ਚੰਡੀਗੜ੍ਹ

ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫਤਾਰ
ਦੋਸ਼ੀ ਦੇ ਦੋ ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਚੰਡੀਗੜ੍ਹ, 21 ਸਤੰਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਗਾਲਿਬ, ਜਿਲਾ ਲੁਧਿਆਣਾ ਦੇ ਨਿਰਭੈ ਸਿੰਘ, ਜੋ ਖੁਦ ਨੂੰ ਪੱਤਰਕਾਰ ਦੱਸਦਾ ਹੈ, ਨੂੰ ਇੱਕ ਡਾਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ....
ਵਿਜੀਲੈਂਸ ਨੇ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ, 21 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ....
ਪੰਜਾਬ ਦੇ ਲੋਕ ਅਕਾਲੀ ਦਲ ਤੇ ਭਾਜਪਾ ਜਾਂ ਉਨ੍ਹਾਂ ਦੇ ਨਾਪਾਕ ਗਠਜੋੜ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ: ਕੰਗ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ 'ਅਪਵਿੱਤਰ ਗਠਜੋੜ' ਹੋ ਚੁੱਕਾ ਹੈ, ਇਹ ਐਲਾਨ ਕਰਨ ਲਈ ਮੌਕੇ ਦੀ ਉਡੀਕ 'ਚ ਹਨ : ਮਲਵਿੰਦਰ ਕੰਗ ਹਰਸਿਮਰਤ ਬਾਦਲ ਦੀ ਅਗਵਾਈ ਵਿੱਚ ਗਠਜੋੜ ਦੀ ਕਾਰਵਾਈ, 15 ਦਿਨ ਪਹਿਲਾਂ ਦਿੱਲੀ ਵਿੱਚ ਅਕਾਲੀ ਦਲ ਅਤੇ ਭਾਜਪਾ ਲੀਡਰਸ਼ਿਪ ਦੀ ਮੀਟਿੰਗ ਹੋਈ ਸੀ- ਮਲਵਿੰਦਰ ਕੰਗ 750 ਕਿਸਾਨਾਂ ਦੀਆਂ ਮੌਤਾਂ ਲਈ ਜਿੰਮੇਵਾਰ ਭਾਜਪਾ ਅਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤ ਅਕਾਲੀ ਦਲ ਫਿਰ ਤੋਂ ਅਪਵਿੱਤਰ ਗਠਜੋੜ ਕਰ ​​ਰਹੇ ਹਨ: ਮਲਵਿੰਦਰ ਕੰਗ ਮੇਜ਼ ਦੇ ਹੇਠਾਂ ਉਹ ਹਮੇਸ਼ਾ ਇੱਕ ਸਨ....
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ(ਸ਼ਨੀਵਾਰ) ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ....
ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ
ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਉਤਸ਼ਾਹਿਤ ਕਰੇਗੀ ਚੰਡੀਗੜ੍ਹ, 16 ਸਤੰਬਰ : ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ....
ਯੂਥ ਅਕਾਲੀ ਦਲ ਤੇ ਐਸਓਆਈ ਨੂੰ ਮੰਡੀ ਗੋਬਿੰਦਗੜ੍ਹ ’ਚ ਰੋਸ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੀ ਹਮਾਇਤ ਕਰੇਗੀ  : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 16 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਤੇ ਐਸ ਓ ਆਈ ਦੇ ਆਗੂਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਗੋਬਿੰਦਗੜ੍ਹ ਵਿਚ ਦੇਸ਼ ਭਗਤ ਨਰਸਿੰਗ ਇੰਸਟੀਚਿਊਟ ਵੱਲੋਂ ਉਹਨਾਂ ਨਾਲ ਕੀਤੇ ਧੋਖੇ ਖਿਲਾਫ ਰੋਸ ਪ੍ਰਦਰਸ਼ਨ ਕਰ ਨਿਆਂ ਮੰਗ ਰਹੀਆਂ ਨਰਸਾਂ ਦੀ ਹਮਾਇਤ ਕਰਨ। ਰੋਸ ਪ੍ਰਗਟਾ ਰਹੀਆਂ ਨਰਸਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਸੂਬਾ ਪੁਲਿਸ ਨੇ ਮਾਮਲੇ ਵਿਚ....
ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ 1.710 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਚੰਡੀਗੜ੍ਹ, 15 ਸਤੰਬਰ : ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ ਜਲੰਧਰ ਦਿਹਾਤੀ ਪੁਲਿਸ ਦੁਆਰਾ ਸਾਂਝੇ ਕੀਤੇ ਗਏ ਇਨਪੁਟ ‘ਤੇ ਕਾਰਵਾਈ ਕਰਦਿਆਂ 1.710 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮਲਕੀਤ ਕਾਲੀ ਅਤੇ ਉਸ ਦੇ ਸਾਥੀਆਂ ਦੇ ਕਬਜ਼ੇ ‘ਚੋਂ ਹੁਣ ਤੱਕ 24.710 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਐਸ.ਐਸ.ਓ.ਸੀ ਫਾਜ਼ਿਲਕਾ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ ਜਲੰਧਰ ਦਿਹਾਤੀ ਪੁਲਿਸ ਦੁਆਰਾ....
ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ 3 ਪੁਲਿਸ ਮੁਲਾਜ਼ਮਾਂ ਨੂੰ 31 ਸਾਲ ਬਾਅਦ ਸੁਣਾਈ ਗਈ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ, 15 ਸਤੰਬਰ : ਸੀਬੀਆਈ ਅਦਾਲਤ ਵੱਲੋਂ 1992 ਵਿੱਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ ਨੂੰ 2 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9....
ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਦਿੱਤੇ ਆਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 15 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ....
ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਲੋਕਾਂ ਨੂੰ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ: ਡਾ. ਬਲਬੀਰ ਸਿੰਘ
ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਸਿਹਤ ਟੀਮਾਂ ਨੇ ਵਾਰ-ਵਾਰ ਉਲੰਘਣਾ ਕਰਨ ਵਾਲੇ 8000 ਵਿਅਕਤੀਆਂ ਦੇ ਕੀਤੇ ਚਲਾਨ ਚੰਡੀਗੜ੍ਹ, 15 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ....
ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਲੋਕ-ਅਰਪਣ
ਵੱਡੀ ਗਿਣਤੀ ‘ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ, 15 ਸਤੰਬਰ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ....
ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ ਦੇ ਮਾਮਲੇ `ਚ ਉੱਚ ਪੱਧਰੀ ਜਾਂਚ ਹੋਵੇ: ਦਵਿੰਦਰ ਸਿੰਘ ਸੋਢੀ
ਯੂਥ ਅਕਾਲੀ ਦਲ ( ਸੰਯੁਕਤ) ਵੱਲੋਂ ਧਰਨੇ ਤੇ ਬੈਠੀਆਂ ਵਿਦਿਆਰਥੀ ਜਥੇਬੰਦੀਆਂ ਦੀ ਹਮਾਇਤ ਦਾ ਐਲਾਨ ਚੰਡੀਗੜ੍ਹ, 15 ਸਤੰਬਰ : ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ ਦੇ ਮਾਮਲੇ ਵਿਚ ਯੂਨੀਵਰਸਿਟੀ ਦੇ ਪ੍ਰੋਫੈਸਰ `ਤੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੁਲਿਸ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੋਢੀ ਨੇ ਕਿਹਾ ਕਿ ਯੂਥ ਅਕਾਲੀ ਦਲ (ਸੰਯੁਕਤ) ਧਰਨੇ `ਤੇ ਬੈਠੇ ਵਿਦਿਆਰਥੀਆਂ ਦੇ ਨਾਲ ਹੈ....
ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ : ਡਾ. ਬਲਜੀਤ ਕੌਰ
ਬੱਚਿਆਂ ਦੀ ਭਲਾਈ ਲਈ ਬਾਲ ਅਧਿਕਾਰਾਂ ਬਾਲ ਰੱਖਿਆ ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 14 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਬੱਚਿਆਂ ਦੀ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਸਾਂਭ....
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰੋਤਸਾਹਨ ਦੇਣ ਅਤੇ ਸਨਮਾਨਿਤ ਕਰਨ ਦਾ ਵੀ ਕੀਤਾ ਐਲਾਨ ਸਿਹਤ ਮੰਤਰੀ ਨੇ 5ਵੇਂ ਸਲਾਨਾ ਡੈਂਟਲ ਰੀਓਰੀਏਂਟੇਸ਼ਨ ਟ੍ਰੇਨਿੰਗ ਸੈਸ਼ਨ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 14 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ....
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ : ਕਟਾਰੂਚੱਕ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ....