- ਕੈਬਨਿਟ ਮੰਤਰੀ ਨੇ ਗੌਤਮ ਨਗਰ ਪਾਰਕ ਦਾ ਨਾਮ ਭਗਵਾਨ ਪਰਸ਼ੂਰਾਮ ਪਾਰਕ ਰੱਖਿਆ
ਹੁਸ਼ਿਆਰਪੁਰ, 7 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਤਰ੍ਹਾਂ ਦਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇ ਸਕਣ। ਉਹ ਵਾਰਡ ਨੰਬਰ 4 ਵਿਚ ਗੌਤਮ ਨਗਰ ਵਿਕਾਸ ਸੁਸਾਇਟੀ ਵਲੋਂ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੁਹੱਲਾ ਵਾਸੀਆਂ ਦੀ ਮੰਗ ’ਤੇ ਗੌਤਮ ਨਗਰ ਪਾਰਕ ਦਾ ਨਾਮ ਭਗਵਾਨ ਪਰਸ਼ੂਰਾਮ ਪਾਰਕ ਰੱਖਣ ਦੀ ਘੋਸ਼ਣਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੌਂਸਲਰ ਅਸ਼ੋਕ ਮਹਿਰਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਗੌਤਮ ਨਗਰ ਪਾਰਕ ਦਾ ਰੱਖ-ਰਖਾਵ ਕਾਫ਼ੀ ਵਧੀਆ ਢੰਗ ਨਾ ਹੋ ਰਿਹਾ ਹੈ। ਉਨ੍ਹਾਂ ਪਾਰਕ ਵਿਚ ਪੌਦਾ ਲਗਾਉਂਦੇ ਹੋਏ ਕਿਹਾ ਕਿ ਨੌਜਵਾਨਾਂ ਦੀ ਮੰਗ ’ਤੇ ਇਥੇ ਬਾਸਕਿਟਬਾਲ ਕੋਰਟ ਵੀ ਜਲਦ ਬਣਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਾਰਕ ਦੇ ਵਿਕਾਸ ਲਈ 1 ਲੱਖ ਰੁਪਏ ਦੇਣ ਦੀ ਵੀ ਘੋਸ਼ਣ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਬਹੁਤ ਵੱਡਾ ਕੰਮ ਕੀਤਾ ਹੈ ਅਤੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੇ ਪੰਜਾਬ ਤੋਂ ਹਰ ਵਰਗ ਦੇ ਲੋਕ ਇਸ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਖੇਡ ਪ੍ਰੇਮੀ ਮਾਹੌਲ ਬਣਿਆ ਹੈ, ਤਾਂ ਜੋ ਨੌਜਵਾਨ ਖੇਡਾਂ ਵਿਚ ਸੂਬੇ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰ ਸਕਣ। ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਮੁਖੀ ਰਾਮ, ਡਾ. ਗੁਰਦੀਪ ਸ਼ਰਮਾ, ਅਸ਼ੋਕ ਸ਼ਰਮਾ, ਨਿੱਕਾ ਸੈਣੀ, ਪੀ.ਸੀ.ਸ਼ਰਮਾ, ਆਰ.ਕੇ ਕੋਹਲੀ, ਆਗਿਆ ਪਾਲ ਸਿੰਘ ਸਾਹਨੀ, ਵਰਿੰਦਰ ਵੈਦ, ਡਾ. ਅਮਿਤ ਸ਼ਰਮਾ, ਕਰਤਾਰ ਸਿੰਘ, ਹਰਮੇਸ਼ ਤਲਵਾੜ, ਰਜਿੰਦਰ ਮਲਹੋਤਰਾ, ਅਸ਼ੋਕ ਖੁੱਲਰ, ਗੁਰਮੇਲ ਰਾਮ, ਬ੍ਰਜੇਸ਼ ਸ਼ਰਮਾ, ਅਜੇ ਸ਼ਾਰਦਾ, ਅਜੀਤ ਸਿੰਘ, ਕੁਲਦੀਪ ਗੁਪਤਾ, ਸੰਜੇ ਗੁਪਤਾ, ਸਤਪਾਲ ਬੱਗਾ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।