ਗੁਰਦਾਸਪੁਰ : ਖੁਰਾਕ ਅੱਤੇ ਸਿਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਅੱਜ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅੱਤੇ ਐਸਵਾਈਐਲ ਮੁੱਦੇ ਨੂੰ ਲੈਕੇ ਹਰਿਆਣਾ ਅੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਕੋਲ ਹਰਿਆਣਾ ਨੂੰ ਦੇਣ ਦੇ ਲਈ ਇੱਕ ਬੂੰਦ ਪਾਣੀ ਨਹੀਂ ਹੈ। ਪੰਜਾਬ ਦੇ ਹਿੱਤ ਪਹਿਲਾਂ ਹਨ। ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ।ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਨਹੀਂ ਕੀਤੀ ਜਾਵੇਗੀ ਜੇਕਰ ਕਿਸੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਗਈ ਹੈ ਤਾਂ ਉਹ ਗਲਤ ਹੈ ਕਿਉਂਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ। ਗੁਰਦਾਸਪੁਰ ਮੰਡੀ ਵਿੱਚ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬੀ ਵਿੱਚ ਹੁਣ ਤਕ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 2 ਘੰਟਿਆਂ ਦੇ ਅੰਦਰ ਹੀ ਵੇਚੀ ਹੋਈ ਜਿਣਸ ਦੇ ਪੈਸੇ ਆ ਰਹੇ ਹਨ ਅੱਤੇ ਰੋਜਾਨਾਂ 1943 ਕਰੋੜਾਂ ਰੁਪਿਆ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਰਿਹਾ ਹੈ ਇਸ ਮੌਕੇ ਤੇ ਐੱਸਵਾਈਐੱਲ ਮੁੱਦੇ ਨੂੰ ਲੈਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਕਾਰ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਇਸ ਮੀਟਿੰਗ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਪੰਜਾਬ ਦੇ ਕੋਲ ਇਕ ਬੂੰਦ ਪਾਣੀ ਨਹੀਂ ਹੈ ਅਤੇ ਇਹ ਮੀਟਿੰਗ ਪੰਜਾਬ ਦੇ ਹਿੱਤਾਂ ਲਈ ਹੋਵੇਗੀ ਬੀਐੱਸਐੱਫ ਦੇ ਜਵਾਨਾਂ ਵੱਲੋਂ ਅਜਨਾਲਾ ਵਿਚ ਸੁੱਟੇ ਗਏ ਪਾਕਿਸਤਾਨ ਦੇ ਡਰੋਨ ਮਾਮਲੇ ਤੇ ਕਿਹਾ ਕਿ ਉਹ ਬੀਐਸਐਫ ਦੇ ਜਵਾਨਾਂ ਤੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਵਧਾਈ ਦਿੰਦੇ ਹਨ ਕਿ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਰਾਮ ਰਹੀਮ ਨੂੰ ਮਿਲੀ ਪਰੋਲ ਤੇ ਕਿਹਾ ਕਿ ਇਹ ਮਾਣਯੋਗ ਅਦਾਲਤ ਦਾ ਫ਼ੈਸਲਾ ਹੈ ਉਹ ਇਸ ਫ਼ੈਸਲੇ ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।