- ਕੈਬਨਿਟ ਮੰਤਰੀ ਨੇ ਮੁਕੇਰੀਆਂ ਉਪ ਮੰਡਲ ਦੇ ਪਿੰਡ ਖਿਜਰਪੁਰ ਤੇ ਪੁਰਾਣਾ ਭੰਗਾਲਾ ’ਚ 90 ਲੱਖ ਰੁਪਏ ਦੀ ਲਾਗਤ ਵਾਲੇ ਦੋ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ
- ਦੋਵੇਂ ਇਲਾਕਿਆਂ ’ਚ 58 ਲੱਖ ਰੁਪਏ ਦੇ ਹੋਰ ਵਿਕਾਸ ਪ੍ਰਾਜੈਕਟ ਨਿਰਮਾਣ ਅਧੀਨ
ਮੁਕੇਰੀਆ, 30 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਸਰਫੇਸ ਵਾਟਰ ਪ੍ਰਾਜੈਕਟ ’ਤੇ ਕੰਮ ਚੱਲ ਰਿਹਾ ਹੈ। ਉਹ ਅੱਜ ੂੰ ਉਪ ਮੰਡਲ ਮੁਕੇਰੀਆਂ ਵਿਚ 90 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਖਿਜਰਪੁਰ ਤੇ ਪੁਰਾਣਾ ਭੰਗਾਲਾ ਵਿਚ 2 ਜਲ ਸਪਲਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ: ਜੀ.ਐਸ. ਮੁਲਤਾਨੀ, ਐਸ.ਡੀ.ਐਮ ਮੁਕੇਰੀਆਂ ਕੰਨੂੁ ਥਿੰਦ, ਐਸ.ਈ ਜਲ ਸਪਲਾਈ ਵਿਭਾਗ ਰਾਜੇਸ਼ ਦੂੁਬੇ, ਐਕਸੀਅਨ ਅਨੁਜ ਸ਼ਰਮਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਪੰਜਾਬ ਵਲੋਂ ਪਿੰਡ ਖਿਜਰਪੁਰ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਇਸ ਜਲ ਸਪਲਾਈ ਯੋਜਨਾ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ 30 ਲੱਖ ਦੇ ਹੋਰ ਵਿਕਾਸ ਕਾਰਜ ਚੱਲ ਰਹੇ ਹਨ। ਇਸੇ ਤਰ੍ਹਾਂ ਜਿਥੇ ਪਿੰਡ ਪੁਰਾਣਾ ਭੰਗਾਲਾ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ ਗਿਆ ਹੈ, ਉਥੇ 28 ਲੱਖ ਰੁਪਏ ਦੇ ਵਿਕਾਸ ਕਾਰਜ ਨਿਰਮਾਣ ਅਧੀਨ ਹਨ। ਕੁਲ ਮਿਲਾ ਕੇ ਇਨ੍ਹਾਂ ਦੋਵਾਂ ਥਾਵਾਂ ’ਤੇ ਡੇਢ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਇਨ੍ਹਾਂ ਦੋਵਾਂ ਪਿੰਡਾਂ ਨੂੰ ਹੋਰ ਪਿੰਡਾਂ ਨਾਲ ਜਲ ਯੋਜਨਾ ਨਾਲ ਜੋੜਿਆ ਗਿਆ ਸੀ, ਜਿਸ ਦੇ ਚੱਲਦਿਆਂ ਇਨ੍ਹਾਂ ਪਿੰਡਾਂ ਦੀ ਸਪਲਾਈ ਵਿਚ ਕਾਫ਼ੀ ਦਿੱਕਤ ਆ ਰਹੀ ਸੀ, ਇਸੇ ਮੱਦੇਨਜ਼ਰ ਇਨ੍ਹਾਂ ਦੋਵਾਂ ਪਿੰਡਾਂ ਵਿਚ ਨਵੀਂ ਜਲ ਸਪਲਾਈ ਯੋਜਨਾ ਬਣਾ ਦਿੱਤੀ ਗਈ ਹੈ, ਤਾਂ ਜੋ ਇਥੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਪਿੰਡ ਖਿਜਰਪੁਰ ਵਿਚ 50 ਲੱਖ ਰੁਪਏ ਦੀ ਲਾਗਤ ਵਾਲੀ ਸਕੀਮ ਵਿਚ ਟਿਊਬਵੈਲ, ਪਾਣੀ ਦੀ ਟੈਂਕੀ, ਪੰਪ ਚੈਂਬਰ, ਪਾਣੀ ਦੀਆਂ ਪਾਈਪਾਂ ਅਤੇ ਪਪਿੰਗ ਮਸ਼ੀਨਾਂ ਦਾ ਕੰਮ ਕੀਤਾ ਗਿਆ ਹੈ। ਇਸ ਯੋਜਨਾ ਤੋਂ ਇਲਾਕੇ ਦੇ 340 ਘਰਾਂ ਦੇ 1672 ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਸੇ ਤਰ੍ਹਾਂ ਬਲਾਕ ਮੁਕੇਰੀਆਂ ਦੇ ਪੁਰਾਣਾ ਭੰਗਾਲਾ ਵਿਚ 40 ਲੱਖ ਰੁਪਏ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਵਿਚ ਟਿਊਬਵੈਲ, ਪੰਪ ਚੈਂਬਰ, ਪਾਣੀ ਦੀਆਂ ਪਾਈਪਾਂ ਅਤੇ ਪਪਿੰਗ ਮਸ਼ੀਨ ਅਤੇ ਸੋਲਰ ਸਿਸਟਮ ਦਾ ਕੰਮ ਕੀਤਾ ਗਿਆ ਹੈ। ਇਸ ਯੋਜਨਾ ਤੋਂ ਪੁਰਾਣਾ ਭੰਗਾਲਾ ਦੇ 528 ਘਰਾਂ ਦੇ 2716 ਲੋਕਾਂ ਨੂੰ ਲਾਭ ਮਿਲਿਆ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ ਇਕ ਸਾਲ ਵਿਚ ਹੀ ਜਨਤਾ ਨਾਲ ਕੀਤੇ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ। ਸਰਕਾਰ ਨੇ ਜਨਤਾ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਕੇ 10 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਹੈ। 30 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਸੂਬੇ ਵਿਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੁਵਿਧਾਵਾਂ ਪਹੁੰਚਾਉਣ ਲਈ 570 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਤਰਸੇਮ ਲਾਲ, ਸਰਪੰਚ ਗੁਰਨਾਮ ਸਿੰਘ, ਸਰਪੰਚ ਜੋਗਿੰਦਰ ਪਾਲ, ਐਸ.ਡੀ.ਓ ਰਾਹੁਲ, ਜੇ.ਈ ਗੁਰਪ੍ਰੀਤ ਸਿੰਘ, ਬੀ.ਆਰ.ਸੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।