ਨਵਾਂਸ਼ਹਿਰ 20 ਮਾਰਚ : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ ਏ ਐਨ ਕਾਲਜ ਆਫ ਐਜ਼ੂਕੇਸ਼ਨ ਨਵਾਂਸ਼ਹਿਰ ਦੇ ਪ੍ਰਿੰਸੀਪਲ ਮੈਡਮ ਕਰੁਣਾ ਓਬਰਾਏ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਉਂਕਾਰ ਸਿੰਘ ਕੰਪਿਊਟਰ ਫੈਕਲਟੀ ਵਲੋਂ ਮੁੱਖ ਬੁਲਾਰਿਆਂ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ। ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ ਵਿਦਿਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ।ਉਨ੍ਹਾਂ ਕਿਹਾ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ 70 ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ। ਸਹਾਇਕ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਵੋਟਾਂ ਦੀ ਪੋਲਿੰਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਰੰਗੋਲੀ,ਪੋਸਟਰ ਮੇਕਿੰਗ, ਸਲੋਗਨ ਰਾਇਟਿੰਗ, ਭਾਸ਼ਣ ਮੁਕਾਬਲੇ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ।ਰੰਗੋਲੀ ਦੇ ਮੁਕਾਬਲੇ ਵਿਚ ਜਸਲੀਨ ਸੇਠੀ ਅਤੇ ਅੰਮ੍ਰਿਤਪਾਲ ਕੌਰ ਨੇ ਪਹਿਲਾ, ਸਲਮਾ ਤੇ ਜਸਵੰਤ ਕੌਰ ਨੇ ਦੂਸਰਾ, ਡੌਲਵੀ ਤੇ ਟਵਿੰਕਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਵਿਤਾ ਉਚਾਰਣ ਮੁਕਾਬਲੇ ਵਿੱਚ ਨੇਹਾ ਤੇ ਪਲਵੀ ਨੇ ਕ੍ਰਮਵਾਰ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਲਮਾ ਤੇ ਮੁਸਕਾਨ ਸ਼ਰਮਾ ਨੇ ਕ੍ਰਮਵਾਰ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਡਾ: ਮਿਕਾਸ਼ੀ ਗਰੋਵਰ ਅਤੇ ਪ੍ਰੋ: ਸੰਜੇ ਚਾਂਦਵਾਨੀ ਨੇ ਬਤੌਰ ਜੱਜ ਭੂਮਿਕਾ ਨਿਭਾਈ। ਪ੍ਰੋਫੈਸਰ ਰਜਨੀ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਹਰ ਇੱਕ ਵੋਟ ਪੋਲ ਕਰਵਾਉਣ ਲਈ ਪ੍ਰੇਰਿਤ ਕੀਤਾ।ਕੰਪਿਊਟਰ ਫੈਕਲਟੀ ਉਂਕਾਰ ਸਿੰਘ ਦੁਆਰਾ ਵਿਦਿਆਰਥਣਾਂ ਨੂੰ ਵੋਟਰ ਪ੍ਰਣ ਦੁਆਇਆ ਗਿਆ। ਇਸ ਮੌਕੇ ਇਲੈਕਟੋਰਲ ਲਿਟਰੇਸੀ ਕਲੱਬ ਅਫਸਰ ਪ੍ਰੋ. ਰਮਨਦੀਪ ਕੌਰ, ਡਾ: ਕਵਿਤਾ,ਡਾ: ਵਿਕਾਸ ਕੁਮਾਰ, ਜਸਵਿੰਦਰ ਸਿੰਘ, ਆਦਿ ਹਾਜ਼ਰ ਸਨ।