ਦੋਆਬਾ

ਜਲੰਧਰ 'ਚ ਦੋਸਤ ਦੇ ਘਰ ਸੁੱਤੇ ਨੌਜਵਾਨਾਂ ਦੇ ਗੋਲੀਆਂ ਮਾਰ ਕੇ ਕੀਤਾ ਕਤਲ
ਜਲੰਧਰ, 4 ਜਨਵਰੀ 2025 : ਜਲੰਧਰ 'ਚ ਲੰਮਾਂ ਪਿੰਡ ਇਲਾਕੇ 'ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ। ਮੌਕੇ 'ਤੇ ਪਹੁੰਚ ਰਾਮਾ ਮੰਡੀ ਥਾਣਾ ਦੀ ਪੁਲਿਸ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ-
ਵੋਟਰ ਸੂਚੀਆਂ ਬਾਰੇ 24 ਜਨਵਰੀ ਤੱਕ ਐਸ.ਡੀ. ਐਮਜ ਕੋਲ ਇਤਰਾਜ਼ ਹੋ ਸਕਣਗੇ ਦਰਜ ਫਗਵਾੜਾ, 03 ਜਨਵਰੀ, 2025 : ਚੋਣ ਹਲਕਾ 84-ਫਗਵਾੜਾ ਲਈ ਐਸ.ਡੀ.ਐਮ ਫਗਵਾੜਾ ਰਿਵਾਈਜ਼ਿੰਗ ਅਥਾਰਟੀ ਹਨ ਅਤੇ ਫਗਵਾੜਾ ਤਹਿਸੀਲ ਅਤੇ ਸੁਲਤਾਨਪੁਰ ਲੋਧੀ ਤਹਿਸੀਲ (ਕਾਨੂੰਗੋ ਸਰਕਲ ਟਿੱਬਾ ਅਤੇ ਕਾਨੂੰਗੋ ਸਰਕਲ ਤਲਵੰਡੀ ਚੌਧਰੀਆਂ ਦੇ ਪਟਵਾਰ ਸਰਕਲ ਤਲਵੰਡੀ ਚੌਧਰੀਆਂ ਨੂੰ ਛੱਡ ਕੇ) ਕੋਈ ਵੀ ਇਤਰਾਜ਼ ਜਾਂ ਅਪੀਲ ਦਾਇਰ ਕਰ ਸਕਦੇ ਹਨ। ਚੋਣ ਹਲਕਾ 85-ਕਪੂਰਥਲਾ ਲਈ ਐਸ.ਡੀ.ਐਮ ਕਪੂਰਥਲ਼ਾ ਰਿਵਾਈਜ਼ਿੰਗ ਅਥਾਰਟੀ ਹਨ ਅਤੇ ਕਪੂਰਥਲਾ....
ਟਰੇਨਿੰਗ ਲੈ ਰਹੇ ਪਟਵਾਰੀਆ ਨੂੰ ਡਿਊਟੀ ਪੂਰੀ ਮਿਹਨਤ, ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 2 ਜਨਵਰੀ 2024 : ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਪਟਵਾਰ ਟਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਤਾਕੀਦ ਕੀਤੀ ਕਿ ਟਰੇਨਿੰਗ ਉਪਰੰਤ ਉਹ ਆਪਣੀ ਡਿਊਟੀ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਰਦਿਆਂ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ। ਸਬ-ਰਜਿਸਟਰਾਰ-ਕਮ-ਤਹਿਸੀਲਦਾਰ ਹੁਸ਼ਿਆਰਪੁਰ ਕੁਲਵੰਤ ਸਿੰਘ ਨੇ ਟਰੇਨਿੰਗ ਲੈ ਰਹੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਪੇਸ਼ਾ ਸਿੱਧੇ ਤੌਰ ’ਤੇ ਲੋਕਾਂ ਨਾਲ....
ਉਰਦੂ ਆਮੋਜ਼ ਦੀਆਂ ਕਲਾਸਾਂ 7 ਜਨਵਰੀ ਤੋਂ, ਵਿਦਿਆਰਥੀ ਜ਼ਿਲ੍ਹਾ ਭਾਸ਼ਾ ਦਫਤਰ ’ਚ ਜਮ੍ਹਾਂ ਕਰਾ ਸਕਦੇ ਨੇ ਦਾਖਲਾ ਫਾਰਮ
ਹੁਸ਼ਿਆਰਪੁਰ, 2 ਜਨਵਰੀ 2025 : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 7 ਜਨਵਰੀ 2025 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਥਾਰ ਨਾਲ, ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਭਾਵੇਂ ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ....
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 2 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਦੇ ਮੈਂਬਰ ਵਿਦਿਆਰਥੀਆਂ ਲਈ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਡਿਜੀਟਲ....
ਪੰਜਾਬ ਸਰਕਾਰ ਨੇ ਰਾਜ ਅੰਦਰ ਖੇਡਾਂ ਦਾ ਪੱਧਰ ਉੱਚਾ ਚੁੱਕਿਆ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਆਲ ਇੰਡੀਆ ਹਾਕੀ ਕੱਪ ਦੀ ਕਰਵਾਈ ਸ਼ੁਰੂਆਤ ਰਾਣਾ ਹਾਕੀ ਅਕੈਡਮੀ ਵਲੋਂ ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਸ਼ਲਾਘਾ ਹੁਸ਼ਿਆਰਪੁਰ, 2 ਜਨਵਰੀ 2025 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਹੈ ਜਿਸ ਨਾਲ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਲੋਕ ਖੇਡਾਂ ਨਾਲ ਜੁੜ ਰਹੇ....
ਨਸ਼ਾ ਤਸਕਰਾ ਦੀ 2 ਕਰੋੜ੍ਹ 31 ਲੱਖ ਰੁਪਏ ਦੀ ਪ੍ਰੋਪਰਟੀ ਫ੍ਰੀਜ਼ ਕਰਵਾਈ
ਨਵਾਂ ਸ਼ਹਿਰ 1 ਜਨਵਰੀ 2025 : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸਾਲ-2024 ਦੋਰਾਨ 639 ਨਸ਼ਾ ਸਮੱਗਲਰਾਂ/ਪੈਡਲਰਾਂ ਨੂੰ ਗ੍ਰਿਫਤਾਰ ਕਰਕੇ 11 ਕੁਇੰਟਲ 50 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 18 ਕਿਲੋ 830 ਗ੍ਰਾਮ ਅਫੀਮ, 3 ਕਿਲੋ 989 ਗ੍ਰਾਮ ਹੈਰੋਇਨ, 30830 ਨਸ਼ੀਲੀਆ ਗੋਲੀਆ/ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਰੀਬ 31 ਲੱਖ 49 ਹਾਜਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਨਸ਼ਾ ਤਸਕਰਾ ਦੀ 2 ਕਰੋੜ੍ਹ 31 ਲੱਖ ਰੁਪਏ ਦੀ ਪ੍ਰੋਪਰਟੀ ਫਰੀਜ ਕਰਵਾਈ। ਨਸ਼ਾ ਕਰਨ ਦੇ ਆਦੀ 103 ਵਿਅਕਤੀਆਂ ਦੇ....
ਕਪੂਰਥਲਾ ‘ਚ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਹਾਦਸੇ ਚ 2 ਔਰਤਾਂ ਦੀ ਮੌਤ, 2 ਜ਼ਖਮੀ
ਕਪੂਰਥਲਾ, 30 ਦਸੰਬਰ 2024 : ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ....
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਨੇ ਨੌਜਵਾਨਾਂ ਲਈ ਕੀਤਾ ਬਿਹਤਰੀਨ ਉਪਰਾਲਾ 
ਪੁਲਿਸ, ਫ਼ੌਜ, ਪੀ.ਸੀ.ਐਸ, ਐਸ.ਆਈ ਆਦਿ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ 18 ਤੋਂ 28 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਈ.ਟੀ.ਆਈ. ਗਰਾਊਂਂਡ, ਨਵਾਂਸ਼ਹਿਰ ਵਿਖੇ ਮਿਲੇਗੀ ਸਿਖਲਾਈ ਨਵਾਂਸ਼ਹਿਰ, 30 ਦਸੰਬਰ 2024 : ਜ਼ਿਲ੍ਹੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ....
ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਰਾਜੀਵ ਵਰਮਾ
ਐਨਕਾਰਡ' ਦੀ ਮੀਟਿੰਗ 'ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ ਨਵਾਂਸ਼ਹਿਰ, 30 ਦਸੰਬਰ 2024 : ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ ਸੈਂਟਰ (ਐਨਕਾਰਡ) ਮਕੈਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਾ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੁਲਿਸ, ਸਿਹਤ ਅਤੇ ਸਕੂਲ ਸਿੱਖਿਆ ਸਮੇਤ ਵੱਖ-ਵੱਖ....
ਜਲੰਧਰ ਦਿਹਾਤੀ ਪੁਲਿਸ ਨੇ ਸੁਲਝਾਇਆ ਨਕੋਦਰ ਕਤਲ ਕਾਂਡ ਦਾ ਮਾਮਲਾ, ਪਤਨੀ ਅਤੇ ਪ੍ਰੇਮੀ ਗ੍ਰਿਫਤਾਰ
ਤੇਜ਼ਧਾਰ ਹਥਿਆਰ (ਦਾਤਰ) ਅਤੇ ਦੋ ਮੋਟਰਸਾਈਕਲ ਬਰਾਮਦ ਜਲੰਧਰ, 28 ਦਸੰਬਰ, 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਰਿਕਾਰਡ ਸਮੇਂ ਵਿੱਚ ਇੱਕ ਕਤਲ ਕੇਸ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਉਸਦੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਕਤਲ ਦਾ ਹਥਿਆਰ, ਇੱਕ ਤੇਜ਼ਧਾਰ ਦਾਤਰ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨੀਰੂ ਬਾਲਾ ਪਤਨੀ....
ਪੁਲਿਸ ਤੇ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਵਿਚਾਲੇ ਮੁਠਭੇੜ, ਤਿੰਨ ਗ੍ਰਿਫ਼ਤਾਰ
ਜਲੰਧਰ, 26 ਦਸੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮ ਵੱਲੋਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ....
ਹੁਸ਼ਿਆਰਪੁਰ 'ਚ ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ, 4 ਜ਼ਖਮੀ 
ਹੁਸ਼ਿਆਰਪੁਰ, 24 ਦਸੰਬਰ 2024 : ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿਤਾ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ....
ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ
ਜਲੰਧਰ, 23 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ। ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹੁਣ ਨਗਰ....
ਜਲੰਧਰ ਦਿਹਾਤੀ ਪੁਲਿਸ ਨੇ 4 ਨਸ਼ਾ ਤਸਕਰਾਂ ਦੇ ਵਿੱਤੀ ਸਾਮਰਾਜ ‘ਤੇ ਕੀਤੀ ਵੱਡੀ ਕਾਰਵਾਈ, 84.52 ਲੱਖ ਰੁਪਏ ਦੀ ਜਾਇਦਾਦ ਜ਼ਬਤ
ਐਨਡੀਪੀਐਸ ਐਕਟ ਤਹਿਤ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਵਾਹਨ, ਪ੍ਰਮੁੱਖ ਪਲਾਟ, ਰਿਹਾਇਸ਼ੀ ਘਰ ਸ਼ਾਮਲ ਹਨ ਜਲੰਧਰ 20 ਦਸੰਬਰ 2024 : ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਜਿਸ ਵਿੱਚ ਚਾਰ ਐਨਡੀਪੀਐਸ ਕੇਸਾਂ ਵਿੱਚ ਸ਼ਾਮਲ ਅਪਰਾਧੀਆਂ ਦੀਆਂ 84,52,750 ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਮਰੱਥ ਅਥਾਰਟੀ, ਨਵੀਂ ਦਿੱਲੀ ਨੇ ਪੁਲਿਸ....