ਚੰਡੀਗੜ੍ਹ

ਚੰਡੀਗੜ੍ਹ ਵਿਖੇ ਪੁੱਜਣ ‘ਤੇ ਪੀਟੀ ਊਸ਼ਾ ਦਾ ਭਰਵਾਂ ਸਵਾਗਤ 
ਚੰਡੀਗੜ੍ਹ, 9 ਸਤੰਬਰ : ਦੇਸ਼ ਦੀ ਉੱਘੀ ਅਥਲੀਟ ਅਤੇ ਉਲੰਪੀਅਨ ਪੀਟੀ ਊਸ਼ਾ ਦਾ ਚੰਡੀਗੜ੍ਹ ਵਿਖੇ ਅੱਜ ਪਹੁੰਚਣ ਉਤੇ ਅੱਜ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਸਵਾਗਤ ਚੰਡੀਗੜ੍ਹ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ‌ ਅਤੇ ਪੰਜਾਬ ਪੁਲੀਸ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਉਲੰਪੀਅਨ ਪੀਟੀ ਊਸ਼ਾ ਜਦੋਂ ਕੁਝ ਵਰ੍ਹੇ ਪਹਿਲਾਂ ਚੰਡੀਗੜ੍ਹ ਆਏ ਸਨ, ਉਦੋਂ ਉਥੇ ਸਿੰਥੈਟਿਕ ਟਰੈਕ ਨਹੀਂ ਸੀ, ਹੁਣ ਬਣਕੇ ਤਿਆਰ ਹੋ ਗਿਆ ਹੈ।
ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ
ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ: ਮਾਲ ਮੰਤਰੀ ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ....
ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੈਪਟਨ ਅਮਰਿੰਦਰ ਨੇ ਕੀਤਾ ਖਾਰਜ
ਚੰਡੀਗੜ੍ਹ, 9 ਸਤੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ....
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ
ਕਿਹਾ, ਆਪ੍ਰੇਸ਼ਨ ਸਪਸ਼ਟ ਇਸ਼ਾਰਾ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਡਿਸਟਿਲਰੀ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਅਧੀਨ ਆਈਪੀਸੀ ਦੀ ਧਾਰਾ 420, 379, 120 ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ....
ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਵਾਸਤੇ ਚੁੱਕ ਰਹੀ ਹੈ ਠੋਸ ਕਦਮ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ....
ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਜਾਰੀ
ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਚੰਡੀਗੜ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ....
ਮੁੱਖ ਮੰਤਰੀ ਮਾਨ ਨੇ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਕੀਤਾ ਐਲਾਨ
ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਹੋਵੇਗਾ ਜਾਰੀ ਚੰਡੀਗੜ੍ਹ, 8 ਸਤੰਬਰ : ਸਿਖਲਾਈ ਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710....
ਉੱਘੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਮਾਤਾ ਦੇ ਦਿਹਾਂਤ ਤੇ ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਸਤੰਬਰ : ਗੁਰਬਾਣੀ ਦੇ ਉੱਘੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਮਾਤਾ ਪਰਮਿੰਦਰ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 9 ਸਤੰਬਰ ਨੂੰ ਕੀਤਾ ਜਾਵੇਗਾ। ਉਹਨਾਂ ਦੇ ਦਿਹਾਂਤ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਇੱਕ ਸ਼ੋਕ ਸੰਦੇਸ਼ ਲਿਖਿਆ। ਮਾਨ ਨੇ ਲਿਖਿਆ “ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ....
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਬਾਦਲ
ਕਿਹਾ ਕਿ ਘਰੇਲੂ ਤੇ ਉਦਯੋਗਿਕ ਬਿਜਲੀ ਕੱਟਾਂ ਕਾਰਨ ਸੂਬੇ ਦਾ ਅਰਥਚਾਰਾ ਪ੍ਰਭਾਵਤ ਹੋ ਰਿਹੈ, ਕਿਹਾ ਕਿ ਆਮ ਆਦਮੀ ਵੀ ਜਨਰੇਟਰ ਵਰਤਣ ਲਈ ਮਜਬੂਰ ਹੋਇਆ ਚੰਡੀਗੜ੍ਹ, 7 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ....
13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 7 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 13 ਸਤੰਬਰ ਨੂੰ ਪੰਜਾਬ ਆਉਣਗੇ। ਇਸ ਪੰਜਾਬ ਦੌਰੇ ਦੌਰਾਨ ਉਹ ਅੰਮ੍ਰਿਤਸਰ ‘ਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹਿਣਗੇ।
ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ : ਨਵਜੋਤ ਸਿੰਘ ਸਿੱਧੂ 
ਚੰਡੀਗੜ੍ਹ, 06 ਸਤੰਬਰ : ਦੇਸ਼ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਇੰਡੀਆ ਇੰਲਾਈਜ਼ ਪੂਰੇ ਦੇਸ਼ ਵਿੱਚ ਇੱਕ ਹੋ ਕੇ ਲੋਕ ਸਭਾ ਚੋਣਾਂ ਲੜਨ ਲਈ ਮੀਟਿੰਗਾਂ ਕਰਨ ਰਿਹਾ ਹੈ, ਤਾਂ ਕਿ ਦੇਸ਼ ਵਿੱਚ ਭਾਜਪਾ ਨੂੰ ਲਾਂਭੇ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਵਿੱਚ ਇੱਕਲੇ ਹੋ ਕੇ ਮਤਲਬ ਕਾਂਗਰਸ ਵੱਲੋਂ 13 ਸੀਟਾਂ ਤੇ ਲੜਨ ਸਬੰਧੀ ਬਿਆਨ ਸਾਹਮਣੇ ਆ ਰਹੇ....
ਭਾਜਪਾ ਦੇ ਸੂਬਾ ਪ੍ਰਧਾਨ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ 
ਚੰਡੀਗੜ੍ਹ, 6 ਸਤੰਬਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ....
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣ NSUI ਨੇ ਜਿੱਤੀ, ਨਵੇਂ ਪ੍ਰਧਾਨ ਬਣੇ ਜਤਿੰਦਰ ਸਿੰਘ 
ਚੰਡੀਗੜ੍ਹ, 6 ਸਤੰਬਰ : ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਵਿਚ ਐਨਐਸਯੂਆਈ ਨੇ ਵੱਡੀ ਜਿੱਤ ਦਰਜ ਕੀਤੀ ਹੈ। ਪੀ ਯੂ ਸਟੂਡੈਂਟ ਕੌਂਸਲ ਦੇ ਨਵੇਂ ਪ੍ਰਧਾਨ ਜਤਿੰਦਰ ਸਿੰਘ ਬਣ ਗਏ ਹਨ। ਇਸ ਦੇ ਨਾਲ ਹੀ ਮੀਤ ਪ੍ਰਧਾਨ ਦੇ ਅਹੁਦੇ ਲਈ ਰਣਮੀਕਜੋਤ ਕੌਰ ਜੇਤੂ ਰਹੀ ਹੈ। INSO ਦੇ ਦੀਪਕ ਗੋਇਤ ਜਨਰਲ ਸਕੱਤਰ ਜੇਤੂ ਰਹੇ, ਜਦੋਂਕਿ PUHH ਦੇ ਗੌਰਵ ਚਾਹਲ ਨੇ ਜੁਆਇੰਟ ਸਕੱਤਰ ਜੇਤੂ ਰਹੇ।
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ ਚੰਡੀਗੜ੍ਹ, 6 ਸਤੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ....
ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ
ਚੰਡੀਗੜ੍ਹ, 6 ਸਤੰਬਰ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀ.ਡਬਲਿਊ.ਆਰ.ਡੀ.ਏ. ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ....