ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਬੈਂਕਾਂ ਨੂੰ ਸੀ. ਡੀ. ਰੇਸ਼ੋ ਵਧਾਉਣ ਅਤੇ ਲੋੜਵੰਦਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਕੀਤੀ ਹਦਾਇਤ ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਜਾਇਜ਼ਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਸੰਜੀਵ ਕੁਮਾਰ....
ਦੋਆਬਾ
ਕੈਬਨਿਟ ਮੰਤਰੀ ਨੇ ਕ੍ਰਿਸਮਸ ’ਤੇ ਦਿੱਤਾ ਭਾਈਚਾਰਕ ਸਾਂਝ ਦਾ ਸੰਦੇਸ਼ ਸਮੂਹ ਈਸਾਈ ਭਾਈਚਾਰੇ ਨੂੰ ਦਿੱਤੀ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਹੁਸ਼ਿਆਰਪੁਰ, 25 ਦਸੰਬਰ : ਕ੍ਰਿਸਮਸ ਦਾ ਤਿਉਹਾਰ ਸਦਭਾਵਨਾ, ਪ੍ਰੇਮ ਅਤੇ ਆਸ਼ਾ ਦਾ ਪ੍ਰਤੀਕ ਹੈ। ਕ੍ਰਿਸਮਸ ਦਾ ਇਹ ਵੱਡਾ ਦਿਨ ਪ੍ਰਭੂ ਯਿਸੂ ਮਸੀਹ ਦੇ ਜਨਮ ਦੀ ਖੁਸ਼ੀ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਹੈ। ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਿਆ ਦਾ ਸੰਦੇਸ਼ ਦੁਨੀਆਂ ਭਰ ਕੇ ਲੋਕਾਂ ਨੂੰ ਏਕਤਾ ਦੀ ਰਾਹ ਦਿਖਾਉਂਦਾ ਹੈ। ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਬ੍ਰਮ....
ਜਲੰਧਰ, 23 ਦਸੰਬਰ : 8 ਮਹੀਨਿਆਂ ਬਾਅਦ ਇਕ ਔਰਤ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਹ ਪਾਜ਼ੇਟਿਵ ਪਾਈ ਗਈ ਸੀ। ਮਹਿਲਾ ਦਾ ਸਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਲੰਧਰ 'ਚ 46 ਸਾਲਾ ਵਿਅਕਤੀ....
ਕੈਬਨਿਟ ਮੰਤਰੀ ਨੇ ਚਾਰ ਸਾਹਿਬਜਾਦਿਆਂ ਦੀ ਯਾਦ ’ਚ ਕਰਵਾਏ ਗਏ ਬਾਸਕਿਟਬਾਲ ਟੂਰਨਾਮੈਂਟ ’ਚ ਪਹੁੰਚ ਕੇ ਖਿਡਾਰੀਆਂ ਦਾ ਵਧਾਇਆ ਹੌਂਸਲਾ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡ ਗਤੀਵਿਧੀਆਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ ਕਿਹਾ, ਪੰਜਾਬ ਸਰਕਾਰ ਗੁਰੂਆਂ ਦੇ ਦਰਸਾਏ ਰਸਤੇ ’ਤੇ ਚੱਲਦੇ ਹੋਏ ਸਰਬੱਤ ਦੇ ਭਲੇ ਲਈ ਕਰ ਰਹੀ ਹੈ ਕੰਮ ਹੁਸ਼ਿਆਰਪੁਰ, 23 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਨੂੰ ਨਮਨ ਕਰਦਿਆਂ ਕਿਹਾ ਕਿ....
ਹੁਸ਼ਿਆਰਪੁਰ, 22 ਦਸੰਬਰ : ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ, ਜਿਨਾਂ ਦੀ ਪਹਿਚਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਿਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਹਨਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ....
ਕੈਬਨਿਟ ਮੰਤਰੀ ਨੇ ਵਾਰਡ ਨੰਬਰ 2 ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 21 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਹ ਵਾਰਡ ਨੰਬਰ 2 ਵਿਚ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ....
ਵਿਧਾਇਕ, ਹਲਕਾ ਇੰਚਾਰਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਬੰਗਾ, 20 ਦਸੰਬਰ : ਸਿੱਖ ਨੈਸ਼ਨਲ ਕਾਲਜ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ,ਵਾਈਸਚੇਅਰਮੈਨ ਵਾਟਰ ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਟ ਕਾਰਪੋਰੇਸ਼ਨ ਪੰਜਾਬ ਅਤੇ ਹਲਕਾ ਇਚਾਰਜ਼ ਬੰਗਾ ਕੁਲਜੀਤ ਸਿੰਘ ਸਰਹਾਲ, ਡਿਪਟੀ....
ਕੈਬਨਿਟ ਮੰਤਰੀ ਨੇ ਟਾਂਡਾ ਦੇ ਪਿੰਡ ਝਾਵਾਂ ’ਚ ਆਯੋਜਿਤ ਬੈਲਗੱਡੀ ਦੌੜ ਪ੍ਰਤੀਯੋਗਤਾ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬਲਕਾਰ ਸਿੰਘ ਨੇ ਅੱਜ ਟਾਂਡਾ ਦੇ ਪਿੰਡ ਝਾਵਾਂ ਵਿਖੇ ਸ. ਮਹਿੰਦਰ ਸਿੰਘ ਖੂਹ ਵਾਲਿਆਂ ਦੀ ਯਾਦ ਵਿਚ ਕਰਵਾਏ ਗਈ ਬੈਲਗੱਡੀ ਦੌੜ ਪ੍ਰਤੀਯੋਗਤਾ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੈਲਾਂ ਦੀ ਦੌੜ ਪ੍ਰਤੀਯੋਗਤਾ ਇਕ ਰਵਾਇਤੀ ਖੇਡ ਹੈ ਅਤੇ ਇਹ ਪਰੰਪਰਾ....
ਹੁਸ਼ਿਆਰਪੁਰ, 20 ਦਸੰਬਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ - ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਕੱਤਰ—ਕਮ—ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੀ ਨਾਲ ਸ਼ਾਮਿਲ ਸਨ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ। ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ। ਕੇਂਦਰੀ....
ਹੁਸ਼ਿਆਰਪੁਰ, 20 ਦਸੰਬਰ : ਡਿਪਟੀ ਡਾਇਰੈਕਟਰ ਬਾਗਬਾਨੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਆਲੂ ਦੀ ਫ਼ਸਲ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਹਿਮ ਸਥਾਨ ਰੱਖਦਾ ਹੈ। ਮੌਸਮ ਦੇ ਮਿਜਾਜ ਨੂੰ ਦੇਖਦੇ ਹੋਏ ਪੰਜਾਬ ਵਿਚ ਆਲੂ ਦੀ ਫ਼ਸਲ ਨੂੰ ਭਵਿੱਖ ਵਿਚ ਪਿਛੇਤੇ ਝੁਲਸ ਰੋਗ ਆਉਣ ਦੀ ਸੰਭਾਵਨਾ ਹੋਣ ਕਾਰਨ ਨਵੰਬਰ ਮਹੀਨੇ ਦੌਰਾਨ ਬਦਲਵਾਹੀ ਅਤੇ ਹਲਕੀ ਬਾਰਸ਼ ਹੋਣ ਨਾਲ ਆਲੂ ਦੀ ਫ਼ਸਲ ਵਿਚ ਝੁਲਸ ਰੋਗ ਹੋਣ ਲਈ ਵਾਤਾਵਰਣ ਬਹੁਤ ਅਨੁਕੂਲ ਸੀ। ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕਿ ਆਲੂ ਦੀ ਫ਼ਸਲ ਦੇ ਇਸ ਨਾਲ ਬਚਾਅ ਲਈ ਕਿਸਾਨਾਂ....
ਡਾ. ਰਵਜੋਤ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਹੁਸ਼ਿਆਰਪੁਰ, 20 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮਾਤਾ ਨੈਨਾ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਵਿਧਾਇਕ ਉੜਮੁੜ ਨੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਝੰਡੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਕਰਵਾਏ ਜਾ ਰਹੇ ਹਨ ਮੁਫ਼ਤ ਦਰਸ਼ਨ 23 ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਬੱਸ ਪਿੰਡ ਕੁਰਾਲਾ ਤੋਂ ਕੀਤੀ ਜਾਵੇਗੀ ਰਵਾਨਾ ਹੁਸ਼ਿਆਰਪੁਰ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ....
ਕੈਬਨਿਟ ਮੰਤਰੀ ਨੇ ਵਾਰਡ ਨੰਬਰ 24 ਦੇ ਦਸ਼ਮੇਸ਼ ਨਗਰ ’ਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰ: 24 ਦੇ ਮੁਹੱਲਾ ਦਸ਼ਮੇਸ਼ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ....
ਕਿਹਾ, ਪੰਜਾਬ ਸਰਕਾਰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕਰ ਰਹੀ ਹੈ ਕਾਰਜ ਹੁਸ਼ਿਆਰਪੁਰ, 19 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕੰਮ ਕਰ ਰਹੀ ਹੈ। ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਰਾਮ....
ਨਵਾਂ ਸ਼ਹਿਰ, 18 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਐੱਸਐੱਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀਆਈਏ ਸਟਾਫ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੂਨੀਆਂ ਵੱਲੋਂ ਐਕਟਿਵਾ ਸਕੂਟਰ ‘ਤੇ ਆਰਹੇ ਇਕ....