ਫਗਵਾੜਾ, 9 ਜਨਵਰੀ : ਸੂਬੇ ’ਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਵੱਜਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਠਭੇੜ ਦੌਰਾਨ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਸੀ, ਜਦਕਿ ਇੱਕ ਫਰਾਰ ਹੋਣ ਦਾ ਕਾਮਯਾਬ ਹੋਇਆ। ਗੋਲੀ ਵੱਜਣ ਕਾਰਨ ਤਿੰਨ ਲੁਟੇਰੇ ਵੀ ਜ਼ਖਮੀ ਹੋ ਗਏ ਹਨ। ਦੱਸ ਦਈਏ ਕਿ ਲੁਟੇਰਿਆਂ ਨੇ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹ ਕੇ ਇੱਕ ਗੱਡੀ ਨੂੰ ਲੈ ਕੇ ਭੱਜ ਰਹੇ ਸੀ ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਵੱਲੋਂ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਿਵੇਂ ਹੀ ਲੁਟੇਰੇ ਫਿਲੌਰ ਨੇੜੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਉਣ ’ਤੇ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ।