ਦੋਆਬਾ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਮੁੱਖ ਮੰਤਰੀ ਮਾਨ 
ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ....
ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹੇਗੀ : ਮੁੱਖ ਮੰਤਰੀ ਮਾਨ
ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ : ਮੁੱਖ ਮੰਤਰੀ ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ....
ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ
ਕਪੂਰਥਲਾ 22 ਜੂਨ 2024 : ਕਪੂਰਥਲਾ ਜਿਲੇ ਦੇ ਪਿੰਡ ਮਿਆਣੀ ਮੱਲਾ ਨਜ਼ਦੀਕ ਨਜਾਇਜ਼ ਮਾਈਨਿੰਗ ਦੇ ਇੱਕ ਮਾਮਲੇ ਦੇ ਵਿੱਚ ਮਾਈਨਿੰਗ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਡੀਓ ਕਰਨ ਸਿੰਘ ਦੇ ਹੁਕਮਾਂ ਤੇ ਮਾਈਨਿੰਗ ਇੰਸਪੈਕਟਰ ਬਿਕਰਮ ਸਿੰਘ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੇ ਵਿੱਚ ਵਿਭਾਗ ਦੀ ਟੀਮ ਨੇ ਇੱਕ ਪੋਕਲੇਨ ਮਸ਼ੀਨ ਰੇਤ ਨਾਲ ਭਰੇ ਹੋਏ ਦੋ ਟਿੱਪਰ ਇੱਕ ਟਰੈਕਟਰ ਅਤੇ ਟਰਾਲੀ ਨੂੰ ਜ਼ਬਤ ਕੀਤਾ ਹੈ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ....
ਵਿਜੀਲੈਂਸ ਬਿਊਰੋ ਨੇ 1.55 ਕਰੋੜ ਦੇ ਗ਼ਬਨ ਦਾ ਕੀਤਾ ਪਰਦਾਫਾਸ਼, ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਕੀਤੇ ਜ਼ਬਤ  
ਹੁਸ਼ਿਆਰਪੁਰ, 21 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ....
ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ
ਹੁਸ਼ਿਆਰਪੁਰ, 21 ਜੂਨ 2024 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਰਿਸ਼ੀਆਂ-ਮੁਨੀਆਂ ਦੀ ਮਹਾਨ ਪਰੰਪਰਾ ਹੈ ਅਤੇ ਇਹ ਮਨ ਅਤੇ ਸ਼ਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਹ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ....
ਐਸ.ਬੀ.ਐਸ.ਨਗਰ ਜ਼ਿਲ੍ਹੇ ਨੂੰ ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਮੁਕਾਬਲਾ ਕਰਨ ਵਿੱਚ ਉੱਤਮਤਾ ਲਈ ਸਨਮਾਨਿਤ ਕੀਤਾ ਗਿਆ
ਸ਼ਹੀਦ ਭਗਤ ਸਿੰਘ ਨਗਰ, 21 ਜੂਨ 2024 : ਸ਼ਹੀਦ ਭਗਤ ਸਿੰਘ ਨਗਰ , ਪੰਜਾਬ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ ਬੱਚਿਆਂ ਵਿੱਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਵਿੱਚ ਆਪਣੇ ਸ਼ਾਨਦਾਰ ਯਤਨਾਂ ਲਈ ਸ਼ਹੀਦ ਭਗਤ ਸਿੰਘ ਨਗਰ (ਐਸਬੀਐਸ ਨਗਰ) ਨੂੰ ਭਾਰਤ ਵਿੱਚ "ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ" ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਹੈ। ਇਹ ਪ੍ਰਸ਼ੰਸਾ NCPCR ਦੀ "ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ....
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ਸਹੀ ਫੈਸਲਾ ਦਾ ਪੋਸਟਰ ਕੀਤਾ ਜਾਰੀ
ਨਵਾਂਸ਼ਹਿਰ, 21 ਜੂਨ 2024 : ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ‘’ਸਹੀ ਫੈਸਲਾ’’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਜਸਬੀਰ ਸਿੰਘ ਪੀ.ਏ. ਟੂ ਡੀ.ਸੀ. ਹਾਜ਼ਰ ਸਨ।ਡਿਪਟੀ ਕਮਿਸ਼ਨਰ ਨਵਜੋਤ ਪਾਲ....
ਜਲੰਧਰ ਪੱਛਮੀ ਤੋਂ ਆਪ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਭਰੇ ਨਾਮਜ਼ਦਗੀ ਪੱਤਰ
ਜਲੰਧਰ 21 ਜੁਲਾਈ 2024 : ਜਲੰਧਰ ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਤੋਂ ਬਾਅਦ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।....
ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ
ਨਾਮਜ਼ਦਗੀ ਪੱਤਰ ਭਰਨ ਵੇਲੇ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ ਜਲੰਧਰ, 21 ਜੂਨ 2024 : ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੁਰਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਤੋਂ ਐਮਪੀ....
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਉਮੀਦਵਾਰ
ਜਲੰਧਰ, 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੇ ਸੁਰਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਨਿਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ....
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਜਲੰਧਰ, 20 ਜੂਨ 2024 : ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਅੰਗੁਰਾਲ ਨੇ ਨਾਮਜ਼ਦਗੀ ਭਰਨ ਲਈ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੀਪੀਐਸ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੇਅਰ ਰਾਕੇਸ਼ ਰਾਠੌਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਵਪਾਰ ਮੰਡਲ ਪ੍ਰਧਾਨ ਰਵਿੰਦਰ ਧੀਰ....
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਧਿਕਾਰੀਆਂ ਨੂੰ ਪੈਡਿੰਗ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਨਵਾਂਸ਼ਹਿਰ 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਪੀ.ਸੀ.ਐੱਸ ਜੀਵਲੋਂ ਸਰਫੇਸੀ ਐਕਟ 2002 ਅਧੀਨ ਪੈਡਿੰਗ ਕੇਸਾਂ ਸਬੰਧੀ ਤਹਿਸੀਲਦਾਰ, ਨਵਾਂਸ਼ਹਿਰ, ਬੰਗਾ, ਬਲਾਚੌਰ ਅਤੇ ਐੱਲ.ਡੀ.ਐੱਮ ਹਰਮੇਸ਼ ਲਾਲ, ਸ਼ਹੀਦ ਭਗਤ ਸਿੰਘ ਨਗਰ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨੋਡਲ ਅਫਸਰ ਮਨਦੀਪ ਸਿੰਘ ਮਾਨ, ਜਿਲ੍ਹਾ ਮਾਲ ਅਫਸਰ ਵੀ ਹਾਜਰ ਆਏ। ਮੀਟਿੰਗ ਦੌਰਾਨ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਪੈਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਸ਼ਡਿਊਲ ਬਣਾ ਕੇ ਐੱਲ.ਡੀ.ਐੱਮ ਨੂੰ ਪਾਬੰਦ....
ਐਸ ਸੀ ਲਾਭਪਾਤਰੀਆਂ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋ ਲਗਵਾਇਆ ਜਾ ਰਿਹਾ ਹੈ ਸਵੈ ਰੋਜਗਾਰ ਲੋਨ ਕੈਂਪ
ਨਵਾਂਸ਼ਹਿਰ, 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ 26 ਜੂਨ 2024 ਨੂੰ ਐਸ ਸੀ ਲਾਭਪਾਤਰੀਆਂ ਲਈ ਸਵੈ ਰੋਜਗਾਰ ਲੋਨ ਕੈਂਪ ਲਗਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ ਇਸ ਕੈਂਪ ਵਿੱਚ ਕੋਈ ਵੀ ਸਵੈ ਰੋਜਗਾਰ ਕਾਮਾ ਜਾਂ ਹੁਨਰ ਸਿਖਲਾਈ ਪ੍ਰਾਪਤ ਉਮੀਦਵਾਰ ਜੋ ਆਪਣਾ ਕਾਰੋਬਾਰ ਸ਼ੁਰੂ....
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਛਬੀਲ ਦੌਰਾਨ ਰਾਹਗੀਰਾਂ ਨੂੰ ਕੀਤੀ ਬੂਟਿਆਂ ਦੀ ਵੰਡ
ਸਭਨਾਂ ਨੂੰ ਹਰੇ-ਭਰੇ ਅਤੇ ਸਵੱਛ ਵਾਤਾਵਰਨ ਲਈ ਯੋਗਦਾਨ ਪਾਉਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 19 ਜੂਨ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਮਾਹਿਲਪੁਰ ਅੱਡੇ ’ਤੇ ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਸੰਜੇ ਸ਼ਰਮਾ ਅਤੇ ਸਾਥੀਆਂ ਵੱਲੋਂ ਲਗਾਈ ਗਈ ਛਬੀਲ ਵਿਚ ਹਾਜ਼ਰੀ ਲਵਾਈ। ਇਸ ਦੌਰਾਨ ਉਨ੍ਹਾਂ ਜਿਥੇ ਠੰਡੇ-ਮਿੱਠੇ ਜਲ ਦੀ ਸੇਵਾ ਕੀਤੀ, ਉਥੇ ਰਾਹਗੀਰਾਂ ਨੂੰ ਬੂਟਿਆਂ ਦੀ ਵੀ ਵੰਡ ਕੀਤੀ। ਸਭਨਾਂ ਨੂੰ ਹਰੇ-ਭਰੇ ਅਤੇ ਸਵੱਛ ਵਾਤਾਵਰਨ ਲਈ ਯੋਗਦਾਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ....
ਜ਼ਿਲ੍ਹੇ ਦੀਆਂ ਬੈਂਕਾਂ ਨੇ ਕਰਜ਼ਾ ਯੋਜਨਾ 2023-24 ਤਹਿਤ 14625.24 ਕਰੋੜ ਰੁਪਏ ਦੇ ਦਿੱਤੇ ਕਰਜ਼ੇ - ਕੋਮਲ ਮਿੱਤਲ
ਕਮਜ਼ੋਰ ਵਰਗਾਂ, ਬੇਰੁਜ਼ਗਾਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 19 ਜੂਨ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ....