ਦੋਆਬਾ

ਨਗਰ ਨਿਗਮ ਫਗਵਾੜਾ ਦੀ ਵਾਰਡਬੰਦੀ ਸੰਬੰਧੀ 112 ਇਤਰਾਜ ਮਿਲੇ 
78 ਇਤਰਾਜ ਲਿਖਤੀ ਤੇ 34 ਈ- ਮੇਲ ਰਾਹੀਂ ਪ੍ਰਾਪਤ ਹੋਏ ਫਗਵਾੜਾ , 10 ਜੂਨ : ਨਗਰ ਨਿਗਮ ਫਗਵਾੜਾ ਦੀ ਨਵੇਂ ਸਿਰੇ ਤੋਂ ਵਾਰਡਬੰਦੀ ਦਾ ਨਕਸ਼ਾ ਮਿਤੀ 04—06—2023 (ਐਤਵਾਰ) ਤੋਂ ਅੱਜ ਮਿਤੀ 10—06—2023 (ਸ਼ਨੀਵਾਰ) ਤੱਕ 07 ਦਿਨਾਂ ਲਈ ਰੋਜ਼ਾਨਾ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਆਮ ਪਬਲਿਕ ਦੇ ਦੇਖਣ ਲਈ ਦਫਤਰ ਨਗਰ ਨਿਗਮ ਫਗਵਾੜਾ ਵਿਖੇ ਪ੍ਰਕਾਸ਼ਿਤ ਕੀਤਾ ਗਿਆ ਸੀ। ਡਾ. ਨਯਨ ਜੱਸਲ, ਪੀ.ਸੀ.ਐੱਸ. ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਲੋਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 9 ਜੂਨ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਮਿਤੀ 09.09.2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਬੈਂਕਾਂ ਦੇ ਨੋਡਲ ਅਫਸਰ/ਮੇਨੈਜਰਾਂ, ਇੰਨਸ਼ੋਰੈਸ਼ ਕੰਪਨੀਆਂ ਦੇ....
ਡਿਪਟੀ ਕਮਿਸ਼ਨਰ ਨੇ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2023 ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
ਕਾਠਮੰਡੂ ’ਚ ਹੋਏ ਇਸ ਅੰਤਰਾਸ਼ਟਰੀ ਡਾਂਸ ਮੁਕਾਬਲੇ ਵਿਚ ਜ਼ਿਲ੍ਹੇ ਦੇ 9 ਬੱਚਿਆਂ ਨੇ ਜਿੱਤੇ ਸੋਨੇ ਦੇ ਮੈਡਲ ਹੁਸ਼ਿਆਰਪੁਰ, 9 ਜੂਨ : 3-4 ਜੂਨ ਨੂੰ ਨੇਪਾਲ ਦੇ ਕਾਠਮੰਡੂ ਵਿਚ ਹੋਏ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ 2023 ਦੇ ਸੋਨ ਸਗਮਾ ਜਿੱਤਣ ਵਾਲੇ ਹੁਸ਼ਿਆਰਪੁਰ ਦੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਅਗਵਾਈ ਕਰਨ ਵਾਲੀ ਕੌਸ਼ਲ ਡਾਂਸ ਅਕਾਦਮੀ ਦੀ....
ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਚੀਮਾ ਹੁਸ਼ਿਆਰਪਰ, 09 ਜੂਨ : ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ....
21.10 ਲੱਖ ਦੀ ਲਾਗਤ ਨਾਲ ਪਿੰਡ ਅੱਜੋਵਾਲ ਦੇ ਛੱਪੜ ਦਾ ਥਾਪਰ ਮਾਡਲ ਤਹਿਤ ਕੀਤਾ ਜਾਵੇਗਾ ਨਵੀਨੀਕਰਨ :  ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਅੱਜੋਵਾਲ ’ਚ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 9 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਇੱਕ-ਇੱਕ ਥਾਪਰ ਮਾਡਲ ਦੇ ਤਹਿਤ ਛੱਪੜਾਂ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਹੋਰ ਵਰਤੋਂ ਵਿੱਚ ਲਿਆਂਦਾ ਜਾ ਸਕੇ। ਉਹ ਪਿੰਡ ਅੱਜੋਵਾਲ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ....
ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ’ਤੇ ਕਰ ਰਹੀ ਹੈ ਕੰਮ: ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਆਦਮਵਾਲ ਵਿੱਚ 57.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ ਹੁਸ਼ਿਆਰਪੁਰ, 8 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਸਿਰਫ ਇਕ ਸਾਲ ’ਚ ਹੀ ਹਰੇਕ ਜ਼ਿਲ੍ਹੇ ਦੀ ਲੋੜ ਨੂੰ ਧਿਆਨ ’ਚ ਰੱਖ ਕੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ। ਉਹ ਪਿੰਡ ਆਦਮਵਾਲ ਵਿਖੇ 57.64 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ....
ਪੜ੍ਹੇ-ਲਿਖੇ  ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇ ਕੇ ਮਜ਼ਬੂਤ ਕਰਨ ਬੈਂਕਾਂ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਸਾਲ 2022-23 ਲਈ ਕਰਜ਼ਾ ਯੋਜਨਾ ਤਹਿਤ 12700 ਕਰੋੜ ਰੁਪਏ ਦਾ ਦਿੱਤਾ ਕਰਜ਼ਾ ਹੁਸ਼ਿਆਰਪੁਰ, 8 ਜੂਨ : ਬੈਂਕਾਂ ਨੂੰ ਚਾਹੀਦਾ ਹੈ ਕਿ ਉਹ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਰਜ਼ਾ ਸਕੀਮਾਂ ਰਾਹੀਂ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਉਹ ਮਜ਼ਬੂਤ ਬਣ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੇ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ....
ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਛੁਡਾਇਆ ਜਾਵੇ: ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਨੂੰ ਦਿੱਤੀਆਂ ਹਦਾਇਤਾਂ ਕਿਹਾ, ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਹੁਸ਼ਿਆਰਪੁਰ, 8 ਜੂਨ : ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਵਿਰੋਧੀ ਛਾਪੇਮਾਰੀ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਬਾਲ ਮਜ਼ਦੂਰੀ ਕਰਨ....
ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ: ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਵਿਚ ਕੀਤੀ ਸ਼ਿਰਕਤ ਵੱਖ-ਵੱਖ ਸੰਸਥਾਵਾਂ ਤੋਂ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਗੲ ਆਫਰ ਲੈਟਰ ਰੋਜ਼ਗਾਰ ਮੇਲੇ ’ਚ 350 ਤੋਂ ਵੱਧ ਨੌਜਵਾਨਾਂ ਨੇ ਲਿਆ ਭਾਗ, 150 ਨੂੰ ਕੀਤਾ ਸ਼ਾਰਟਲਿਸਟ ਹੁਸ਼ਿਆਰਪੁਰ, 7 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ....
ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬੂਥਗੜ੍ਹ ’ਚ 82 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਕਿਹਾ, ਪੰਜਾਬ ਸਰਕਾਰ ਪਿੰਡਾਂ ’ਚ ਸ਼ਹਿਰਾਂ ਦੀ ਤਰਜ਼ ’ਤੇ ਮੁਹੱਈਆ ਕਰਵਾ ਰਹੀ ਹੈ ਹਰ ਜ਼ਰੂਰੀ ਸੁਵਿਧਾ ਹੁਸ਼ਿਆਰਪੁਰ, 7 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਵਿੱਚ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਹ ਪਿੰਡ ਬੂਥਗੜ੍ਹ ਵਿੱਚ 81.39 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ....
ਸੀਨੀਅਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਹੈੱਲਪਲਾਈਨ ਨੰਬਰ “14567 “ ਜਾਰੀ
ਕਾਨੂੰਨੀ ਸਹਾਇਤਾ,ਪੈਨਸ਼ਨ ਅਤੇ ਲੋਕ ਭਲਾਈ ਸਕੀਮਾਂ ਬਾਰੇ ਕਰਵਾਏਗਾ ਜਾਣਕਾਰੀ ਮੁਹੱਈਆ ਕਪੂਰਥਲਾ, 7 ਜੂਨ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਜ਼ਿਲ੍ਹੇ ਭਰ ਦੇ ਸੀਨੀਅਰ ਨਾਗਰਿਕਾਂ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਐਲਡਰ ਲਾਈਨ-14567 ਹੈੱਲਪਲਾਈਨ ਨੰਬਰ ਲਾਂਚ ਕੀਤਾ ਗਿਆ,ਜੋਕਿ ਸਵੇਰੇ 8 ਵਜੇ ਤੋਂ ਰਾਤ ਦੇ 8 ਵਜੇ ਤੱਕ ਸੀਨੀਅਰ ਨਾਗਰਿਕਾਂ ਨੂੰ ਸਹਾਇਤਾ ਪ੍ਰਾਦਨ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸੀਨੀਅਰ ਨਾਗਰਿਕ ਕਿਸੇ ਵੀ ਸ਼ਿਕਾਇਤ ਲਈ 14567 'ਤੇ ਸੰਪਰਕ ਕਰ....
ਹੁਸ਼ਿਆਰਪੁਰ ਪਿੰਡ ਧਰਮਪੁਰ ‘ਚ ਖੇਤ ‘ਚੋਂ ਮਿਲਿਆ ਜ਼ਿੰਦਾ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ
ਹੁਸ਼ਿਆਰਪੁਰ, 07 ਜੂਨ : ਹੁਸ਼ਿਆਰਪੁਰ ਦਾ ਪਿੰਡ ਧਰਮਪੁਰ ‘ਚ ਇੱਕ ਕਿਸਾਨ ਦੇ ਖੇਤ ‘ਚ ਜ਼ਿੰਦਾ ਬੰਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਇਤਿੰਦਰਪਲ ਸਿੰਘ ਦੇ ਖੇਤ ‘ਚੋਂ ਬੰਬ ਮਿਲਿਆ ਹੈ। ਜਿਸ ਤੋਂ ਬਾਅਦ ਪੁਰੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸਾਨ ਇਤਿੰਦਰਪਾਲ ਸਿੰਘ ਆਪਣੇ ਖੇਤ ‘ਚ ਵਾਹੀ ਕਰ ਰਿਹਾ ਸੀ ਅਤੇ ਇਹ ਬੰਬ ਉਸਦੇ ਟਰੈਕਟਰ ‘ਚ ਫਸ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਕਿਸਾਨ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ....
ਜਲੰਧਰ ਲਈ ਜ਼ਿਲ੍ਹਾ ਪੱਧਰੀ ਜਲ ਸੰਭਾਲ ਯੋਜਨਾ ਤਿਆਰ ਕੀਤੀ ਜਾਵੇ : ਦਿਨੇਸ਼ ਕੁਮਾਰ
ਕੇਂਦਰੀ ਟੀਮ ਨੇ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਇਮਾਰਤਾਂ ’ਚ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਕਿਹਾ ਜ਼ਿਲ੍ਹੇ ’ਚ ਪਾਣੀ ਦੇ ਸੋਮਿਆਂ ਨੂੰ ਮੁੜ ਸੁਰਜੀਤ ਕਰਨ ਲਈ ਉਪਰਾਲੇ ਕਰਨ ਦੇ ਨਿਰਦੇਸ਼ ਜਲੰਧਰ, 7 ਜੂਨ : ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਲੰਧਰ ਲਈ ਜ਼ਿਲ੍ਹਾ ਪੱਧਰੀ ਜਲ ਸੰਭਾਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੰਭਾਲਣ ਲਈ ਵਿਆਪਕ ਰੂਪਰੇਖਾ....
ਜਿਲਾ ਤੇ ਸ਼ੈਸ਼ਨ ਜੱਜ ਨੇ ਕੋਰਟ ਕੰਪਲੈਕਸ, ਕਪੂਰਥਲਾ ਵਿੱਚ ਲਗਾਏ ਪੌਦੇ
ਕਪੂਰਥਲਾ, 7 ਜੂਨ : ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕੋਰਟ ਕੰਪਲੈਕਸ, ਕਪੂਰਥਲਾ ਵਿੱਚ ਛਾਂ ਦਾਰ ਪੌਦੇ ਲਗਾਏ ਗਏ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਵਾਤਾਵਰਣ ਨੂੰ ਸਾਫ—ਸੁਥਰਾ ਅਤੇ ਸਵੱਛ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣੇ ਚਾਹੀਦੇ ਹਨ। ਉਨਾਂ ਕਿਹਾ ਕਿ ਗਲੋਬਲ ਵਾਰਮਿੰਗ ਦੇ ਚਲਦੇ....
9ਵਾਂ ਗੱਤਕਾ ਨੈਸ਼ਨਲ ਕੱਪ ਪੰਜਾਬ ਦੀ ਟੀਮ ਨੇ ਜਿੱਤਿਆ
ਦੂਜੇ ਸਥਾਨ ‘ਤੇ ਦਿੱਲੀ ਤੇ ਤੀਜੇ ਸਥਾਨ ‘ਤੇ ਚੰਡੀਗੜ੍ਹ ਦੀਆਂ ਟੀਮਾਂ ਰਹੀਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਜੇਤੂ ਟੀਮਾਂ ਨੂੰ ਵੰਡੇ ਇਨਾਮ ਸੁਲਤਾਨਪੁਰ ਲੋਧੀ, 05 ਜੂਨ : ਨਿਰਮਲ ਕੁਟੀਆ ਸੀਚੇਵਾਲ ਵਿੱਚ ਦੋ ਦਿਨ ਚੱਲੇ ਕੌਮੀ ਮੁਕਾਬਲਿਆਂ ਵਿੱਚ 9ਵਾਂ ੴ ਗੱਤਕਾ ਨੈਸ਼ਨਲ ਕੱਪ ਪੰਜਾਬ ਨੇ ਜਿੱਤਿਆ। ਦਿੱਲੀ ਦੀ ਟੀਮ 73 ਨੰਬਰ ਲੈਕੇ ਦੂਜੇ ਸਥਾਨ ‘ਤੇ ਰਹੀ ਜਦ ਕਿ ਚੰਡੀਗੜ੍ਹ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਰਾਜ ਸਭਾ ਮੈਂਬਰ ਸੰਤ....