ਚੰਡੀਗੜ੍ਹ

ਮੁੱਖ ਮੰਤਰੀ ਕਾਂਗਰਸ ਨਾਲ ਰਲ ਕੇ ਕੇਂਦਰੀ ਸਰਵੇਖਣ ਸਫਲ ਬਣਾਉਣਾ ਚਾਹੁੰਦੇ ਹਨ : ਡਾ. ਚੀਮਾ
ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੀ ਪੰਜਾਬ ਦੇ ਦਰਿਆਈ ਪਾਣੀਆਂ ਦੇ ਅਸਲ ਰਾਖੇ ਸਨ : ਡਾ. ਚੀਮਾ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਸੁਪਰੀਮ ਕੋਰਟ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਦਾ ਸਮਝੌਤਾ ਕਰਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੁਣ ਕਾਂਗਰਸ ਪਾਰਟੀ ਨਾਲ ਰਲ ਕੇ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਰਾਹੀਂ ਹਰਿਆਣਾ ਨੂੰ ਦੇਣ ਵਾਸਤੇ ਕੇਂਦਰੀ ਸਰਵੇਖਣ ਪੂਰਾ ਕਰਵਾਉਣਾ....
ਹਾਈਕੋਰਟ ਵੱਲੋਂ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਪਈ ਝਾੜ ਮਗਰੋਂ ਤੁਰੰਤ ਅਸਤੀਫਾ ਦੇਣ ਭਗਵੰਤ ਮਾਨ : ਸੁਖਬੀਰ ਬਾਦਲ
ਕਿਹਾ ਕਿ ਆਪ ਦੇ ਮੰਤਰੀ ਤੇ ਵਿਧਾਇਕ ਸ਼ਰ੍ਹੇਆਮ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਪਰ ਗ੍ਰਹਿ ਮੰਤਰੀ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਨਸ਼ਾ ਤਸਕਰੀ ਵਿਚ ਚੋਖੇ ਵਾਧੇ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਹਾਈ ਕੋਰਟ ਵੱਲੋਂ ਬਤੌਰ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਇਸ ਬੁਰਾਈ ’ਤੇ ਕਾਬੂ ਪਾਉਣ ਵਿਚ ਅਸਫਲ ਰਹਿਣ ਕਾਰਨ ਪਾਈ....
ਹਾਈਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਦੇ ਐਸਐਸਪੀ ਨੂੰ ਕੀਤਾ ਤਲਬ
ਚੰਡੀਗੜ੍ਹ, 12 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2020 ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪੈਰਵੀ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਅੱਜ 12 ਅਕਤੂਬਰ ਯਾਨੀ ਵੀਰਵਾਰ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ....
ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ: ਡਾ ਬਲਬੀਰ ਸਿੰਘ ਚੰਡੀਗੜ੍ਹ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ....
ਖੇਤੀਬਾੜੀ ਮੰਤਰੀ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ
ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ ਐਫ.ਸੀ.ਆਈ. ਦੇ ਡੀ.ਜੀ.ਐਮ. ਨੂੰ ਆੜ੍ਹਤੀਆਂ ਦੇ ਮੁੱਦਿਆਂ ‘ਤੇ 10 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ....
ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ : ਮੀਤ ਹੇਅਰ
ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ ਚੰਡੀਗੜ੍ਹ, 12 ਅਕਤੂਬਰ : ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ....
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ
ਸੋਸ਼ਲ ਮੀਡੀਆ ‘ਤੇ ਕਮਿਸ਼ਨ ਦੀ ਮੌਜੂਦਗੀ ਵਧਾਉਣਾ, ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਐਨ.ਐਫ.ਐਸ.ਏ. ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ ਚੰਡੀਗੜ੍ਹ, 12 ਅਕਤੂਬਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਸ੍ਰੀ ਡੀ.ਪੀ. ਰੈਡੀ ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ....
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ : ਹਰਜੋਤ ਸਿੰਘ ਬੈਂਸ
ਹਰਜੋਤ ਸਿੰਘ ਬੈਂਸ ਵੱਲੋਂ ਇੱਕ ਮਹੀਨੇ ਵਿੱਚ ਸਕੂਲ ਦੀ ਨੁਹਾਰ ਬਦਲਣ ਦਾ ਹੁਕਮ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ....
ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 12 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ....
ਅਕਾਲੀ ਦਲ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ
ਚੰਡੀਗੜ੍ਹ, 11 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਸਰਦਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਹਨਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਹਨਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਅੱਜ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਜੀਤ....
ਭਾਈ ਬਲਵਿੰਦਰ ਸਿੰਘ ਜਟਾਣੇ ਦੀ ਆਦਮ ਕੱਦ ਤਸਵੀਰ ਪੰਜਾਬ ਦੀ ਅਸੈਂਬਲੀ ਵਿੱਚ ਲਾਈ ਜਾਵੇ : ਭਾਈ ਮੋਹਕਮ ਸਿੰਘ
ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ ਚੰਡੀਗੜ੍ਹ, 11 ਅਕਤੂਬਰ : ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਜ਼ਦੀਕੀ ਸਾਥੀ ਤੇ ਵੱਡੇ ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੰਜਾਬ ਦੇ ਪਾਣੀਆਂ ਦੇ ਰਖਵਾਲੇ ਭਾਈ ਬਲਵਿੰਦਰ ਸਿੰਘ ਜਟਾਣਾਂ ਦੀ ਆਦਮ ਕੱਦ ਤਸਵੀਰ ਪੰਜਾਬ ਦੀ ਅਸੰਬਲੀ ਦੀ ਗੈਲਰੀ ਵਿੱਚ ਲਾਈ ਜਾਵੇ। ਉਹਨਾਂ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ....
ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ
ਦੋ ਰੋਜਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਿੱਲੀ ਵਿੱਚ ਸ਼ੁਰੂ ਚੰਡੀਗੜ੍ਹ, 11 ਅਕਤੂਬਰ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ....
ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ : ਜਿੰਪਾ
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ....
ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਹੋਵੇਗਾ 20–21 ਅਕਤੂਬਰ ਨੂੰ 
ਚੰਡੀਗੜ੍ਹ, 10 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਹੈ। ਇਹ ਸੈਸ਼ਨ 20–21 ਅਕਤੂਬਰ ਨੂੰ ਹੋਵੇਗਾ। ਇਸ ਸੈਸ਼ਨ ਵਿਚ ਕਿਹੜੇ ਮੁੱਦੇ ਵਿਚਾਰੇ ਜਾਣਗੇ ਇਸ ਦਾ ਅਧਿਕਾਰਿਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ ਜਿਸ ਵਿਚ ਐਸਵਾਈਐਲ ਨਹਿਰ ਦਾ ਮੁੱਦਾ, ਆਰਡੀਐਫ ਦੇ ਰੁਕੇ ਹੋਏ ਫੰਡ ਦਾ ਮੁੱਦਾ ਅਤੇ ਹੋਰ ਵੀ ਮੁੱਦੇ ਵਿਚਾਰੇ ਜਾ ਸਕਦੇ ਹਨ। ਦੱਸ ਦਈਏ ਕਿ....
ਕੈਨੇਡੀਅਨ ਨਾਗਰਿਕਾਂ ਦਾ ਵੀਜ਼ਾ ਮੁਅੱਤਲ ਕਰਨ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ‘ਚ ਅਸਫਲ ਰਹੀ ‘ਆਪ’: ਪ੍ਰਤਾਪ ਬਾਜਵਾ
ਪੰਜਾਬ ਸਰਕਾਰ ਨੇ ਕੈਨੇਡਾ ‘ਚ ਰਹਿੰਦੇ ਪੰਜਾਬੀ ਭਾਈਚਾਰੇ ਦੀ ਅਣਦੇਖੀ ਕੀਤੀ ਹੈ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ, 10 ਅਕਤੂਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁਅੱਤਲ ਕਰਨ ਦੇ ਫ਼ੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੈਨੇਡਾ ‘ਚ ਰਹਿੰਦੇ ਪੰਜਾਬੀ ਭਾਈਚਾਰੇ ਦੀ ਅਣਦੇਖੀ ਕੀਤੀ ਹੈ। ਸੀਨੀਅਰ ਕਾਂਗਰਸੀ....