ਨਵਾਂਸ਼ਹਿਰ 02 ਅਪ੍ਰੈਲ : ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ, ਪ੍ਰਿੰਸੀਪਲ ਰੁਪਿੰਦਰ ਸਿੰਘ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਜ਼ਿਲੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਸਰਕਾਰੀ ਆਈ ਟੀ ਆਈ ਕਾਲਜ ਨਵਾਂਸ਼ਹਿਰ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਦੁਆਰਾ ਆਪਣੀ ਵੋਟ ਬਣਵਾਉਣ ਅਤੇ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਜਿਲ੍ਹਾ ਸ਼ਹੀਦ ਭਗਤ ਸਿੰਘ ਨੂੰ ਵੋਟਰ ਟਰਨ ਆਊਟ ਵਿੱਚ ਪਹਿਲੇ ਸਥਾਨ ਤੇ ਲਿਆਉਣ ਲਈ ਆਪਣੀ, ਆਪਣੇ ਪਰਿਵਾਰ ਅਤੇ ਆਪਣੇ ਆਲ਼ੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ 70 ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ।ਸਹਾਇਕ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਵੋਟਾਂ ਦੀ ਪੋਲੰਿਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਉਂਕਾਰ ਸਿੰਘ ਕੰਪਿਊਟਰ ਫੈਕਲਟੀ ਵਲੋਂ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਵੀ ਦਵਾਇਆ ਗਿਆ।ਇਸ ਮੌਕੇ ਹੈਪੀ ਮਨੋਜ਼ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤ ਵਿਸ਼ਵਾਸ਼ ਵੀ ਦੁਆਇਆ ਕੇ ਸਰਕਾਰੀ ਆਈ ਟੀ ਆਈ ਕਾਲਜ ਨਵਾਂਸ਼ਹਿਰ ਦੇ ਸਮੂਹ ਵਿਦਿਆਰਥੀ ਲੋਕਤੰਤਰ ਦਾ ਹਿੱਸਾ ਬਣਨਗੇ ਅਤੇ ਵਲੰਟੀਅਰਜ਼ ਦੇ ਤੌਰ ਤੇ ਪਹਿਲੀ ਜੂਨ ਨੂੰ ਹਰ ਸਹਾਇਤਾ ਵੀ ਕਰਨਗੇ।ਇਸ ਮੌਕੇ ਇਲਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫਸਰ ਸੁਰਿੰਦਰਜੀਤ ਸੰਘਾ,ਜਤਿੰਦਰ ਕਾਟਲ ਆਦਿ ਹਾਜ਼ਰ ਸਨ।