ਦੋਆਬਾ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ , ਚਾਰ ਬੱਸਾਂ ਦੇ ਕੀਤੇ ਚਲਾਨ 
ਨਵਾਂਸ਼ਹਿਰ 21 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਣੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂਸ਼ਹਿਰ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਵਿਚ ਸ਼ਿਵਾਲਿਕ ਪਬਲਿਕ ਸਕੂਲ , ਜੇ ਐਸ ਐਫ ਐਚ ਖਾਲਸਾ ਸਕੂਲ, ਦੁਆਬਾ ਸਿੱਖ ਨੈਸ਼ਨਲ ਸਕੂਲ, ਡੇਰਿਕ ਪਬਲਿਕ ਸਕੂਲ ਅਤੇ ਕੈਂਬ੍ਰਿਜ ਪਬਲਿਕ....
23 ਅਤੇ 24 ਨੂੰ ਜ਼ਿਲ੍ਹੇ ਵਿਚ ਲਗਾਏ ਜਾਣਗੇ ਸਪੈਸ਼ਲ ਕੈੰਪ :  ਡਿਪਟੀ ਕਮਿਸ਼ਨਰ 
ਨਵਾਂਸ਼ਹਿਰ, 21 ਨਵੰਬਰ 2024 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਲਈ ਮਿਤੀ 29.10.2024 ਤੋਂ 28.11.2024 ਤੱਕ ਦਾਅਵੇ ਅਤੇ ਇੰਤਰਾਜ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਦੇ ਸਬੰਧ ਵਿੱਚ ਮੁੱਖ ਚੋਣ ਅਫਸਰ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਿਤੀ 23.11.2024 (ਦਿਨ ਸ਼ਨੀਵਾਰ), 24.11.2024 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼....
ਰਾਜ ਪੱਧਰੀ ਖੇਡਾਂ ਤਹਿਤ ਹੋਏ ਵੱਖ ਵੱਖ ਵਰਗਾਂ ਦੇ ਬਾਕਸਿੰਗ ਮੁਕਾਬਲੇ 
ਨਵਾਂਸ਼ਹਿਰ, 21 ਨਵੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3' ਦੇ ਤਹਿਤ ਰਾਜ ਪੱਧਰੀ ਬਾਕਸਿੰਗ ਮੁਕਾਬਲੇ (ਲੜਕੇ-ਲੜਕੀਆਂ) ਉਮਰ ਵਰਗ ਅੰਡਰ 14,17,21,21-30 भडे 31-40ਮਿਤੀ 16-11-2024 24-11-2024 ਤੱਕ ਲੈਮਰਿੰਗ ਟੈਕ ਯੂਨੀਵਰਸਿਟੀ ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਦੀ ਜਾਣਕਾਰੀ ਦਿੰਦਿਆਂ ਵੰਦਨਾ ਚੌਹਾਨ, ਜਿਲ੍ਹਾ ਖੇਡ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ....
ਐਨ.ਡੀ.ਆਰ.ਐਫ ਵੱਲੋਂ ਆਫਤ ਪ੍ਰਬੰਧਨ ਸਬੰਧੀ 21 ਨੂੰ ਕਰਵਾਈ ਜਾਵੇਗੀ ਮੌਕ ਡਰਿੱਲ
ਮੌਕ ਡਰਿੱਲ ਸਬੰਧੀ ਹੋਈ ਕੋਆਰਡੀਨੇਸ਼ਨ ਅਤੇ ਟੇਬਲ ਟਾਪ ਐਕਸਰਸਾਈਜ਼ ਨਵਾਂਸ਼ਹਿਰ, 20 ਨਵੰਬਰ 2024 : ਐਨ.ਡੀ.ਆਰ.ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼੍ਰੇਆਂਸ ਇੰਡਸਟਰੀਜ਼ ਵਿਖੇ 21 ਨਵੰਬਰ ਨੂੰ ਆਫ਼ਤ ਪ੍ਰਬੰਧਨ ਬਾਰੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਆਰਡੀਨੇਸ਼ਨ ਅਤੇ ਟੇਬਲ ਟਾਪ ਐਕਸਰਸਾਈਜ਼ ਕੀਤੀ ਗਈ ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ ਅਤੇ....
ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ - ਜ਼ਿਲ੍ਹਾ ਮੈਜਿਸਟ੍ਰੇਟ
ਨਵਾਂਸ਼ਹਿਰ, 20 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ....
ਜਲੰਧਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ, 3 ਗੰਭੀਰ ਜ਼ਖਮੀ 
ਜਲੰਧਰ, 18 ਨਵੰਬਰ 2024 : ਜਲੰਧਰ 'ਚ ਰਣਵੀਰ ਕਲਾਸਿਕ ਹੋਟਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ ਤਬਾਹ ਹੋ ਗਈ। ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਥਾਣਾ ਡਿਵੀਜ਼ਨ ਨੰਬਰ 8 ਅਤੇ ਐਸਐਸਐਫ ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ। ਸਾਰਾ ਪਰਿਵਾਰ....
3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਚੁਕਾਉਣਗੇ ਸਹੁੰ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ, 18 ਨਵੰਬਰ 2024 : ਕਪੂਰਥਲਾ ਜ਼ਿਲ੍ਹੇ ਵਿਚ ਨਵੇਂ ਚੁਣੇ ਗਏ 3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਅਡੀਸ਼ਨਲ ਯਾਰਡ (ਦਾਣਾ ਮੰਡੀ) ਜੇ.ਜੇ ਫਾਰਮ ਕਪੂਰਥਲਾ ਵਿਖੇ ਹੋਵੇਗਾ, ਜਿੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਪੰਚਾਂ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ....
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ  'ਤੇ ਚੱਲਦਿਆਂ ਪੰਜਾਬ 'ਚ 25 ਵੱਖ-ਵੱਖ ਥਾਵਾਂ 'ਤੇ 'ਦਸਤਾਰਾਂ ਦੇ ਲੰਗਰ' ਲਗਾਏ : ਝਿੰਜਰ
ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ ਗਿਆ 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ ਸੁਲਤਾਨਪੁਰ ਲੋਧੀ, 15 ਨਵੰਬਰ 2024 : ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਆਪਣੀ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਤਹਿਤ ਪੰਜਾਬ ਭਰ 'ਚ 20 ਤੋਂ ਵੱਧ ਥਾਵਾਂ ਉੱਤੇ....
ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਉੱਪਰ ਚੱਲਕੇ ਹੀ ਨਰੋਏ ਸਮਾਜ ਦੀ ਸਿਰਜਣਾ ਸੰਭਵ  : ਡਾ . ਰਵਜੋਤ ਸਿੰਘ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਸੁਲਤਾਨਪੁਰ ਲੋਧੀ, 15 ਨਵੰਬਰ 2024 : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਤੇ ਸਰਬ ਸਾਂਝੀਵਾਲਤਾ ਦੇ ਫਲਸਫੇ ਨੂੰ ਅਪਣਾ ਕੇ ਹੀ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਹ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।....
ਕ੍ਰਿਸ਼ੀ ਵਿਿਗਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 
ਨਵਾਂਸ਼ਹਿਰ, 14 ਨਵੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ.ਕੈਂਪਸ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨ ਜੀਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਜ਼ਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਡਾ....
ਆਫ਼ਤ ਜਾਂ ਹੰਗਾਮੀ ਸਥਿਤੀ ਮੌਕੇ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ - ਰਾਜੀਵ ਵਰਮਾ
ਐਨ.ਡੀ.ਆਰ.ਐਫ ਵੱਲੋਂ ਮੌਕ ਡਰਿੱਲ ਸਬੰਧੀ ਓਰੀਐਂਟੇਸ਼ਨ-ਕਮ-ਕੋਆਰਡੀਨੇਸ਼ਨ ਕਾਨਫਰੰਸ 21 ਨਵੰਬਰ ਨੂੰ ਸ਼੍ਰੇਆਂਸ ਇੰਡਸਟਰੀਜ਼ ਵਿਖੇ ਕਰਵਾਈ ਜਾਵੇਗੀ ਮੌਕ ਡਰਿੱਲ ਨਵਾਂਸ਼ਹਿਰ, 14 ਨਵੰਬਰ 2024 : ਕਿਸੇ ਵੀ ਆਫ਼ਤ ਜਾਂ ਹੰਗਾਮੀ ਸਥਿਤੀ ਮੌਕੇ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਬੇਹਦ ਜਰੂਰੀ ਹੁੰਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ਵਰਮਾ ਨੇ ਐਨ.ਡੀ.ਆਰ.ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਵੱਲੋਂ ਆਫ਼ਤ ਪ੍ਰਬੰਧਨ ਬਾਰੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਸਬੰਧੀ ਅੱਜ....
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ 
ਨਵਾਂਸ਼ਹਿਰ, 14 ਨਵੰਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਅੱਜ ਚਮ ਬਾਲ ਦਿਵਸ ਮੌਕੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ (ਆਈ.ਸੀ) ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ....
ਜ਼ਿਲ੍ਹਾ ਭਾਸ਼ਾ ਦਫ਼ਤਰ ਨੇ 'ਮਾਤ ਭਾਸ਼ਾ ਪੰਜਾਬੀ ਦੀ ਵਰਤਮਾਨ ਸਥਿਤੀ' ਵਿਸ਼ੇ 'ਤੇ ਕਰਵਾਈ ਗੋਸ਼ਟੀ
ਨਵਾਂ ਸ਼ਹਿਰ, 14 ਨਵੰਬਰ 2024 : ਭਾਸ਼ਾ ਵਿਭਾਗ, ਪੰਜਾਬ ਦੁਆਰਾ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਪ੍ਰਕਾਸ਼ ਮਾਡਲ ਸੀਨੀਅਰ. ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 'ਮਾਤ ਭਾਸ਼ਾ ਪੰਜਾਬੀ ਦੀ ਵਰਤਮਾਨ ਸਥਿਤੀ' ਵਿਸ਼ੇ 'ਤੇ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਸਹਾਇਕ ਪ੍ਰੋਫੈਸਰ ਡਾ. ਕੇਵਲ ਰਾਮ ਅਤੇ ਉੱਘੇ ਕਹਾਣੀਕਾਰ ਅਜਮੇਰ ਸਿੱਧੂ ਮੁੱਖ ਵਕਤਾ ਵਜੋਂ ਹਾਜ਼ਰ ਹੋਏ। ਇਸ ਗੋਸ਼ਟੀ ਦੀ ਪ੍ਰਧਾਨਗੀ ਮਹਿੰਦਰ ਸਿੰਘ ਦੁਸਾਂਝ....
ਖਰੀਦ ਅਜੇ ਵੀ ਜਾਰੀ, ਪੰਜਾਬ ਸਰਕਾਰ ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਕਿਵੇਂ ਦੇ ਸਕਦੀ ਹੈ, ਸਰਬਜੀਤ ਝਿੰਜਰ ਨੇ ਚੁੱਕੇ ਸਵਾਲ
ਨਵਾਂ ਸ਼ਹਿਰ, 13 ਨਵੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਤੋਂ ਵੱਧ ਮੰਡੀਆਂ ਨੂੰ ਖਰੀਦ ਸੀਜ਼ਨ ਦੇ ਅੱਧ ਵਿੱਚ ਬੰਦ ਕਰਨ ਦੇ ਹੁਕਮ ਦੇਣ ਦੀ ਆਲੋਚਨਾ ਕੀਤੀ ਗਈ। ਝਿੰਝਰ ਨੇ ਇਹ ਪ੍ਰਗਟਾਵਾ ਬੀਤੀ ਸ਼ਾਮ ਪਿੰਡ ਦੁਪਾਲਪੁਰ, ਜ਼ਿਲ੍ਹਾ ਨਵਾਂਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ ਕੀਤਾ। ਆਪਣੇ ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਇੱਕ....
ਡੀ.ਏ.ਪੀ. ਖ਼ਾਦ ਦੀ ਵਰਤੋਂ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਵੇ - ਮੁੱਖ ਖੇਤੀਬਾੜੀ ਅਫ਼ਸਰ
ਨਵਾਂਸ਼ਹਿਰ, 11 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਰਜਿੰਦਰ ਕੁਮਾਰ ਕੰਬੋਜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪ੍ਰਤੀਕੁਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ....