ਦੋਆਬਾ

ਵਿਜੀਲੈਂਸ ਵੱਲੋਂ 14.46 ਲੱਖ ਦੇ ਘਪਲੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਤੇ ਕਲਰਕ ਗ੍ਰਿਫ਼ਤਾਰ
ਕਪੂਰਥਲਾ, 31 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (PHC), ਢਿੱਲਵਾਂ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ‘ਚ ਹੋਏ ਘਪਲੇ ਦੀ ਜਾਂਚ ਤੋਂ ਬਾਅਦ ਸੇਵਾਮੁਕਤ SMO ਡਾ. ਲਖਵਿੰਦਰ ਸਿੰਘ ਚਾਹਲ ਅਤੇ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਨੇ ਦੱਸਿਆ ਕਿ ਮੁਕੱਦਮੇ ਦੇ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਹੀ ਖ਼ਿਲਾਫ਼ ਸਬ-ਡਿਵੀਜ਼ਨਲ ਹਸਪਤਾਲ ਵਿਖੇ ਤਨਖ਼ਾਹਾਂ ‘ਚ ਘਪਲੇ ਦੇ ਮਾਮਲੇ ‘ਚ ਸ਼ਾਮਲ ਸੀ। ਵਿਜੀਲੈਂਸ ਨੇ ਉਨ੍ਹਾਂ....
ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ- ਡਿਪਟੀ ਕਮਿਸ਼ਨਰ
1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ ਨਵਾਂਸ਼ਹਿਰ, 31 ਜੁਲਾਈ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ....
ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ- ਡੀ.ਸੀ.
ਬਾਗਬਾਨੀ ਵਿਭਾਗ ਵਲੋਂ ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ ਨਵਾਂਸ਼ਹਿਰ, 31 ਜੁਲਾਈ 2024 : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਹਨਾਂ ਜੀਵਨ ਪੱਧਰ ਉੱਚਾ ਚੁਕਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਗਬਾਨੀ....
ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ : ਸਿੱਖਿਆ ਮੰਤਰੀ ਬੈਂਸ
ਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ ਕੈਬਨਿਟ ਮੰਤਰੀ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਹੜ੍ਹ ਰੋਕੂ ਕੰਮਾਂ ਤੋਂ ਇਲਾਵਾ ਹੋਰ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 30 ਜੁਲਾਈ 2024 : ਤਕਨੀਕੀ ਸਿੱਖਿਆ, ਉਦਯੋਗਿਕ....
ਟ੍ਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਨੇ ਜ਼ਿਲ੍ਹੇ ਦੇ ਵੱਖ-ਵੱਖ ਮਾਰਗਾਂ ਦਾ ਕੀਤਾ ਨਿਰੀਖਣ
ਜ਼ਿਲ੍ਹੇ ‘ਚ ਕੀਤੇ ਜਾ ਰਹੇ ਸੜਕ ਸੁਰੱਖਿਆ ਕੰਮਾਂ ਦੀ ਵੀ ਕੀਤੀ ਸਮੀਖਿਆ ਹੁਸ਼ਿਆਰਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੇ ਟ੍ਰੈਫ਼ਿਕ ਸਲਾਹਕਾਰ ਨਵਦੀਪ ਅਸੀਜਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕ ਸੁਰੱਖਿਆ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਟ੍ਰੈਫਿਕ) ਨਵਨੀਤ ਕੌਰ ਗਿੱਲ ਅਤੇ ਏ.ਆਰ.ਟੀ.ਓ ਸੰਦੀਪ ਭਾਰਤੀ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ ਦੇ ਰਾਸ਼ਟਰੀ ਰਾਜਮਾਰਗਾਂ, ਸਟੇਟ ਰਾਜਮਾਰਗਾਂ, ਸ਼ਹਿਰੀ ਅਤੇ ਪੇਂਡੂ ਸੜਕਾਂ ‘ਤੇ ਸੜਕ ਦੁਰਘਟਨਾਵਾਂ ਨਾਲ ਸਬੰਧਤ ਬਲੈਕ....
ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਪ੍ਰੋਗਰਾਮ: ਦੂਜੇ ਦਿਨ ਵੀ ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ
ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਿਰਕਤ ਜਲੰਧਰ, 25 ਜੁਲਾਈ 2024 : ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ। ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ....
