ਹੁਸ਼ਿਆਰਪੁਰ, 19 ਜੂਨ 2024 : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੇਰ ਰਾਤ ਪਿਓ....
ਦੋਆਬਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 19 ਜੂਨ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਗਰਾਊਂਡ....
ਰੇਟ ਲਿਸਟ ਅਨੁਸਾਰ ਹੀ ਪੈਸੇ ਲੈਣ ਦੀ ਕੀਤੀ ਹਦਾਇਤ ਹੁਸ਼ਿਆਰਪੁਰ, 19 ਜੂਨ 2024 : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ ਆਦਿ ਤਿਆਰ ਕਰਨ ਅਤੇ ਟਾਈਪ/ਫੋਟੋਸਟੈਟ ਕਰਨ ਵਾਲੇ ਵੈਂਡਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਰੇਟ ਲਿਸਟ ਅਨੁਸਾਰ....
ਸੁਲਤਾਨਪੁਰ ਲੋਧੀ, 18 ਜੂਨ 2024 : ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਟਿੱਬਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤਿੰਨ ਨੌਜਵਾਨਾਂ ਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿੰਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ....
ਹੁਸ਼ਿਆਰਪੁਰ, 18 ਜੂਨ 2024 : ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਅਚਾਨਕ ਸਵੇਰੇ 7:30 ਵਜੇ ਥਾਣਾ ਟਾਂਡਾ ਦਾ ਨਿਰੀਖਣ ਕੀਤਾ ਤਾਂ ਥਾਣੇ ਵਿੱਚ ਹਾਜ਼ਰ ਹੋਣ ਦੀ ਬਜਾਏ ਡੀਐਸਪੀ ਅਤੇ ਐਸਐਚਓ ਆਪਣੇ ਕੁਆਟਰਾਂ ਵਿੱਚ ਸੁੱਤੇ ਪਏ ਸਨ। ਇਸ ਤੋਂ ਇਲਾਵਾ ਥਾਣੇ ਵਿੱਚ ਸਿਰਫ ਇੱਕ ਸਹਾਇਕ ਮੁਨਸ਼ੀ ਹੀ ਹਾਜ਼ਰ ਸੀ ਉਸ ਕੋਲ ਵੀ ਕੋਈ ਹਥਿਆਰ ਨਹੀਂ ਸੀ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਐਸਐਚਓ ਟਾਂਡਾ ਅਤੇ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਹੈ।....
ਲੋਕ ਟੋਲ ਫਰੀ ਨੰਬਰ 1800112100 ਅਤੇ sms on whatsapp No. 9868686868 'ਤੇ ਫੂਡ ਸੇਫਟੀ ਨਾਲ ਸੰਬੰਧਤ ਕਰਨ ਸ਼ਕਾਇਤ ਨਵਾਂਸ਼ਹਿਰ, 18 ਜੂਨ 2024 : ਸੇਫ ਫ਼ੂਡ ਐਂਡ ਹੈਲਦੀ ਡਾਈਟ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਸਿਵਲ ਸਰਜਨ ਜਸਪ੍ਰੀਤ, ਗੁੱਡ ਗਵਰਨਸ ਫੈਲੋ....
ਜਲੰਧਰ 17 ਜੂਨ 2024 : ਜਲੰਧਰ ਵਿਖੇ ਕਈ ਸਿੱਖ ਜਥੇਬੰਦੀਆਂ ਅਤੇ ਇੱਕ ਤਾਲਮੇਲ ਕਮੇਟੀ ਵੱਲੋਂ ਜਲੰਧਰ ਦੇ ਨਵੇਂ ਚੁਣੇ ਗਏ ਐਮਪੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਮੰਗ ਪੱਤਰ ਦੇ ਕੇ ਐਨਆਰਆਈ ਪੰਜਾਬੀ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸਿੱਖ ਜਥੇਬੰਦੀਆਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਤੇ ਹੋ ਰਹੇ ਹਮਲਿਆਂ ਬਾਰੇ ਚਰਨਜੀਤ ਸਿੰਘ ਚੰਨੀ ਨੂੰ ਜਾਣੂ ਕਰਵਾਇਆ ਹੈ। ਇਹ ਮੰਗ ਪੱਤਰ ਸਿੱਖ ਤਾਲਮੇਲ ਕਮੇਟੀ ਜੱਟ ਸਿੱਖ ਐਸੋਸੀਏਸ਼ਨ ਪੰਜਾਬ ਯੂਥ ਕਲੱਬ....
ਜਲੰਧਰ, 17 ਜੂਨ 2024 : ਜਲੰਧਰ ਪੱਛਮੀ ਤੇ ਹੋ ਰਹੀ ਜਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਇਸੇ ਤਹਿਤ ਆਮ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਚ ਆਏ ਮਹਿੰਦਰ ਭਗਤ ਨੇ ਆਪਣੀ ਜਿੱਤ ਦਾ ਭਰੋਸਾ ਪ੍ਰਗਟ ਕੀਤਾ ਹੈ। ਮਹਿੰਦਰ ਭਗਤ ਦਾ ਜਲੰਧਰ ਪੱਛਮੀ ਇਲਾਕੇ ਦੇ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਪਿਛਲੇ ਸਾਲ 2023 ਦੇ ਵਿੱਚ....
ਫਗਵਾੜਾ, 16 ਜੂਨ 2024 : ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਟਰੈਕਟਰ ਨਾਲ ਰੇਸ ਕਰ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਜਿਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਿਲਹਾਲ ਫਗਵਾੜਾ ਪੁਲਸ ਨੇ ਇਸ ਮਾਮਲੇ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ....
ਨਵਾਂਸ਼ਹਿਰ, 14 ਜੂਨ 2024 : ਮਹਾਨ ਸਾਇੰਟਿਸਟ ਕਾਰਲ ਲੇਂਡ ਸਟੇਨਰ ਦੇ ਜਨਮ ਦਿਨ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਗਰੀਨ ਅਤੇ ਬਲੱਡ ਡੋਨਰਜ਼ ਸੋਸਾਇਟੀ, ਬੰਗਾ ਵੱਲੋਂ ਪਿੰਡ ਨਾਗਰਾ ਬੰਗਾ ਵਿਖੇ ਵਿਸ਼ਾਲ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਿਰਕਤ ਕਰਕੇ ਆਪਣਾ ਖੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਦਾਨ ਕੀਤਾ ਖੂਨ ਕਿਸੇ ਵੀ ਸਮੇਂ....
ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਵਿਖੇ ਕਰਵਾਏ ਗਏ ਸਮਾਗਮ ਵਿੱਚ ਕੀਤੀ ਸ਼ਿਰਕਤ* ਨਵਾਂਸ਼ਹਿਰ, 14 ਜੂਨ 2024 : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੈਮਰਿਨ ਟੈਕ ਸਕਿਲ ਯੂਨੀਵਰਸਿਟੀ ਪੰਜਾਬ ਵਿਖੇ ਐਲ ਐਂਡ ਟੀ ਕੰਪਨੀ ਅਤੇ ਸਕਿਲ ਯੂਨੀਵਰਸਿਟੀ ਵਿਚਕਾਰ ਯੂਨੀਵਿਰਸਿਟੀ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕਪੰਨੀ ਵਿਚ ਹੀ ਨੌਕਰੀ ਦਵਾਉਣ ਲਈ ਕੀਤੇ ਗਏ ਸਮਝੌਤੇ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਚੁੱਕਣਾ ਅੱਜ ਦੇ ਸਮੇਂ ਦੀ ਮੰਗ ਹੈ। ਉਨ੍ਹਾਂ ਨੇ ਕਿਹਾ ਕਿ....
ਨਵਾਂਸ਼ਹਿਰ, 14 ਜੂਨ 2024 : ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀ ਪ੍ਰਧਾਨਗੀ ਹੇਠ ਪੀ-ਐਮ ਵਿਸ਼ਵਕਰਮਾ ਸਕੀਮ ਅਧੀਨ ਸ਼ਿਲਪਕਾਰਾਂ/ ਕਾਰੀਗਰਾਂ ਦੀਆਂ ਅਰਜੀਆਂ ਨੂੰ ਵਾਚਨ ਲਈ ਮੀਟਿੰਗ ਕੀਤੀ ਗਈ। ਜਿਸ ਵਿੱਚ ਜਨਰਲ ਮੈਨੇਜਰ ਕਮ ਕਨਵੀਨਰ ਜਿਲ੍ਹਾ ਉਦਯੋਗ ਕੇਂਦਰ ਮਾਨ ਮਹਿੰਦਰ ਸਿੰਘ ਵੱਲੋਂ ਇਸ ਸਕੀਮ ਅਧੀਨ ਪੈਂਡਿਗ ਅਰਜੀਆਂ ਨੂੰ ਮੀਟਿੰਗ ਦੌਰਾਨ ਕਮੇਟੀ ਚੇਅਰਮੈਨ ਅਤੇ ਸਮੂਹ ਮੈਂਬਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਰ ਲੀਡ ਬੈਂਕ ਮੈਨੇਜਰ ਹਰਮੇਸ਼....
ਨਵਾਂਸ਼ਹਿਰ,14 ਜੂਨ 2024 : ਬਾਲ ਮਜ਼ਦੂਰੀ ਖਿਲਾਫ ਐਕਸ਼ਨ ਮਹੀਨਾ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ। ਇਹ ਚੈਕਿੰਗ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ ਚੈਕਿੰਗ ਦੌਰਾਨ ਨਵਾਂਸ਼ਹਿਰ ਬਲਾਕ ਦੇ ਮੇਨ ਰੋਡ ਬੱਸ ਸਟੈਂਡ ਰੇਲਵੇ ਰੋਡ ਬੰਗਾ ਰੋਡ ਮੇਨ....
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਜ਼ਿਲ੍ਹਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 13 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ....
ਉਕਤ ਦਿਨਾਂ ’ਚ ਜਿਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਹੋ ਰਹੀ ਹੈ ਖ਼ਤਮ, ਉਨ੍ਹਾਂ ਨੂੰ 24 ਜੂਨ ਤੱਕ ਨਹੀਂ ਲੱਗੇਗਾ ਕੋਈ ਵੀ ਜ਼ੁਰਮਾਨਾ ਹੁਸ਼ਿਆਰਪੁਰ, 13 ਜੂਨ 2024 : ਰਿਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ....