ਚੰਡੀਗੜ੍ਹ, 10 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਂਦੇ ਹੋਏ ਅੰਤਰਿਮ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ। ਦੱਸ ਦੇਈਏ ਕਿ ਮਾਰਚ ਵਿੱਚ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਰਾਜਜੀਤ....
ਚੰਡੀਗੜ੍ਹ
ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਸੋਮਵਾਰ ਨੂੰ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ....
ਚੰਡੀਗੜ੍ਹ, 10 ਅਕਤੂਬਰ : ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ....
ਚੰਡੀਗੜ੍ਹ, 9 ਅਕਤੂਬਰ : ਕਾਂਗਰਸ ਦੇ ਵਲੋਂ SYL ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿਥੇ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨੇਨ ਦਾ ਇਸਤੇਮਾਲ ਕੀਤਾ, ਉਥੇ ਹੀ ਹਲਕਾ ਲਾਠੀਚਾਰਜ ਵੀ ਕੀਤਾ। ਕਾਂਗਰਸੀ ਗਵਰਨਰ ਹਾਊਸ ਦੇ ਵੱਲ ਅੱਜ ਦੁਪਹਿਰੇ ਕਰੀਬ 1 ਵਜੇ ਕੂਚ ਕਰ ਰਹੇ ਸਨ। ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਬੈਰੀਕੇਡ ਲਗਾਏ ਹੋਏ ਸਨ। ਜਿਵੇਂ ਹੀ ਕਾਂਗਰਸੀਆਂ ਵਲੋਂ ਗਵਰਨਰ ਹਾਊਸ ਵੱਲ ਵਧਣਾ ਸ਼ੁਰੂ ਕਰ ਦਿੱਤਾ ਤਾਂ, ਪੁਲਿਸ ਨੇ ਉਨ੍ਹਾਂ ਨੂੰ....
ਚੰਡੀਗੜ੍ਹ, 5 ਅਕਤੂਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਨ ਵਿਰੁੱਧ ਅੱਜ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਉਤੇ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ਵੱਲ ਰੋਸ਼ ਪ੍ਰਦਰਸ਼ਨ ਕਰਦੇ ਹੋਏ ਵੱਡਾ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ। ਆਮ....
ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ....
ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 5 ਅਕਤੂਬਰ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ ਕਰੀਬ 45 ਮਿੰਟ ਤੱਕ ਚੱਲੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਆਪਣਾ ਨਵਾਂ ਐਡਟੋਵੇਟ ਜਨਰਲ ਵੀ ਮਿਲ ਗਿਆ ਹੈ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਨਵਾਂ ਏ.ਜੀ. ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ, 4 ਅਕਤੂਬਰ : ਅੱਜ AGTF-Punjab ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 2 ਗੈਂਗਸਟਰ ਅਵਤਾਰ ਸਿੰਘ ਉਰਫ ਗੋਰਾ ਅਤੇ ਅਜੇ ਕੁਮਾਰ ਉਰਫ ਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਲੁਕਣ ਦੇ ਅੱਡੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ ਅਤੇ ਸੂਬੇ ਵਿਚ ਸਨਸਨੀਖੇਜ਼....
ਚੰਡੀਗੜ੍ਹ, 4 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ....
ਚੰਡੀਗੜ੍ਹ, 4 ਅਕਤੂਬਰ : ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਬਠਿੰਡਾ ਕੋਰਟ ‘ਚ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਪਈ ਸੀ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.)....
ਚੰਡੀਗੜ੍ਹ, 4 ਅਕਤੂਬਰ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਪੰਜਾਬ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਭਾਜਪਾ ਪੰਜਾਬ ਮਹਿਲਾ ਮੋਰਚਾ ਇਕਾਈ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮਹਿਲਾ ਮੋਰਚਾ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਸਭ ਤੋਂ ਪਹਿਲਾਂ ਮੈਂ ਭਾਜਪਾ ਹਾਈਕਮਾਂਡ, ਪੰਜਾਬ ਪ੍ਰਧਾਨ ਸੁਨੀਲ ਜਾਖੜ ਜੀ, ਪੰਜਾਬ ਇੰਚਾਰਜ ਵਿਜੇ ਰੁਪਾਨੀ ਜੀ....
ਚੰਡੀਗੜ੍ਹ, 4 ਅਕਤੂਬਰ : ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਤੇ ਪੰਥ ਹਿਤੈਸ਼ੀਆਂ ਦੀ ਨਸ਼ਿਆ ਵਿਰੁੱਧ ਬੁਲਾਈ ਗਈ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਐਲਾਨ ਕਰਦਿਆਂ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵਲੋਂ ਧਰਮ ਜਾਗਰੂਕਤਾ ਲਹਿਰ ਅਧੀਨ ਸ਼ੁਰੂ ਕੀਤੀ ਗਈ ਮੁਹਿੰਮ ਜਿਸ ਵਿੱਚ ਪੰਜਾਬ ਵਿੱਚ ਧਰਮ ਪਰਿਵਰਤਨ ਦੇ ਮੁੱਦੇ ਨੂੰ ਵੱਡੇ ਪੱਧਰ ਤੇ ਠੱਲ ਪਾਉਣ ਤੋਂ ਬਾਅਦ....
ਚੰਡੀਗੜ੍ਹ, 04 ਅਕਤੂਬਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਵੱਛਤਾ ਹੀ ਸੇਵਾ ਅਭਿਆਨ—2023 ਦੇ ਅਧੀਨ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਦੀ ਸਾਫ—ਸਫਾਈ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਵਕੀਲ ਸਾਹਿਬਾਨ, ਸਟਾਫ਼ ਮੈਂਬਰ ਆਦਿ ਮੌਜੂਦ ਸਨ। ਸ਼੍ਰੀ ਬੀ.ਬੀ.ਐੇੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ....
ਚੰਡੀਗੜ੍ਹ, 03 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 31 ਅਗਸਤ ਤੋਂ 28 ਫਰਵਰੀ ਤਕ ਰਿਟਾਇਰ ਹੋਣ ਵਾਲੇ ਪ੍ਰਿੰਸੀਪਲਾਂ ਦੇ ਸੇਵਾ ਕਾਲ ਵਿਚ ਵਾਧਾ ਕੀਤਾ ਹੈ। ਇਹ ਫੈਸਲਾ ਸਕੂਲਾਂ ਵਿਚ ਪ੍ਰਿੰਸੀਪਲਾਂ ਦੀ ਕਮੀ ਤੇ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਸਕੂਲ ਅਧਿਆਪਕ ਸੇਵਾ ਵਾਧਾ ਕਾਨੂੰਨ 2015 ਤਹਿਤ ਜੋ ਪ੍ਰਿੰਸੀਪਲ ਅਗਸਤ ਤੋਂ ਫਰਵਰੀ ਤੱਕ ਰਿਟਾਇਰ ਹੋਣਗੇ ਉਨ੍ਹਾਂ ਦੇ ਸੇਵਾ ਕਾਲ ਵਿਚ 31 ਮਾਰਚ ਤੱਕ ਦਾ ਵਾਧਾ ਕੀਤਾ ਗਿਆ ਹੈ। ਮੰਤਰੀ ਬੈਂਸ....
ਪਿਛਲੀ ਸਰਕਾਰ ਨੇ ਪੰਜਾਬ ਨੂੰ ਲੁੱਟਿਆ, ਸਾਨੂੰ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ: ਆਪ ਪੰਜਾਬ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਮਾਨ ਸਰਕਾਰ ਤਨਦੇਹੀ ਨਾਲ ਕਰ ਰਹੀ ਹੈ ਕੰਮ: ਆਪ ਹੁਣ ਅਸੀਂ ਲਏ ਗਏ ਕਰਜ਼ਿਆਂ ਦਾ ਵੇਰਵਾ ਦੇ ਦਿੱਤਾ ਹੈ, ਰਾਜਪਾਲ ਕੇਂਦਰ ਨੂੰ ਸਾਡੇ ਫੰਡ ਜਾਰੀ ਕਰਨ ਲਈ ਕਹਿਣ: ਮਲਵਿੰਦਰ ਕੰਗ ਚੰਡੀਗੜ੍ਹ, 3 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਨੂੰ ਸੂਬੇ ਦੇ ਵਧੇ ਹੋਏ ਕਰਜ਼ੇ ਅਤੇ ਮਾਲੀਏ....