ਦੋਆਬਾ

ਪੰਜਾਬ ਰੋਡਵੇਜ ਅਤੇ ਸਕੂਟੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ
ਜਲੰਧਰ, 13 ਅਕਤੂਬਰ 2024 : ਜਲੰਧਰ ਤੋਂ ਨਕੋਦਰ ਮਾਰਗ ‘ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਸਕੂਟੀ ਵਿਚਕਾਰ ਹੋਈ ਟੱਕਰ ‘ ਦੋ ਵਿਆਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਨੂਰ ਮਹਿਲ) ਆਪਣੀ ਸਕੂਟੀ ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ, ਜਦੋਂ ਉਹ ਜਲੰਧਰ-ਨਕੋਦਰ ਰੋਡ ਤੇ ਪਿੰਡ ਮੁੱਧਾਂ ਨੇੜੇ ਪੁੱਜੇ ਤਾਂ ਨਕੋਦਰ ਵੱਲ ਤੋਂ ਆ ਰਹੀ ਪੰਜਾਬ ਰੋਡਵੇਜ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਸਕੂਟੀ ਸਵਾਰ ਸੰਤੋਖ ਸਿੰਘ....
ਆਪਣੇ ਆਪ ਨੂੰ ਕਿਸਾਨ ਲੀਡਰ ਕਹਾਉਂਦੇ ਹਨ, ਉਹ ਪੰਜਾਬ ਨੂੰ ਬਰਬਾਦ ਕਰ ਰਹੇ ਹਨ : ਰਵਨੀਤ ਸਿੰਘ ਬਿੱਟੂ 
ਜਲੰਧਰ, 12 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਜਿੱਤ ਲਿਆ ਹੈ, ਹੁਣ ਪੰਜਾਬ ਵਿਚ ਭਾਜਪਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹਰ ਹਾਲਤ ਵਿੱਚ ਬਣੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਅਤੇ ‘ਆਪ’ ਸਰਕਾਰਾਂ ਨੂੰ ਅਜ਼ਮਾਇਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਹਰਿਆਣਾ ਦੇ ਬਾਰਡਰਾਂ 'ਤੇ....
ਡਿਪਟੀ ਕਮਿਸ਼ਨਰ ਨੇ ਵਿਧਾਇਕ ਬੰਗਾ ਅਤੇ ਬਲਾਚੌਰ ਸਮੇਤ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਿਹਾ, ਕਿਸੇ ਵੀ ਧਿਰ ਨੂੰ ਮੰਡੀਆਂ ਵਿਚ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 29479 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 28088 ਮੀਟ੍ਰਿਕ ਟਨ ਖ਼ਰੀਦਿਆ ਗਿਆ ਝੋਨਾ ਨਵਾਂਸ਼ਹਿਰ, 12 ਅਕਤੂਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਜ਼ਿਲ੍ਹੇ ਦੀਆਂ ਵੱਖ....
ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ. ਰਵਜੋਤ ਸਿੰਘ
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਵਧਾਈ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ‘ਚ 61 ਪੰਚਾਇਤਾਂ ਤੋਂ ਇਲਾਵਾ 10 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹੁਸ਼ਿਆਰਪੁਰ, 11 ਅਕਤੂਬਰ 2024 : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ, ਜਿਸ ਦਾ ਮੰਤਵ ਲੋਕਾਂ ਨੂੰ ਹੇਠਲੇ ਪੱਧਰ ਤੱਕ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ....
ਜਲੰਧਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਪਿਸਤੌਲ ਬਰਾਮਦ
ਮੱਧ ਪ੍ਰਦੇਸ਼ ਤੋਂ ਪੰਜਾਬ ਲਿਆਏ ਗਏ ਹਥਿਆਰ ਪੁਲਿਸ ਪਾਰਟੀ ਨੇ ਕੀਤੇ ਜ਼ਬਤ ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਦਾ ਪੁਲਿਸ ਨੇ ਕੀਤਾ ਪਰਦਾਫਾਸ਼ ਜਲੰਧਰ, 8 ਅਕਤੂਬਰ 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ, ਇਸਦੇ ਮੁਖੀ ਨੂੰ ਗ੍ਰਿਫਤਾਰ ਕਰਕੇ ਪੰਜ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਤੋਂ ਪੰਜਾਬ ਤੱਕ....
ਦਸੂਹਾ 'ਚ ਖੜ੍ਹੇ ਟਰੱਕ ਨਾਲ ਟਕਰਾਈ ਐਂਬੂਲੈਂਸ, 1 ਔਰਤ ਦੀ ਮੌਤ, 5 ਲੋਕ ਜ਼ਖਮੀ
ਦਸੂਹਾ, 8 ਅਕਤੂਬਰ 2024 : ਜੰਮੂ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਜਾ ਰਹੀ ਐਂਬੂਲੈਂਸ ਦਸੂਹਾ 'ਚ ਖੜ੍ਹੇ ਟਰੱਕ ਨਾਲ ਟਕਰਾਅ ਗਈ। ਹਾਦਸੇ ਵਿਚ ਐਂਬੂਲੈਂਸ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋ ਗਈ, ਜਿਨ੍ਹਾਂ ਵਿਚੋਂ 3 ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਤੜਕੇ ਕਰੀਬ 3 ਵਜੇ ਐਂਬੂਲੈਂਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ 'ਚ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ....
ਦੋ ਪੁਲਿਸ ਮੁਲਾਜਮਾਂ ਦੀਆਂ ਆਦਮਪੁਰ ਰੇਲਵੇ ਸਟੇਸ਼ਨ ਤੋਂ ਮਿਲੀਆਂ ਲਾਸ਼ਾਂ 
ਜਲੰਧਰ, 08 ਅਕਤੂਬਰ 2024 : ਜਲੰਧਰ ਦਿਹਾਤੀ ਪੁਲਿਸ ਦੇ ਏਰੀਆ ਵਿੱਚ ਹੁਸ਼ਿਆਰਪੁਰ ਜਿਲ੍ਹੇ ਨਾ ਸਬੰਧਿਤ ਦੋ ਪੁਲਿਸ ਮੁਲਾਜਮਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਦੋ ਨਾਬਾਲਗ ਮੁਲਜ਼ਮਾਂ ਨੂੰ ਕਪੂਰਥਲਾ ਦੀ ਅਦਾਲਤ ਤੋਂ ਹੁਸ਼ਿਆਰਪੁਰ ਜੁਵੇਨਾਈਲ ਜੇਲ੍ਹ ਜਾਂਦੇ ਸਮੇਂ ਆਦਮਪੁਰ ਨੇੜੇ ਉਨ੍ਹਾਂ ਦੀ ਹਿਰਾਸਤ ਵਿੱਚੋਂ ਇੱਕ ਮੁਲਜ਼ਮ ਭੱਜ ਗਿਆ, ਜਿਸ ਤੋਂ ਬਾਅਦ ਐਲਆਰ ਏਐਸਆਈ ਜੀਵਨ ਲਾਲ ਅਤੇ ਐਲਆਰ ਏਐਸਆਈ ਪ੍ਰੀਤਮ ਦਾਸ ਵੱਲੋਂ ਉਸ ਦੀ ਭਾਲ ਕਰਨ ਲਈ ਪਿੋੱਛਾ ਕੀਤਾ ਗਿਆ ਤਾਂ ਮੁਜ਼ਲਮ....
ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ : ਰਾਜੇਸ਼ ਧੀਮਾਨ 
ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ ਨਵਾਂਸ਼ਹਿਰ , 8 ਅਕਤੂਬਰ, 2024 : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਦਾਣਾ ਮੰਡੀ ਨਵਾਂ ਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ....
ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
ਸੁਲਤਾਨਪੁਰ ਲੋਧੀ, 06 ਅਕਤੂਬਰ 2024 : ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਬੀਤੀ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ, ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਅਤੇ ਕਪੂਰਥਲਾ ਭੇਜਿਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆ ਐਸਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦੇਰ ਰਾਤ ਸੂਚਨਾ....
ਫਗਵਾੜਾ ‘ਚ ਮੋਟਰਸਾਈਕਲ-ਟਰੱਕ ਦੀ ਟੱਕਰ ‘ਚ ਭੈਣ ਭਰਾ ਦੀ ਮੌਤ
ਫਗਵਾੜਾ, 05 ਅਕਤੂਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਵੱਡੇ ਭਰਾ ਦੇ ਸ਼ਗਨ ਲਈ ਭਰਾ ਆਪਣੀ ਭੈਣ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਲੈਣ ਲਈ ਗਿਆ ਸੀ, ਜਦੋਂ ਉਹ ਦੋਵੇਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਟਰੱਕ ਨਾ ਟੱਕਰ ਹੋ ਗਈ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਕੌਰ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ....
ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਵਾਪਸ ਪਰਤ ਰਹੇ ਟੈਂਪੂ ਟਰੈਵਲਰ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋ ਮੌਤਾਂ
ਹੁਸ਼ਿਆਰਪੁਰ, 05 ਅਕਤੂਬਰ 2024: ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਨੇੜੇ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਇੱਕ ਟੈਂਪੂ ਟਰੈਵਲਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨਾਲ ਭਰਿਆ ਇਹ ਲੱਕੜਾਂ ਨਾਲ ਭਰੇ ਟਰੈਕਟਰ ਟਰਾਲੀ ਨਾਲ ਟਕਰਾਅ ਗਿਆ ਅਤੇ ਹਾਦਸੇ ਤੋਂ ਬਾਅਦ ਟੈਂਪੂ ਟਰੈਵਲਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਇਹ ਹਾਦਸਾ ਵਾਪਰਿਆ ਤਾਂ ਟੈਂਪੂ ਟਰੈਵਲਰ ‘ਚ ਕਰੀਬ 12 ਜਣੇ ਸਵਾਰ ਸਨ। ਜੰਮੂ ਹੁਸ਼ਿਆਰਪੁਰ ਹਾਈਵੇਅ ‘ਤੇ ਵਾਪਰੇ ਇਸ ਹਾਦਸੇ....
ਫਿਲੌਰ 'ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ
ਫਿਲੌਰ, 03 ਅਕਤੂਬਰ 2024 : ਫਿਲੌਰ ਤੋਂ ਅੱਪਰਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਨਾ ਦੇ ਵਾਸੀ ਵਿਨੋਦ ਕੁਮਾਰ ਆਪਣੀੌ ਪਤਨੀ ਅਤੇ ਬੱਚੇ ਨਾਲ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ਤੇ ਮੌਤ ਹੋ ਗਈ, ਜਦੋਂਕਿ ਬੱਚਾ ਅਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਇਸ ਹਾਦਸੇ ਦੀ....
ਸਾਡੇ 28 ਕਰੋੜ ਰੁਪਏ ਦੇ ਬਕਾਏ ਦਿਓ, ਨਹੀਂ ਤਾਂ ਅਸੀਂ ਹੋਰ ਕਦਮ ਚੁੱਕਾਂਗੇ : ਸਰਵਣ ਸਿੰਘ ਪੰਧੇਰ 
ਜਲੰਧਰ, 1 ਅਕਤੂਬਰ 2024 : ਜਲੰਧਰ 'ਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਇਹ ਨਾਕਾਬੰਦੀ ਸਿਰਫ਼ ਦੋ ਘੰਟੇ ਲਈ ਕੀਤੀ ਗਈ ਹੈ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਪੰਧੇਰ ਨੇ ਪਰਾਲੀ ਸਾੜਨ....
ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਰਾਜੇਸ਼ ਧੀਮਾਨ
ਕਿਹਾ, ਆੜ੍ਹਤੀ, ਕਿਸਾਨ ਅਤੇ ਮਿਲਰ ਪੰਜਾਬ ਦੀ ਖੇਤੀਬਾੜੀ ਪ੍ਰਣਾਲੀ ਦੇ ਮੁੱਖ ਸਤੰਭ ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ ਨਵਾਂਸ਼ਹਿਰ, 30 ਸਤੰਬਰ 2024 : ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆੜ੍ਹਤੀਆਂ, ਮਿਲਰਾਂ (ਸ਼ੈਲਰ ਮਾਲਕਾਂ) ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਆੜ੍ਹਤੀ, ਕਿਸਾਨ, ਮਿਲਰ ਅਤੇ ਖ਼ਰੀਦ ਏਜੰਸੀਆਂ ਝੋਨੇ ਦੀ ਖ਼ਰੀਦ....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤਾ ਸਾਂਝਾ ਦੌਰਾ 
ਨਵਾਂ ਸ਼ਹਿਰ 30 ਸਤੰਬਰ 2024 : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿੰਮ ਕਾਫੀ ਤੇਜ਼ ਹੋ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੱਲੋਂ ਪਿੰਡ ਉਸਮਾਨਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਜਾਗਰੂਕਤਾ ਲਈ ਜੁਆਇੰਟ ਵਿਜ਼ਿਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਖ ਵੱਖ ਖੇਤੀ ਮਸ਼ੀਨਰੀ ਨਾਲ ਇਸ ਦੀ ਸਾਂਭ....