀ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਮੁੱਖ ਤੌਰ 'ਤੇ ਸਿਹਤ ਮੰਤਰੀ ਅੱਗੇ ਨੈਸ਼ਨਲ ਕਮਿਸ਼ਨ ਫਾਰ ਅਲਾਈਡ ਐਂਡ....