ਦੋਆਬਾ

ਅੰਮ੍ਰਿਤਸਰ ਹਾਈਵੇ ਤੇ ਖੜੀ ਟਰਾਲੀ ਵਿੱਚ ਵੱਜੀ ਕਾਰ, ਪਤੀ-ਪਤਨੀ ਅਤੇ ਬੇਟੀ ਦੀ ਮੌਤ 
ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ ਐਨਾ ਜਿਆਦਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਤੱਕ ਵੜ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰਾਂ ਦੀ ਮੌਕੇ ਤੇ ਹੀ ਮੌਤ....
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਕਪੂਰਥਲਾ, 15 ਜਨਵਰੀ : ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਸੁਭਾਨਪੁਰ ‘ਚ ਇੱਕ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਖਹਿਰਾ ਵੱਲੋਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਗਈ ਸੀ ਤੇ ਬੀਤੀ 12 ਜਨਵਰੀ ਨੂੰ ਅਦਾਲਤ ਵੱਲੋਂ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ....
ਸਿਵਲ ਹਸਪਤਾਲ ਦੇ ਕੁਆਟਰ ’ਚ ਲੱਗੀ ਅੱਗ, ਵਿਅਕਤੀ ਅਤੇ ਕੁੱਤੇ ਦੀ ਮੌਤ
ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ’ਤੇ ਮੌਜੂਦ ਜੀਤ ਬਹਾਦੁਰ ਤੇ ਹੋਰਾਂ ਨੇ ਦਸਿਆ ਕਿ....
ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ
ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ ਕਿਹਾ, ਕੋਰਟ ਕੰਪਲੈਕਸ 'ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ ਹੁਸ਼ਿਆਰਪੁਰ, 13 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ ਕ੍ਰੈਚ ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ....
ਕੰਢੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ, ਕਮਾਹੀ ਦੇਵੀ ਤੋਂ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ
ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ ਦਸੂਹਾ, 13 ਜਨਵਰੀ : ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਕਮਾਹੀ ਦੇਵੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਮਹੰਤ ਸ੍ਰੀ ਸ੍ਰੀ108 ਰਾਜਗਿਰੀ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਬੱਸ ਨੂੰ ਝੰਡੀ ਦੇ ਕੇ ਇਸ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇੱਕਠ ਨੂੰ....
ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ ਹੁਸ਼ਿਆਰਪੁਰ, 13 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਸਮਾਜ ਵਿਚ ਫ਼ੈਲੀਆਂ ਬੁਰਾਈਆਂ ਦਾ ਅੰਤ ਹੋਵੇ। ਉਹ ਅੱਜ ਚਿਲਡਰਨ ਹੋਮ ਰਾਮ....
ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਲੱਗੀ ਅੱਗ, 50 ਲੱਖ ਹੋਇਆ ਦਾ ਨੁਕਸਾਨ
ਜਲੰਧਰ, 12 ਜਨਵਰੀ : ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। 3 ਔਡੀਜ਼, ਇੱਕ BMW ਅਤੇ ਇੱਕ ਇੰਡੀਕਾ ਕਾਰ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਘਟਨਾ ਸ਼ੁੱਕਰਵਾਰ ਸਵੇਰੇ 7 ਵਜੇ ਦੀ ਹੈ। ਅੱਗ ਲੱਗਣ ਸਮੇਂ ਮੌਕੇ 'ਤੇ 20 ਗੱਡੀਆਂ ਖੜ੍ਹੀਆਂ ਸਨ। ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਕਾਰ ਬਾਜ਼ਾਰ ਦੇ....
ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ....
ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ
ਨਵਾਂਸ਼ਹਿਰ, 11 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਇਹ ਹੁਕਮ....
ਡਿਪਟੀ ਕਮਿਸ਼ਨਰ ਨੇ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਕੀਤਾ ਰਲੀਜ
ਨਵਾਂਸ਼ਹਿਰ, 11 ਜਨਵਰੀ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਨੇ ਅੱਜ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਰਲੀਜ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕੈਲੰਡਰ ਕੁਦਰਤੀ, ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਲੰਡਰ ਲੇਖਕ, ਹੈਰੀਟੇਜ ਪ੍ਰੋਮੋਟਰ ਅਤੇ ਨੇਚਰ ਕਲਾਕਾਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਮੌਕੇ ਨੇਚਰ ਕਲਾਕਾਰ ਹਰਪ੍ਰੀਤ ਸੰਧੂ ਨੇ....
ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ
ਨਵਾਂਸ਼ਹਿਰ, 11 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ....
ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ’ਚ ਹੁਸ਼ਿਆਰਪਰ ਸੂਬੇ ਭਰ ਵਿਚੋਂ ਮੋਹਰੀ
88 ਫੀਸਦੀ ਸਰਵਿਸ ਡਿਲੀਵਰੀ ਰੇਟ ਦੇ ਹਿਸਾਬ ਨਾਲ ਜ਼ਿਲ੍ਹੇ ਨੇ ਬਣਾਇਆ ਰਿਕਾਰਡ 558 ਲੋਕਾਂ ਦੀਆਂ ਸੇਵਾਵਾਂ ਮਨਜੂਰ ਕਰਕੇ ਹੁਣ ਤੱਕ 525 ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਏ ਸਰਟੀਫਿਕੇਟ ਟੋਲ ਫਰੀ ਨੰਬਰ 1076 ’ਤੇ ਕਾਲ ਕਰਨ ’ਤੇ ਹੁਸ਼ਿਆਰਪਰ ਵਾਸੀਆਂ ਨੂੰ ਘਰ ਬੈਠੇ ਮਿਲ ਰਹੀਆਂ ਹਨ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਹੁਸ਼ਿਆਰਪੁਰ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਇਕ....
ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ
ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼ ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 11 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਅਤੇ ਆਪਣੇ ਸਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਦੇ ਹਨ। ਉਹ ਅੱਜ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਦੋ ਰੋਜ਼ਾ....
ਡਿਪਟੀ ਕਮਿਸ਼ਨਰ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਸਾਵਧਾਨੀਆਂ ਅਤੇ ਪਿਛਲੇ ਸੀਜ਼ਨ ਦੌਰਾਨ ਆਈਆਂ ਮੁਸ਼ਕਿਲਾਂ ਦੇ ਯੋਗ ਹੱਲ ਲਈ ਕੀਤੀ ਗੱਲਬਾਤ ਕਿਹਾ, ਐਸ.ਜੀ.ਪੀ. ਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਹੋਵੇਗਾ ਹੁਸ਼ਿਆਰਪੁਰ, 11 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਪਿੰਡ ਤਲਵੰਡੀ ਡੱਡਿਆਂ, ਬਹਾਦਰਪੁਰ, ਪ੍ਰੇਮਪੁਰ, ਜਲਾਲਪੁਰ, ਭੂਲਪੁਰ ਅਤੇ ਦਸੂਹਾ ਦੇ ਪਿੰਡ ਚੱਕ ਬਾਮੂ ਦਾ ਦੌਰਾ ਕਰਕੇ ਜਿਥੇ ਲੋਕਾਂ ਦੀਆਂ ਸਮੱਸਿਆਵਾਂ....
ਧੂੰਏਂ ਕਾਰਨ ਦਮ ਘੁੱਟਣ ਕਰਕੇ ਔਰਤ ਦੀ ਮੌਤ, ਵਿਅਕਤੀ ਅਤੇ ਦੋ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਦਾਖਲ 
ਜਲੰਧਰ, 10 ਜਨਵਰੀ : ਜਲੰਧਰ 'ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਅਤੇ ਦੋ ਬੱਚਿਆਂ ਤੇ ਘਰਵਾਲੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ ਹੈ। ਪੂਰਾ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਮ੍ਰਿਤਕਾ ਦੇ ਘਰਵਾਲਾ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ....