ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ ਨਾਲ ਚਲਾਉਣ ਅਤੇ ਸੁੱਕਾ ਝੋਨਾ ਹੀ ਵੱਢਣ ਦੀ ਕੀਤੀ ਹਦਾਇਤ ਨਵਾਂਸ਼ਹਿਰ, 30 ਸਤੰਬਰ 2024 : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸੁਪਰ ਐਸ.ਐਮ.ਐਸ ਨਾਲ ਹੀ ਚੱਲਣ, ਤਾਂ ਜੋ ਕਿ ਪਰਾਲੀ ਨੂੰ ਸਾਂਭਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਵੱਲੋਂ ਸਮੂਹ ਕੰਬਾਈਨ....
ਦੋਆਬਾ

ਜਲੰਂਧਰ, 29 ਸਤੰਬਰ 2024 : ਜਲੰਧਰ ਵਿਖੇ ਐਸ ਐਸ ਜੈਨ ਸਭਾ ਵੱਲੋਂ ਅਚਾਰੀਆ ਆਤਮ ਮਨੋਹਰ ਜਨਮ ਜਯੰਤੀ ਮੌਕੇ ਵਿਰਾਟ ਸਰਵ ਧਰਮ ਸੰਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂੰ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪੁੱਜੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਵੀ ਸ਼ਾਮਲ ਹੋਏ। ਸਮਾਗਮ ‘ਚ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਵਿਸ਼ਵ ਵਿੱਚ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਸਰਵ ਧਰਮ ਸੰਗਮ ਦੀ ਮਹੱਤਤਾ ਨੂੰ ਸਮਝਣਾ....

ਡੀ.ਸੀ ਅਤੇ ਐਸ.ਐਸ.ਪੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੇ ਕੀਤੀ ਸ਼ਿਰਕਤ ਨਵਾਂਸ਼ਹਿਰ, 29 ਸਤੰਬਰ 2024 : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਕਰਵਾਈ ਇਸ ਮੈਰਾਥਨ ਵਿੱਚ ਐਸ.ਐਸ.ਪੀ....

ਜਲੰਧਰ 28 ਸਤੰਬਰ 2024 : ਨਕੋਦਰ - ਜਲੰਧਰ ਮਾਰਗ ਬਾਈਪਾਸ ਚੌਕ ‘ਤੇ ਬੱਸ ਅਤੇ ਕੈਂਟਰ ਦੀ ਟੱਕਰ ਹੋ ਗਈ, ਜਿਸ ‘ਚ 12 ਲੋਕ ਜ਼ਖਮੀ ਹੋ ਗਏ। ਦੋਵਾਂ ਵਾਹਨਾਂ ਦੇ ਡਰਾਈਵਰ ਅਤੇ ਬੱਸ ਕੰਡਕਟਰ ਵੀ ਜ਼ਖ਼ਮੀਆਂ ਵਿੱਚ ਸ਼ਾਮਲ ਹਨ। ਜਾਣਕਾਰੀ ਅਨੁਸਾਰ ਬੱਸ ਜਲੰਧਰ ਤੋਂ ਨਕੋਦਰ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਮਲਸੀਆਂ ਵਾਲੇ ਪਾਸੇ ਤੋਂ ਮਾਲ ਲੱਦਿਆ ਕੈਂਟਰ ਜਦੋਂ ਚੌਕ ਨੂੰ ਪਾਰ ਕਰਨ ਲੱਗੇ ਤਾਂ ਇਹ ਹਾਦਸਾ ਵਾਪਰ ਗਿਆ। ਜ਼ਖ਼ਮੀਆਂ ਦੀ ਪਛਾਣ ਊਸ਼ਾ ਰਾਣੀ (65) ਨਕੋਦਰ, ਪਵਨਦੀਪ ਕੌਰ (26) ਮਹਿਤਪੁਰ, ਹਰਪ੍ਰੀਤ....

