ਹੁਸ਼ਿਆਰਪੁਰ, 22 ਮਾਰਚ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 26 ਮਾਰਚ 2024 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।