ਹੁਸ਼ਿਆਰਪੁਰ, 20 ਜੂਨ : ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਸਾਲ 2021-22 ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅੱਜ ਜ਼ਿਲ੍ਹੇ ਦੇ ਬਲਾਕ ਦਸੂਹਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਆਉਣ ਵਾਲੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾਵੇ ਅਤੇ ਸਮੇਂ ਸਿਰ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਉਨ੍ਹਾਂ ਸਾਈਟਾਂ ਦਾ ਵੀ ਦੌਰਾ ਕੀਤਾ, ਜਿਥੇ ਵਿਕਾਸ ਕਾਰਜ ਪੂਰੇ ਕਰ ਲਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸੰਗਵਾਲ, ਨਿਊ ਬਡਲਾ ਅਤੇ ਘੋਗਰਾ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਾਰਜ ਦੀ ਕੁਆਲਟੀ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਕਰਮਜੀਤ ਕੌਰ ਨੇ ਕਿਹਾ ਕਿ ਅਧਿਕਾਰੀ ਇਕਜੁੱਟਤਾ ਤੇ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿਚ ਆਪਣਾ ਯੋਗਦਾਨ ਦੇਣ, ਤਾਂ ਜੋ ਲੋਕਾਂ ਤੱਕ ਸਹੀ ਅਰਥਾਂ ਵਿਚ ਇਲਾਕੇ ਵਿਚ ਹੋਏ ਵਿਕਾਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਜੇ.ਈ. ਸੰਦੀਪ ਕੁਮਾਰ, ਸੁਪਰਡੰਟ ਅਜੇ ਕੁਮਾਰ, ਪੰਚਾਇਤ ਸਕੱਤਰ ਰਿਸ਼ੀ ਰਾਣਾ, ਸਟੈਟਿਕਲ ਐਸਿਸਟੈਂਟ ਯੋਜਨਾ ਕਮੇਟੀ ਧਰਮਿੰਦਰ, ਜੁਨੀਅਰ ਸਹਾਇਕ ਵਿਨੇ ਕੁਮਾਰ ਵੀ ਮੌਜੂਦ ਸਨ।