ਨਵਾਂਸ਼ਹਿਰ, 28 ਅਕਤੂਬਰ 20204 : ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਹੁਨਰ ਸਿਖਲਾਈ ਲਈ ਚੁਣੇ ਗਏ 10 ਸਿਖਿਆਰਥੀਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਹੁਨਰ ਸਿਖਲਾਈ ਲਈ ਰੂਪਨਗਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਖਿਆਰਥੀ ਅਗਲੇ ਚਾਰ ਮਹੀਨੇ ਲਈ ਸ਼ਹੀਦ ਭਗਤ ਸਿੰਘ ਚੈਰੀਟੇਬਲ ਰਿਹਾਇਸ਼ੀ ਸਕਿੱਲ ਟ੍ਰੇਨਿੰਗ ਬੇਲਾ ਰੂਪਨਗਰ ਵਿਖੇ ਵੇਅਰਹਾਊਸ ਐਸੋਸੀਏਟ ਦੇ ਕਿੱਤਾ ਮੁੱਖੀ ਕੋਰਸ ਵਿਚ ਮੁਫਤ ਟ੍ਰੇਨਿੰਗ ਪ੍ਰਾਪਤ ਕਰਨਗੇ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਟ੍ਰੇਨਿੰਗ ਉਪਰੰਤ ਸਿਖਿਆਰੀਆਂ ਨੂੰ ਵੱਖ-ਵੱਖ ਪ੍ਰਾਈਵੇਟ ਅਦਾਰਿਆਂ ਵਿਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਹਰੇਕ ਪੇਂਡੂ ਨੌਜਵਾਨ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਪੋਡੂ ਨੌਜਵਾਨ ਸਿਖਲਾਈ ਲਈ ਚਾਹਵਾਨ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਟੀਮ ਨਾਲ ਡੀ.ਸੀ ਕੰਪਲੈਕਸ, ਚੰਡੀਗੜ੍ਹ ਰੋਡ, ਤੀਜੀ ਮੰਜ਼ਿਲ, ਕਮਰਾ ਨੰਬਰ 413 ਵਿਖੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਸ਼ੰਮੀ ਠਾਕੁਰ, ਰਾਜ ਕੁਮਾਰ ਅਤੇ ਸੁਮਿਤ ਸ਼ਰਮਾ ਵੀ ਹਾਜ਼ਰ ਸਨ।