ਦੋਆਬਾ

ਨਗਰ ਨਿਗਮ ਦੇ ਅਨੁਮਾਨਿਤ ਬਜਟ 'ਚ 'ਜਨਤਾ' 'ਤੇ ਕੋਈ ਵਾਧੂ ਟੈਕਸ ਨਹੀਂ ਲਗਾਇਆ ਗਿਆ: ਬ੍ਰਹਮ ਸ਼ੰਕਰ ਜ਼ਿੰਪਾ
ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਬਜਟ ਨੂੰ ਲੋਕ ਪੱਖੀ ਦੱਸਿਆ ਜ਼ਿੰਪਾ ਨੇ ਕਿਹਾ, ਇਸ ਵਾਰ ਦਾ ਬਜਟ ਪਿਛਲੇ ਸਾਲ ਦੇ ਬਜਟ ਨਾਲੋਂ ਕਰੀਬ 15 ਫੀਸਦੀ ਜ਼ਿਆਦਾ ਹੈ ਹੁਸ਼ਿਆਰਪੁਰ, 24 ਮਾਰਚ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਾਲ 2023-24 ਦੇ ਅਨੁਮਾਨਿਤ ਬਜਟ ਵਿੱਚ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਦਾ ਬਜਟ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਨੂੰ ਦਰਸਾਉਂਦਾ ਹੈ....
ਸ਼ਹੀਦਾਂ ਦੀ ਸੋਚ ਨੂੰ ਆਮ ਲੋਕਾਂ ਤੋਂ ਦੂਰ ਕਰਨ ਵਿੱਚ ਹਕੂਮਤਾਂ ਜਿੰਮੇਵਾਰ : ਗੜ੍ਹੀ
ਬੰਗਾ, 23 ਮਾਰਚ : ਬਹੁਜਨ ਸਮਾਜ ਪਾਰਟੀ ਅਤੇ ਸ਼ਿਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਹਾਜ਼ਰੀ ਪਿੰਡ ਖੜਕੜ ਕਲਾਂ ਕਲਾਂ ਵਿਖੇ ਭਰਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬਸਪਾ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 75ਸਾਲਾਂ ਬਾਅਦ ਵੀ ਸ਼ਹੀਦਾਂ ਦੀ ਸੋਚ ਲੋਕਾਂ ਤੋਂ ਦੂਰ ਹੈ, ਜਿਸਦੇ ਲਈ ਮੌਕੇ ਦੀਆਂ ਹਕੂਮਤਾਂ ਜਿੰਮੇਵਾਰ ਹਨ, ਜਿਹਨਾਂ ਨੇ ਸਮੇਂ ਸਮੇਂ ਸਰਕਾਰਾਂ ਬਣਾਕੇ ਸ਼ਹੀਦਾਂ ਦੀ ਸੋਚ ਨੂੰ ਸਾਜਿਸ਼ ਤਹਿਤ ਆਮ ਲੋਕਾਂ ਤੋਂ....
ਸੁਪਰਡੈਂਟ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ
ਕਪੂਰਥਲਾ, 23 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਸਖਤ ਕਾਰਵਾਈ ਤਹਿਤ ਸੁਪਰਡੈਂਟ (ਮਾਲ) ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਹਰਵਿੰਦਰ ਸਿੰਘ ਪੁੱਤਰ ਸ੍ਰੀ ਸੁਰਜੀਤ ਸਿੰਘ, ਵਾਸੀ ਢੁਡੀਆਂਵਾਲ, ਜਿਲ੍ਹਾ ਕਪੂਰਥਲਾ ਦਾ ਅਸਲਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ ਸੁਪਰਡੈਂਟ (ਮਾਲ) ਸ੍ਰੀ ਸਤਬੀਰ ਸਿੰਘ ਵਾਸੀ ਮਕਾਨ ਨੰਬਰ 189, ਗਰੀਨ ਪਾਰਕ, ਫੇਜ਼-1 ਕਪੂਰਥਲਾ ਵਲੋਂ ਇਸ ਸਬੰਧੀ ਲਿਖਤੀ ਤੌਰ ’ਤੇ ਇਹ....
ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ : ਭਗਵੰਤ ਮਾਨ
ਮਾਨ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਖਟਕੜ ਕਲਾਂ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ....
ਅੰਮ੍ਰਿਤਪਾਲ ਸਿੰਘ ਦੀ ਨਵੀਂ ਫੋਟੋ ਆਈ ਸਾਹਮਣੇ, ਅੰਮ੍ਰਿਤਪਾਲ ਸਿੰਘ ਹੈਂਡਕਾਰਟ 'ਤੇ ਜਾ ਰਿਹਾ 
ਜਲੰਧਰ, 22 ਮਾਰਚ : ਅੰਮ੍ਰਿਤਪਾਲ ਨੂੰ ਫਰਾਰ ਹੋਏ ਕਰੀਬ 103 ਘੰਟੇ ਹੋ ਗਏ ਹਨ ਅਤੇ ਲਗਾਤਾਰ ਆ ਰਹੀਆਂ ਨਵੀਆਂ ਤਸਵੀਰਾਂ 'ਚ ਹੈਰਾਨੀ ਦੀ ਗੱਲ ਹੈ ਕਿ ਅੰਮ੍ਰਿਤਪਾਲ ਦੀ ਹਾਲਤ ਖਸਤਾ ਹੋ ਰਹੀ ਹੈ। ਫਾਰਚੂਨਰ ਤੋਂ ਮਰਸਡੀਜ਼, ਫਿਰ ਬ੍ਰੀਜ਼ਾ, ਮੋਟਰਸਾਈਕਲ ਅਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਨਵੀਂ ਫੋਟੋ ਸਾਹਮਣੇ ਆਈ ਹੈ, ਜਿਸ ਵਿਚ ਉਹ ਪਹੀਏ 'ਤੇ ਪਹੁੰਚਿਆ ਹੈ। ਇੱਕ ਨਵੀਂ ਫੋਟੋ ਆਈ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਹੈਂਡਕਾਰਟ 'ਤੇ ਜਾ ਰਿਹਾ ਹੈ ਜਦਕਿ ਉਸਦਾ ਮੋਟਰਸਾਈਕਲ ਅਤੇ ਸਾਥੀ ਵੀ ਹੈਂਡਕਾਰਟ 'ਤੇ ਹਨ।....