ਹੁਸ਼ਿਆਰਪੁਰ 28 ਸਤੰਬਰ 2024 : ਸੁਰੇਂਦਰ ਲਾਂਬਾ (ਆਈਪੀਐਸ) ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀ ਪੀ ਐਸ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਅਤੇ ਆਤੀਸ਼ ਭਾਟੀਆ ਪੀ ਪੀ ਐਸ ਉਪ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਦੇ ਅਧੀਨ ਵਿਸ਼ੇਸ਼ ਟੀਮ ਵਲੋਂ ਖੂਫੀਆ ਇਤਲਾਹ ਤੇ 21600 ਨਸ਼ੀਲੇ ਕੈਪਸੂਲ, 28800 ਹਜਾਰ ਨਸ਼ੀਲਾ ਗੋਲੀਆ ਮਾਰਕਾ ਅਲਪਰਾਜ਼ੋਲ, 5000 ਨਸੀਲੀਆ ਗੋਲੀਆ ਫੜ੍ਹਨ ਵਿੱਚ....

ਹੁਸ਼ਿਆਰਪੁਰ, 28 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਓਲਡ ਏਜ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ।ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਲਡ ਏਜ ਹੋਮ ਵਿਖੇ ਰਹਿ ਰਹੇ ਬਜੁਰਗਾਂ ਨੂੰ....

ਜਲੰਧਰ, 27 ਸਤੰਬਰ 2024 : ਜਲੰਧਰ ਪੁਲਿਸ ਵੱਲੋਂ ਕੈਨੇਡਾ ਦੇ ਜਾਅਲੀ ਵੀਜੇ ਲਗਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਇੱਕ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਵੱਖ-ਵੱਖ ਵਿਅਕਤੀਆਂ ਨਾਲ ਧੋਖਾਧੜੀ ਕਰਨ ਵਾਲੇ ਕਾਬੂ ਕੀਤੇ ਹਨ....

ਰਾਤ ਵੇਲੇ ਕੰਬਾਈਨਾਂ ਨਾਲ ਕਟਾਈ ਉੱਪਰ ਵੀ ਰੋਕ ਕਪੂਰਥਲਾ : 25 ਸਤੰਬਰ 2024 : ਜ਼ਿਲਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਹੀਂ ਕਪੂਰਥਲਾ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਕਟਾਈ ’ਤੇ....

ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਹੁਸ਼ਿਆਰਪੁਰ, 24 ਸਤੰਬਰ, 2024 : ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ....

ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ....

ਸੁਲਤਾਨਪੁਰ ਲੋਧੀ, 21 ਸਤੰਬਰ 2024 : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਸਰੂਪਵਾਲ ਵਿੱਚ ਇੱਕ ਕਿਸਾਨ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਮਲਕੀਲ ਸਿੰਘ ਦੀ ਉਸ ਦੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ....

ਜਲੰਧਰ 21 ਸਤੰਬਰ 2024 : ਜਲੰਧਰ 'ਚ ਆਈਸ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਫੈਕਟਰੀ ਅੰਦਰ ਫਸੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦੀ ਪੁਸ਼ਟੀ ਹੋ ਗਈ ਹੈ। ਜਦਕਿ ਦੂਜੇ ਸਾਥੀ ਨੂੰ ਬਾਹਰ ਕੱਢ ਲਿਆ ਗਿਆ ਹੈ। ਫੈਕਟਰੀ ਨੇੜਿਓਂ ਲੰਘ ਰਹੇ ਦੋ ਪ੍ਰਵਾਸੀ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਦੀ ਸਿਹਤ ਹੁਣ ਠੀਕ ਹੈ। ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਨੂੰ ਡੋਮੋਰੀਆ ਪੁਲ 'ਤੇ ਭੇਜਿਆ ਜਾ ਰਿਹਾ ਹੈ। ਕਰੀਬ ਦੋ ਘੰਟੇ ਦੀ....

ਸ਼ਾਹਕੋਟ, 20 ਸਤੰਬਰ 2024 : ਸ਼ਾਹਕੋਟ ਦੇ 29 ਸਾਲਾਂ ਨੌਜਵਾਨ ਵੱਲੋਂ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖ ਭਰਿਆ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਪੁੱਤਰ ਕੇਵਲ ਕਿਸ਼ਨ ਪੁਲਿਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ ਕੀਤੀ ਮਾਰਕੁੱਟ ਅਤੇ ਬੇਜ਼ਤੀ ਤੋਂ ਪਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਫਿਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਦੇ....

ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ ਨਵਾਂਸ਼ਹਿਰ, 16 ਸਤੰਬਰ 2024 : 2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ....

ਬੰਗਾ, 16 ਸਤੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ....