ਨਵਾਂਸ਼ਹਿਰ, 22 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(g) ਅਧੀਨ ਪ੍ਰਾਰਥਣ ਸ਼੍ਰੀਮਤੀ ਯਸ਼ੋਦਾ ਮਟਰੇਜਾ ਪਤਨੀ ਸ਼੍ਰੀ ਗਰੀਸ਼ ਮਟਰੇਜਾ ਵਾਸੀ 11/173/2 ਕਾਣਾ ਮੰਡੀ, ਬੰਗਾ ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 54/ਐਮ.ਏ/ਐਮ.ਸੀ.2 ਮਿਤੀ 13/7/2016 ਫਰਮ M/S ”MUTREJA IELTS ACADEMY” ਸਟਾਰ ਕੰਪਲੈਕਸ, ਮੇਨ ਰੋਡ, ਨੇੜੇ ਗੁਰੂ ਤੇਗ ਬਹਾਦਰ ਗੇਟ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ ਅਨੁਸਾਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ। ਪ੍ਰੰਤੂ ਲਾਇਸੰਸ ਧਾਰਕ ਵਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖਾਸਤ ਇਸ ਦਫਤਰ ਵਿੱਚ ਪੇਸ਼ ਨਹੀਂ ਕੀਤੀ ਗਈ। ਇਸ ਸਬੰਧੀ ਸਬੰਧਤ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਰਾਹੀਂ ਭੇਜਿਆ ਗਿਆ। ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਬੰਗਾ ਵਲੋਂ ਰਿਪੋਰਟ ਕੀਤੀ ਗਈ ਕਿ ਉਕਤ ਟਰੈਵਲ ਏਜੰਟ ਮੌਕੇ ਤੇ ਮੌਜੂਦ ਨਹੀਂ ਹੈ। ਇਸ ਲਈ ਫਰਮ M/S ”MUTREJA IELTS ACADEMY” ਸਟਾਰ ਕੰਪਲੈਕਸ, ਮੇਨ ਰੋਡ, ਨੇੜੇ ਗੁਰੂ ਤੇਗ ਬਹਾਦਰ ਗੇਟ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨੂੰ ਜਾਰੀ ਲਾਇਸੰਸ 54/ਐਮ.ਏ/ਐਮ.ਸੀ.2 ਮਿਤੀ 13/7/2016 ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ। ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਚਰਨ ਦਾਸ ਪੁੱਤਰ ਸ਼੍ਰੀ ਬਚਨ ਰਾਮ, ਵਾਸੀ ਹੀਓ ਰੋਡ, ਬੈਕਸਾਈਡ ਸੀਤਲਾ ਮੰਦਿਰ, ਬੰਗਾ, ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 56/ਐਮ.ਏ./ਐਮ.ਸੀ.2 ਮਿਤੀ 04-10-2016 ਫਰਮ M/S “Global Plus Institute of Consultants” situated at M.S. Kandola complex, Upstairs Hafizabadi sweets, ਮੇਨ ਰੋਡ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਜਸਵਿੰਦਰ ਸਿੰਘ ਬੋਆਲ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਖੋਬੜਾ ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 65/ਐਮ.ਏ/ਐਮ.ਸੀ.2 ਮਿਤੀ 21-11-2017 ਫਜਮ M/S “Gurnoor Travels Agents” ਬੱਸ ਸਟੈਂਡ ਅੱਡਾ ਬਹਿਰਾਮ, ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ ਕੈਂਸਲ ਕਰ ਦਿੱਤਾ ਗਿਆ ਹੈ।