ਦੋਆਬਾ

ਕੇਂਦਰੀ ਰਾਜ ਮੰਤਰੀ ਵਲੋਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਹੁਕਮ ਕਪੂਰਥਲਾ, 06 ਮਾਰਚ : ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕੇਂਦਰ ਸਰਕਾਰ ਵਲੋਂ ਸਪੌਂਸਰਡ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤ ਜਾਣਾ ਯਕੀਨੀ ਬਣਾਉਣ। ਉਹ ਅੱਜ ਬਤੌਰ ਚੇਅਰਮੈਨ ਜ਼ਿਲ੍ਹਾ....
ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ : ਜੈ ਕ੍ਰਿਸ਼ਨ ਸਿੰਘ ਰੋੜੀ
ਗੜ੍ਹਸ਼ੰਕਰ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ ਨੇ ਅੱਜ ਬਲਾਕ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ- ਰਾਤ ਇੱਕ ਕਰ ਰਹੀ ਹੈ , ਉਹਨਾਂ ਕਿਹਾ ਕਿ....
ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ : ਮਨੀਸ਼ ਤਿਵਾੜੀ
26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਨਵਾਂ ਸ਼ਹਿਰ, 05 ਮਾਰਚ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ​​ਬਣਾਉਂਦੀਆਂ ਹਨ। ਸੰਸਦ ਮੈਂਬਰ ਤਿਵਾੜੀ ਅੱਜ ਪਿੰਡ ਹਕੀਮਪੁਰ ਵਿਖੇ ਕਰਵਾਈਆਂ 26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਇਕੱਠ ਨੂੰ....
‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੇ ਦੂਸਰੇ ਦਿਨ ਲੋਕ ਨਾਚਾਂ ਨੇ ਦਰਸ਼ਕ ਲਾਏ ਝੂਮਣ
ਹੁਸ਼ਿਆਰਪੁਰ, 04 ਮਾਰਚ : ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੇ ਦੂਸਰੇ ਦਿਨ ਅੱਜ ਲੋਕ ਨਾਚਾਂ ਦੇ ਨਾਂਅ ਰਿਹਾ। ਇਸ ਦੌਰਾਨ ਵੱਖ-ਵੱਖ ਕਲਾਕਾਰਾਂ ਤੋਂ ਇਲਾਵਾ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ। ਜੇ. ਐਸ. ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਖ਼ੂਬ ਤਾੜੀਆਂ ਬਟੋਰੀਆਂ। ਬੱਚਿਆਂ ਅਤੇ ਵੱਡਿਆਂ ਨੇ ਮੇਲੇ ਵਿਚ ਊਠ ਦੀ ਸਵਾਰੀ ਅਤੇ ਝੂਲਿਆਂ ਦਾ ਵੀ ਕਾਫੀ ਆਨੰਦ ਮਾਣਿਆ। ਇਸ ਦੌਰਾਨ ਬ੍ਰਜ ਦੀ ਹੋਲੀ, ਭੰਗੜਾ, ਗਿੱਧਾ ਖਿੱਚ ਦਾ ਕੇਂਦਰ ਰਹੇ....
ਆਪ ਦੀ ਸਰਕਾਰ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਮਜ਼ਬੂਤ ਲੀਹਾਂ ’ਤੇ ਪਾਵੇਗੀ : ਹਰਚੰਦ ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਾਂਬੜਾ ‘ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਕੀਤਾ ਆਮ ਆਦਮੀ ਪਾਰਟੀ ’ਚ ਸ਼ਾਮਿਲ ਸਰਕਾਰ ਦੀ ਨੀਅਤ ਸਾਫ਼, ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹਾਲ ਰੱਖਿਆ ਜਾਵੇਗਾ ਬਰਕਰਾਰ ਲਾਂਬੜਾ, 4 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਤਰੱਕੀ....
ਕਰਤਾਰਪੁਰ ਵਿਖੇ 15 ਪਿੰਡਾਂ ਦੀਆਂ ਪੰਚਾਇਤਾਂ, ਪੰਚਾਂ ਅਤੇ ਸੈਂਕੜੇ ਲੋਕ 'ਆਪ' ਚ ਸ਼ਾਮਲ
ਹਲਕਾ ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਪਿੰਡ ਵਾਸੀਆਂ ਨੇ ਅਕਾਲੀ ਦਲ ਅਤੇ ਕਾਂਗਰਸ ਛੱਡ 'ਆਪ' ਦਾ ਪੱਲਾ ਫੜਿਆ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਜ਼ਬਰਦਸਤ ਹੁਲਾਰਾ ਹਰਚੰਦ ਬਰਸਟ ਨੇ ਸਾਰੀਆਂ ਪੰਚਾਇਤਾਂ ਨੂੰ ਸੂਬਾ ਸਰਕਾਰ ਦੇ ਕਦਮ ਨਾਲ ਕਦਮ ਮਿਲਾ ਕੇ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਨ ਦਾ ਦਿੱਤਾ ਸੱਦਾ ਕਰਤਾਰਪੁਰ, 04 ਮਾਰਚ : ਆਮ ਆਦਮੀ ਪਾਰਟੀ (ਆਪ) ਨੂੰ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ....
ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਕੈਬਨਿਟ ਮੰਤਰੀ ਜਿੰਪਾ ਨੇ ਕੀਤੀ ਲੋਕਾਂ ਨੂੰ ਸਮਰਪਿਤ
3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ’ਚ ਮੁਹੱਈਆ ਕਰਵਾਈਆਂ ਗਈਆਂ ਹਨ ਅਤਿ-ਆਧੁਨਿਕ ਸੁਵਿਧਾਵਾਂ ਡਿਜੀਟਲ ਰੀਡਿੰਗ ਰੂਪ, ਹਾਈਟੈੱਕ ਕੰਪਿਊਟਰ, ਟੈਬਸ, ਵਾਈ ਫਾਈ, ਕਿਡਜ਼ ਜ਼ੋਨ, ਸੀਨੀਅਰ ਸਿਟੀਜ਼ਨਸ ਜ਼ੋਨ, ਕਾਨਫਰੰਸ ਰੂਮ ਦੀ ਵਿਸ਼ੇਸ਼ ਸੁਵਿਧਾ ਹੁਸ਼ਿਆਰਪੁਰ, 4 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ ਅਤੇ ਇਸੇ ਵਚਨਬੱਧਤਾ ਨੂੰ....
ਟਾਂਡਾ 'ਚ ਲੁਟੇਰਿਆ ਨੇ ਸਕੂਟੀ ਤੇ ਜਾ ਰਹੀ ਔਰਤ ਤੋਂ ਖੋਹਿਆ ਪਰਸ, ਵਾਪਰਿਆ ਹਾਦਸਾ, ਦੋ ਬੱਚਿਆਂ ਦੀ ਮੌਤ
ਟਾਂਡਾ, 03 ਮਾਰਚ : ਪੰਜਾਬ ਵਿੱਚ ਰੋਜ਼ਾਨਾ ਹੀ ਕਤਲ, ਕੁੱਟਮਾਰ, ਲੁੱਟਣ ਅਤੇ ਚੋਰੀ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੱਜ ਦੇਰ ਸ਼ਾਮ ਉਸ ਸਮੇਂ ਇੱਕ ਹਾਦਸਾ ਵਾਪਰ ਗਿਆ, ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਸਕੂਟੀ ਸਵਾਰ ਔਰਤ ਤੋਂ ਪਰਸ ਖੋਹ ਲਿਆ, ਜਿਸ ਕਾਰਨ ਸਕੂਟੀ ਅੱਗੇ ਜਾ ਰਹੇ ਟਰੈਕਟਰ-ਟਰਾਲੀ ਨਾਲ ਟਕਰਾ ਗਈ ਤੇ ਇਸ ਹਾਦਸੇ ‘ਚ ਸਕੂਟੀ ਤੇ ਸਵਾਰ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਸਕੂਟੀ ਚਾਲਕ ਦੇ ਜਖ਼ਮੀ....
ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਤੇਜ਼ ਕੀਤੀਆਂ ਤਿਆਰੀਆਂ
ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ, ਲੋਕਾਂ ਦਾ ਸਮਰਥਨ ਆਮ ਆਦਮੀ ਪਾਰਟੀ ਨਾਲ ਹੈ- ਹਰਚੰਦ ਸਿੰਘ ਬਰਸਟ ਜਲੰਧਰ, 2 ਮਾਰਚ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵੀਰਵਾਰ ਨੂੰ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ....
ਮੰਤਰੀ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ
ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ ਕਰਤਾਰਪੁਰ, 01 ਮਾਰਚ : ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ,ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ....
ਜਲੰਧਰ ਦੇ ਪਿੰਡ ਜੱਕੋਪੁਰ ਵਿਖੇ ਮੈਚ ਖੇਡ ਰਹੇ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਦੇ ​​​​​​​ਲੱਗੀ ਸੱਟ, ਮੌਤ
ਜਲੰਧਰ, 23 ਫਰਵਰੀ : ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ (ਰਜਿ.) ਵੱਲੋਂ ਕਰਵਾਏ ਗਏ ਖੇਡ ਮੇਲੇ ‘ਚ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਪਿੰਡ ਘੱਸਪੁਰ (ਗੁਰਦਾਸਪੁਰ) ਦੇ ਅਚਾਨਕ ਸੱਟ ਲੱਗ ਗਈ, ਜਦੋਂ ਖਿਡਾਰੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਇਸ ਦੁੱਖਦਾਈ ਘਟਨਾਂ ਕਾਰਨ ਪਿੰਡ ਜੱਕੋਪੁਰ ਕਲਾਂ ਦੇ ਪ੍ਰਬੰਧਕਾਂ ਨੇ ਵਿਧਾਇਕ ਹਰਦੇਵ ਸਿੰਘ ਲਾਡੀ....
ਪਹਿਲਾਂ ਕਾਨੂੰਨ ਵਿਵਸਥਾ ਦੇ ਹਾਲਾਤ ਕਾਬੂ ਹੇਠ ਕਰੋ, ਫਿਰ ਕਰਵਾਉਣਾ ’ਇਨਵੈਸਟ ਪੰਜਾਬ’ ਸੰਮੇਲਨ : ਸੁਖਬੀਰ ਬਾਦਲ
ਜਦੋਂ ਇੰਡਸਟਰੀ ਨੂੰ ਦੇਣ ਵਾਸਤੇ ਕੁਝ ਵੀ ਵਿਸ਼ੇਸ਼ ਸਹੂਲਤ ਤੇ ਪ੍ਰੋਤਸਾਹਨ ਤੇ ਢੁਕਵੀਂ ਬਿਜਲੀ ਨਹੀਂ ਤਾਂ ਫਿਰ ਤੁਸੀ਼ ਨਿਵੇਸ਼ਕਾਂ ਨੂੰ ਕਿਵੇਂ ਆਕਰਸ਼ਤ ਕਰ ਸਕਦੇ ਹੋ : ਬਾਦਲ ਨਿਵੇਸ਼ਕਾਂ ਨੂੰ ਆਕਰਸ਼ਤ ਕਰਨ ਨਾਲੋਂ ਆਪ ਸਰਕਾਰ ਅਗਲੇ ਦਿਨ ਪੂਰੇ ਸਫੇ ਦੇ ਇਸ਼ਤਿਹਾਰ ਦੇਣ ਪ੍ਰਤੀ ਜ਼ਿਆਦਾ ਚਿੰਤਤ ਜਲੰਧਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ ਆਉਣ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ....
11.47 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ ਮਾਰਚ ਮਹੀਨੇ ਦੇ ਅਖੀਰ ਤੱਕ ਆਵੇਗੀ ਨਵੀਂ ਖੇਤੀਬਾੜੀ ਨੀਤੀ, ਫ਼ਸਲਾਂ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ ਜਲੰਧਰ, 22 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ....
ਮੁੱਖ ਮੰਤਰੀ ਮਾਨ ਦੀ ਮੌਜੂਦਗੀ 'ਚ ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਭਾਟੀਆ 'ਆਪ' 'ਚ ਸ਼ਾਮਲ
ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਅਕਾਲੀ ਆਗੂ ਤੇ ਅਹੁਦੇਦਾਰ 'ਆਪ' 'ਚ ਸ਼ਾਮਲ ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਚੰਡੀਗੜ੍ਹ, 22 ਫਰਵਰੀ : ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ।....
ਮਾਤ-ਭਾਸ਼ਾ ਤੇ ਲਿਪੀ ਦੋਵਾਂ ਵਿਚਲਾ ਅੰਤਰ ਸਮਝੋ, ਮਾਤ-ਭਾਸ਼ਾ ਨਾਲ ਪਿਆਰ ਤੇ ਜਜ਼ਬਾਤ ਦਾ ਰਿਸ਼ਤਾ
ਕਪੂਰਥਲਾ, 21 ਫਰਵਰੀ : ਮਾਤ-ਭਾਸ਼ਾ ਤੇ ਲਿਪੀ ਦੋਵੇਂ ਵੱਖ-ਵੱਖ ਵਿਸ਼ੇ ਹਨ। ਦੋਵਾਂ ਵਿਚਲਾ ਅੰਤਰ ਸਮਝਣਾ ਜਰੂਰੀ ਹੈ। ਕਈ ਘਟਨਾਵਾਂ ਬੀਤੇ ਸਮੇਂ ਵਿਚ ਅਜਿਹੀਆਂ ਹੋਈਆਂ ਹਨ, ਜਿਹਨਾਂ ਨੇ ਇਹ ਦੋ ਵਿਸ਼ਿਆਂ ਵਿਚਲੇ ਅੰਤਰ ਨੂੰ ਕਮਜ਼ੋਰ ਕੀਤਾ ਹੈ। ਪੰਜਾਬੀ ਮਾਤ ਭਾਸ਼ਾ ਵਜੋਂ ਇੱਕ ਜੁਬਾਨ ਹੈ ਤੇ ਪਿਆਰ ਤੇ ਜਜਬਾਤ ਦਾ ਰਿਸ਼ਤਾ ਰੱਖਦੀ ਹੈ, ਜਦੋਂਕਿ ਗੁਰਮੁਖੀ ਪੰਜਾਬੀ ਲਿਪੀ ਹੈ। ਪੰਜਾਬੀਆਂ ਨੂੰ ਦੋਵੇਂ ਵਿਸ਼ਿਆਂ ਪ੍ਰਤੀ ਗੰਭੀਰ ਰਹਿਣ ਤੇ ਡੂੰਘੀ ਸੋਚ ਨਾਲ ਅੱਗੇ ਵੱਧਣ ਦੀ ਲੋੜ ਹੈ। ਇਹ ਨਾਤੀਜਾਨੁਮਾ ਤੱਤ ਆਈ.ਕੇ....