ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 2 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ....
ਦੋਆਬਾ
ਨਵਾਂ ਸ਼ਹਿਰ, 02 ਜੁਲਾਈ : ਨੇੜਲੇ ਪਿੰਡ ਥਾਂਦੀਆਂ ‘ਚ ਨੈਸ਼ਨਲ ਹਾਈਵੇ ਤੇ ਬਣੇ ਰਾਧਾ ਸੁਆਮੀ ਸੰਤਸੰਗ ਘਰ ਦੇ ਬਾਹਰ ਖੜ੍ਹੇ ਕੁੱਲ਼ ਲੋਕਾਂ ਨੂੰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ 2 ਵਿਅਕਤੀਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਦੋ ਗੰਭੀਰ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਤੋਂ ਨਵਾਂ ਸ਼ਹਿਰ ਵੱਲ ਨੂੰ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਪਿੰਡ ਥਾਂਦੀਆਂ ‘ਚ ਬਣੇ ਰਾਧਾ ਸੁਆਮੀ ਸੰਤਸੰਗ ਘਰ ਦੇ ਨਜ਼ਦੀਕ ਆ ਕੇ ਆਪਣਾ ਸੰਤੁਲਨ ਗੁਆ ਬੈਠੀ ਅਤੇ....
ਮੁੱਖ ਸਕੱਤਰ ਨੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਖਟਕੜ ਕਲਾਂ, 02 ਜੁਲਾਈ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾ ਦੇ....
ਨਵਾਂ ਸ਼ਹਿਰ, 1 ਜੁਲਾਈ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜਲੀ ਚੋਰੀ ਵਿਰੁੱਧ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਨੂੰ ਜ਼ਾਰੀ ਰੱਖਦੇ ਹੋਏ ਇਸ ਹਫਤੇ ਦੌਰਾਨ ਇੰਨਫੋਰਸਮੈਂਟ ਵਿੰਗ, ਜਲੰਧਰ ਦੀਆਂ ਟੀਮਾਂ ਵਲੋਂ ਗਰੁਪ ਬਣਾ ਕੇ ਸ਼ਾਹਕੋਟ (ਨਕੋਦਰ) ਅਤੇ ਮਲਸੀਆਂ ਦੇ ਨੇੜਲੇ ਸਿੰਧੜਾ, ਪਿਪਲੀ ਅਤੇ ਰਾਜੋਵਾਲ ਆਦਿ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਕੁੱਲ 21 ਨੰਬਰ ਬਿਜਲੀ ਚੋਰ ਕਾਬੂ ਕੀਤੇ ਗਏ। ਇਹਨਾਂ ਵਿੱਚ ਪਿੰਡ ਪਿਪਲੀ ਅੰਦਰ ਚੱਲ ਰਹੀ ਇੱਕ ਆਟਾ ਚੱਕੀ (ਐਸ.ਪੀ ਕੈਟਾਗਰੀ) ਨੂੰ....
ਜਲੰਧਰ, 1 ਜੁਲਾਈ : ਪੰਜਾਬ ਕਿਕ ਬਾਕਸਿੰਗ ਐਸੋਸੀਏਸ਼ਨ ਦੀ ਮੇਜ਼ਬਾਨੀ ਵਾਲੀ ਨੈਸ਼ਨਲ ਕਿਕ ਬਾਕਸਿੰਗ ਚੈਂਪੀਅਨਸ਼ਿਪ 2023 (ਸੀਨੀਅਰਜ਼ ਤੇ ਮਾਸਟਰਜ਼) ਦੀ ਸ਼ੁਰੂਆਤ ਕੱਲ੍ਹ ਤੋਂ ਹੋਵੇਗੀ ਜਿਸ ਵਿਚ ਦੇਸ਼ ਭਰ ਤੋਂ 1200 ਤੋਂ ਵੱਧ ਨਾਮੀ ਖਿਡਾਰੀ ਭਾਗ ਲੈਣਗੇ। 5 ਜੁਲਾਈ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਵੇਗੀ। ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਵਰਲਡ ਐਸੋਸੀਏਸ਼ਨ ਆਫ ਕਿਕ ਬਾਕਸਿੰਗ ਆਰਗੇਨਾਈਜੇਸ਼ਨ (ਵਾਕੋ ਇੰਡੀਆ) ਦੇ ਪ੍ਰਧਾਨ ਸ੍ਰੀ ਸੰਤੋਸ਼ ਕੁਮਾਰ ਅਗਰਵਾਲ ਵੀ ਸ਼ਿਰਕਤ ਕਰਨਗੇ....
ਮੁਕੇਰੀਆਂ, 30 ਜੂਨ : ਪੰਜਾਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਉਸ ਦੀ ਵਿਧਵਾ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮ੍ਰਿਤਕ 27 ਸਾਲਾਂ ਪ੍ਰਵੀਨ ਕੁਮਾਰ ਹੁਸ਼ਿਆਰਪੁਰ ਅਧੀਨ ਪੈਂਦੇ ਦਸੂਹਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦਾ ਰਹਿਣ ਵਾਲਾ ਸੀ। ਪ੍ਰਵੀਨ ਨੂੰ ਕੈਲੀਫੋਰਨੀਆ ਦੇ ਵਿਕਟਰ ਵੈਲੀ ‘ਚ ਸਟੋਰ ‘ਤੇ ਕੰਮ ਕਰਦੇ ਸਮੇਂ ਗੋ.ਲੀ ਮਾਰ ਦਿੱਤੀ ਗਈ ਸੀ। ਮੌਤ ਦੀ ਖਬਰ ਪਿੰਡ ‘ਚ ਪੁੱਜੀ ਤਾਂ ਸਾਰੇ ਪਾਸੇ ਸੋਗ ਦੀ....
ਕੈਬਨਿਟ ਮੰਤਰੀ ਨੇ ਮੁਕੇਰੀਆਂ ਉਪ ਮੰਡਲ ਦੇ ਪਿੰਡ ਖਿਜਰਪੁਰ ਤੇ ਪੁਰਾਣਾ ਭੰਗਾਲਾ ’ਚ 90 ਲੱਖ ਰੁਪਏ ਦੀ ਲਾਗਤ ਵਾਲੇ ਦੋ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਦੋਵੇਂ ਇਲਾਕਿਆਂ ’ਚ 58 ਲੱਖ ਰੁਪਏ ਦੇ ਹੋਰ ਵਿਕਾਸ ਪ੍ਰਾਜੈਕਟ ਨਿਰਮਾਣ ਅਧੀਨ ਮੁਕੇਰੀਆ, 30 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਨੂੰ....
ਮੁਕੇਰੀਆਂ, 30 ਜੂਨ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਦੋ ਨੌਜਵਾਨਾਂ ਦੇ ਘਰ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ....
ਭੂੰਗਾ ਬਲਾਕ ਦੇ ਪਿੰਡ ਕਪਾਹਟ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ ਸਮੂਹ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ ਹੁਸ਼ਿਆਰਪੁਰ, 30 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੀਆਂ ਬਰੂਹਾਂ ’ਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਬਲਾਕ ਭੂੰਗਾ ਦੇ ਪਿੰਡ ਕਪਾਹਟ....
ਡਿਪਟੀ ਕਮਿਸ਼ਨਰ ਨੇ ਫੈਸ਼ਨ ਡਿਜ਼ਾਈਨਿੰਗ ਅਤੇ ਸਿਲਾਈ-ਕਟਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਕੀਤੇ ਤਕਸੀਮ ਹੁਸ਼ਿਆਰਪੁਰ, 30 ਜੂਨ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਹਮੇਸ਼ਾ ਗਰੀਬਾਂ, ਬਿਮਾਰਾਂ, ਲੋੜਵੰਦਾਂ, ਵਿਧਵਾਵਾਂ ਅਤੇ ਦਿਵਿਆਂਗਜਨ ਦੀ ਸਹਾਇਤਾ ਲਈ ਮੋਹਰੀ ਰਹੀ ਹੈ, ਉਥੇ ਬੱਚੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹਾ....
17 ਅਕਤੂਬਰ ਤੋਂ 30 ਨਵੰਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼ ਹੁਸ਼ਿਆਰਪੁਰ, 29 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਮਿਤੀ 17 ਅਕਤੂਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 17 ਅਕਤੂਬਰ 2023 ਨੂੰ ਕਰਵਾਈ ਜਾਵੇਗੀ। ਇਸ ਤੋਂ ਬਾਅਦ 17 ਅਕਤੂਬਰ 2023....
ਜਲੰਧਰ, 28 ਜੂਨ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸੋਰਸ ਪੱਧਰ 'ਤੇ ਠੋਸ ਕੂੜੇ ਦੀ ਸੌ ਫੀਸਦੀ ਵੰਡ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂਹੰਦ ਦੀ ਢੁੱਕਵੀਂ ਰੀਸਾਈਕਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਬਾਰੇ ਵਿਚਾਰਾਂ ਕਰਨ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ....
ਸੁਲਤਾਨਪੁਰ ਲੋਧੀ, 28 ਜੂਨ : ਪੰਜ ਹੜ੍ਹਾਂ ਦਾ ਕਾਰਨ ਬਣ ਚੁੱਕੀ ਗਿੱਦੜਪਿੰਡੀ ਰੇਲਵੇ ਪੁੱਲ ਦੀ ਮਿੱਟੀ ਨੂੰ ਇਸ ਵਾਰ ਪੰਜਾਬ ਸਰਕਾਰ ਨੇ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪਿਛਲੇ ਸਾਲ ਤੋਂ ਹੀ ਪੁੱਲ ਹੇਠੋਂ ਮਿੱਟੀ ਕੱਢਣ ਦੀ ਮੰਗ ਕਰਦੇ ਆ ਰਹੇ ਹਨ ਤਾਂ ਜੋ ਬਰਸਾਤਾਂ ਵਿੱਚ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ। ਲੰਘੀ 12 ਜੂਨ ਨੂੰ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੀ....
ਜਲੰਧਰ, 27 ਜੂਨ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਿਲੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਫੀਲਡ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਾਸ ਨਿਰਦੇਸ਼ ਸਮੇਂ-ਸਮੇਂ ਉੱਤੇ ਜਾਰੀ ਕੀਤੇ ਜਾਂਦੇ ਹਨ। ਜਿੰਪਾ ਨੇ ਅੱਜ ਕਪੂਰਥਲਾ....
ਡਿਪਟੀ ਕਮਿਸ਼ਨਰ ਨੇ 7 ਉਦਯੋਗਿਕ ਇਕਾਈਆਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਕੀਤੇ ਜਾਰੀ ਹੁਸ਼ਿਆਰਪੁਰ, 26 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੋਮਵਾਰ ਨੂੰ ਜੂਨ ਮਹੀਨੇ ਵਿਚ ਪੰਜਾਬ ਰਾਈਟ ਟੂ ਬਿਜਨੈਸ ਐਕਟ-2020 ਤਹਿਤ ਜ਼ਿਲ੍ਹੇ ਦੀਆਂ 7 ਉਦਯੋਗਿਕ ਇਕਾਈਆਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਲਬੱਧੀਆਂ ਤਹਿਤ ਪੰਜਾਬ ਸਰਕਾਰ ਵਲੋਂ....