ਅਮਰੀਕਾ ਦੇ ਸੈਕਰਾਮੈਂਟੋ ਸ਼ਹਿਰ ਵਿੱਚ ਸੈਵਨ ਇਲੈਵਨ ਨਾਂ ਦੇ ਸਟੋਰ ਉੱਤੇ ਕੰਮ ਕਰਦੇ ਪੰਜਾਬੀ ਮੂਲ ਦੇ ਨੌਜੁਆਨ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜੁਆਨ ਨੂੰ ਕੰਮ ‘ਤੇ ਡਿਊਟੀ ਦੌਰਾਨ ਹੋਈ ਝੜਪ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਜਿਕਰਯੋਗ ਹੈ ਕਿ ਮ੍ਰਿਤਕ ਨੌਜੁਆਨ ਗੁਰਪ੍ਰੀਤ ਸਿੰਘ ਖੰਨਾ ਦੇ ਪਿੰਡ ਚਕੋਹੀ ਦਾ ਰਹਿਣ ਵਾਲਾ ਸੀ । ਗੁਰਪ੍ਰੀਤ ਸਿੰਘ ਦੇ ਕਤਲ ਦੀ ਖਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ । ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਮਰੀਕਾ ਅਤੇ ਭਾਰਤ ਸਰਕਾਰ ਤੋਂ ਲਾਸ਼ ਨੂੰ ਉਸਦੇ ਜੱਦੀ ਪਿੰਡ ਪਹੁੰਚਾਉਣ ਦੀ ਮੰਗ ਕੀਤੀ ਗਈ ਹੈ ।