ਨਵਾਂਸ਼ਹਿਰ ‘ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ
ਨਵਾਂਸ਼ਹਿਰ, 25 ਜੁਲਾਈ 2024 : ਪਿੰਡ ਮੱਲਪੁਰ ਅੜਕਾਂ ‘ਚ ਇੱਕੋ ਪਰਿਵਾਰ ਦੇ 3 ਜੀਆਂ ਨੇ ਜ਼ਹਿਰ ਨਿਗਲ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਾਂ ਮਾਂ-ਧੀ ਨੇ ਜ਼ਹਿਰ ਖਾਧੀ ਅਤੇ ਬਾਅਦ ‘ਚ ਪਿਓ ਨੇ ਵੀ ਜ਼ਹਿਰ ਖਾ ਕੇ ਮੌਤ ਨੂੰ ਗਲ਼ੇ ਲਗਾ ਲਿਆ। ਘਰੇਲੂ ਕਲੇਸ਼ ਨੂੰ ਆਤਮ ਹੱਤਿਆ ਦਾ ਕਾਰਨ ਮੰਨਿਆ ਜਾ ਰਿਹਾ ਹੈ। ਜਾਂਚ ਅਧਿਕਾਰੀ ਏਐਸਆਈ ਮਹਿੰਦਰ ਪਾਲ ਨੇ ਦੱਸਿਆ ਕਿ ਸੋਨੀਆ (38) ਅਤੇ ਉਸ ਦੀ ਧੀ ਮਨਪ੍ਰੀਤ ਕੌਰ (15) ਵਾਸੀ ਪਿੰਡ ਮੱਲਾਪੁਰ ਅੜਕਾਂ ਨੇ ਜ਼ਹਿਰੀਲਾ ਪਦਾਰਥ ਨਿਗਲ....
ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ, ਬਜਟ ਨੂੰ ਦੱਸਿਆ 'ਕੁਰਸੀ ਬਚਾਓ ਬਜਟ'
ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ ⁠ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਜਲੰਧਰ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ....
ਜਲੰਧਰ 'ਚ ਸੀਐਮ ਮਾਨ ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ
ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਹਫ਼ਤੇ ਵਿਚ ਦੋ ਦਿਨ ਜਲੰਧਰ ਰਹਿਣਗੇ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ 'ਆਪ' ਵਲੰਟੀਅਰਾਂ ਦਾ ਜ਼ਿਮਨੀ-ਚੋਣ ਦੌਰਾਨ ਕੀਤੀ ਮਿਹਨਤ ਅਤੇ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ ਆਪ' ਸਭ ਤੋਂ ਨਵੀਂ, ਪਰ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਅਸੀਂ ਇੱਥੇ ਰਾਜਨੀਤੀ ਕਰਨ ਲਈ ਨਹੀਂ ਸਗੋਂ ਸਿਖਾਉਣ ਲਈ ਆਏ ਹਾਂ: ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸੇਵਾ ਲਈ....
15ਵਾਂ ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ ਜੁਲਾਈ ਦੇ ਆਖਰੀ ਐਤਵਾਰ 28 ਜੁਲਾਈ ਨੂੰ
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਨੁਕਤੇ ਦਿੱਤੇ ਕੇਸੀ ਕੈਂਪਸ ਵਿੱਚ 200 ਬੂਟੇ ਲਗਾਏ ਨਵਾਂਸ਼ਹਿਰ, 24 ਜੁਲਾਈ 2024 : ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨਵਾਂਸ਼ਹਿਰ ਵਿਖੇ ਸਥਾਪਿਤ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਪਵਿੱਤਰ ਭੂਮੀ ਚਿੰਨ੍ਹ ਵਿਖੇ ਤ੍ਰਿਵੇਣੀ ਪੂਜਾ ਕਰਕੇ 15ਵਾਂ ਅੰਤਰਰਾਸ਼ਟਰੀ ਮਾਈ ਟ੍ਰੀ ਦਿਵਸ ਮਨਾਉਣ ਦੀ ਅਪੀਲ ਮੁਹਿੰਮ ਤਹਿਤ 200 ਬੂਟੇ ਲਗਾਏ ਗਏ। ਪਵਿੱਤਰ ਤ੍ਰਿਵੇਣੀ ਦੀ ਪੂਜਾ ਕਰਨ ਲਈ ਵਿਸ਼ੇਸ਼ ਤੌਰ 'ਤੇ ਡਿਪਟੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟਰੇਸ਼ਨ 31 ਜੁਲਾਈ ਤੱਕ
ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ‘ਚ ਮਿਸਾਲੀ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਰਜਿਸਟ੍ਰੇਸ਼ਨ ਦਾ ਸੱਦਾ ਕਪੂਰਥਲ਼ਾ, 23 ਜੁਲਾਈ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2024 ਲਈ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in 'ਤੇ 31 ਜੁਲਾਈ 2024 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਯੋਗੇਸ਼ ਕੁਮਾਰੀ ਨੇ ਦੱਸਿਆ ਕਿ....
ਸੀ-ਪਾਈਟ ਕੈਂਪ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ
ਚਾਹਵਾਨ ਨੌਜਵਾਨ ਥੇਹ ਕਾਂਜਲਾ ਵਿਖੇ ਸੀ-ਪਾਈਟ ਕੈਂਪ ‘ਚ ਲੈ ਸਕਦੇ ਨੇ ਟ੍ਰੇਨਿੰਗ: ਕੈਪਟਨ ਅਜੀਤ ਸਿੰਘ ਕਪੂਰਥਲਾ, 23 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਇੱਥੇ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਕਰਵਾਈ ਜਾ ਰਹੀ ਹੈ, ਜਿੱਥੇ ਚਾਹਵਾਨ ਨੌਜਵਾਨ ਇਹ ਟ੍ਰੇਨਿੰਗ ਮੁਫ਼ਤ ਹਾਸਲ ਕਰ ਸਕਦੇ ਹਨ। ਸੀ-ਪਾਈਟ ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਇਸ ਸੰਬੰਧੀ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ ਦੇ....
ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਕਰਨ ਵਾਲਿਆਂ ਦੇ ਕੀਤੇ ਚਲਾਨ  
ਹੁਸ਼ਿਆਰਪੁਰ, 23 ਜੁਲਾਈ 2024 : ਕਮਿਸ਼ਨਰ ਨਗਰ ਨਿਗਮ ਹੁਸਿਆਰਪੁਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਚਲਾਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਇਸ ਸਬੰਧੀ ਵੱਖ-ਵੱਖ....
ਨਸ਼ਿਆਂ ਦੇ ਖਾਤਮੇ ਲਈ ਲਈ ਸਖਤੀ ਨਾਲ ਚੁੱਕੇ ਜਾਣ ਕਦਮ - ਡਿਪਟੀ ਕਮਿਸ਼ਨਰ
ਨਵਾਂਸ਼ਹਿਰ 22 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਐਨਸੀਆਰਡੀ (ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਅਬਿਊਜ਼ ਕੰਟਰੋਲ) ਦੀ ਮੀਟਿੰਗ ਦੌਰਾਨ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਏ.ਡੀ.ਸੀ.(ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਰਵਿੰਦਰ....
ਜਲੰਧਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਕ੍ਰੇਟਾ ਕਾਰ ਵਿੱਚੋਂ 3100 ਅਮਰੀਕੀ ਡਾਲਰ ਤੇ 3 ਕਰੋੜ ਕੀਤੇ ਬਰਾਮਦ
ਜਲੰਧਰ, 22 ਜੁਲਾਈ 2024 : ਜਲੰਧਰ ਕਮਿਸ਼ਨਰ ਰੇਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕ੍ਰੇਟਾ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਇਸ ਮਾਮਲੇ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ਜੁਆਇੰਟ ਸੀਪੀ ਨੇ ਦੱਸਿਆ ਕਿ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3100 ਅਮਰੀਕੀ ਡਾਲਰ ਸਮੇਤ ਲਗਭਗ 3 ਕਰੋੜ ਰੁਪਏ ਬਰਾਮਦ ਕੀਤੇ ਹਨ। ਜੁਆਇੰਟ....