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਬਣਾਈ 
ਜਲੰਧਰ, 22 ਮਾਰਚ : ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਹੋਣਗੇ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਅਤੇ ਐਸ.ਪੀ. (ਇਨਵੈਸਟੀਗੇਸ਼ਨ) ਸਰਬਜੀਤ ਸਿੰਘ ਮੈਂਬਰ ਹੋਣਗੇ। ਇਸ ਸਬੰਧੀ ਵਧੇਰੇ ਜਾਣਕਾਰੀ....
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸ਼ਕਤੀ ਸਦਨ ਵਿਖੇ ਅਚਨਚੇਤ ਚੈਕਿੰਗ
ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਬਰਕਰਾਰ ਰੱਖਣ ਤੇ ਲੋਕ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਭਵਿੱਖ 'ਚ ਵੀ ਜਾਰੀ ਰੱਖੀਆਂ ਜਾਣਗੀਆਂ ਅਚਨਚੇਤ ਚੈਕਿੰਗਾਂ ਜਲੰਧਰ, 21 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ....
ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਜਿੰਪਾ
ਹੁਸ਼ਿਆਰਪੁਰ, 21 ਮਾਰਚ : ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਊਨਾ ਰੋਡ ’ਤੇ ਸਥਿਤ ਸੈਣੀ ਭਵਨ ਵਿਖੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ....
ਕੈਬਨਿਟ ਮੰਤਰੀ ਜਿੰਪਾ ਵਲੋਂ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 21 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਖਾਸ ਤੌਰ ’ਤੇ ਸੀਨੀਅਰ ਸਿਟੀਜ਼ਨ ਇਸ ਪਾਰਕ ਵਿਚ ਅਕਸਰ ਸੈਰ ਕਰਦੇ ਹਨ ਅਤੇ ਬੱਚਿਆਂ ਲਈ ਵੀ ਇਹ ਕਾਫ਼ੀ ਰਮਣੀਕ ਜਗ੍ਹਾ ਹੈ।....
ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਜਖ਼ਮੀ
ਹੁਸਿ਼ਆਾਪੁਰ, 21 ਮਾਰਚ : ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਦਹਿਸਤ ਦਾ ਮਾਹੌਲ ਬਣ ਗਿਆ, ਜਦੋਂ ਅਚਾਨਕ ਗੋਲੀਆਂ ਚੱਲੀਆਂ, ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਜਿਸਨੂੰ ਤੁਰੰਤ ਇਲਾਜ ਲਈ ਹੁਸਿ਼ਆਰਪੁਰ ਦੇ ਸਿਵਲ ਹਸਪਤਾਲ ਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸਿ਼ਆਰਪੁਰ....
ਪੰਜਾਬ ਨੂੰ ਰੰਗਲਾ ਤੇ ਸਿਹਤਮੰਦ ਬਣਾਉਣ ਦਾ ਸੁਪਨਾ ਸਾਕਾਰ ਕਰਨਗੇ ਸੀ. ਐਮ ਦੀ ਯੋਗਸ਼ਾਲਾ ਦੇ ਯੋਗਾ ਟ੍ਰੇਨਰ: ਡਾ. ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸੂਬਾ ਪੱਧਰੀ ਟ੍ਰੇਨਿੰਗ ਦਾ ਆਗਾਜ਼ ਕਿਹਾ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਨੂੰ ‘ਸੈਂਟਰ ਆਫ ਨੈਚਰੋਪੈਥੀ’ ਦੇ ਤੌਰ ’ਤੇ ਵਿਕਸਤ ਕੀਤਾ ਜਾਵੇਗਾ 5 ਅਪ੍ਰੈਲ ਤੱਕ ਚੱਲੇਗਾ ‘ਰਿਫਰੈਸ਼ਰ ਕੋਰਸ ਆਫ ਮੈਡੀਟੇਸ਼ਨ ਐਂਡ ਯੋਗਾ’ ਹੁਸ਼ਿਆਰਪੁਰ, 20 ਮਾਰਚ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਗੁਰੂ ਰਵਿਦਾਸ ਆਯੁਰਵੇਦ ਯੂੁਨੀਵਰਸਿਟੀ....
ਕੈਬਨਿਟ ਮੰਤਰੀ ਜਿੰਪਾ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਪੁਰਦ
-ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੁਸ਼ਿਆਰਪੁਰ, 20 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ 55.09 ਲੱਖ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ।....
ਚੀਫ਼ ਜਸਟਿਸ ਵਲੋਂ ਹੁਸ਼ਿਆਰਪੁਰ ਦੇ ਨਵੇਂ ਅਤਿ-ਆਧੁਨਿਕ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦਾ ਉਦਘਾਟਨ
ਹੁਣ ਪੈਂਡਿੰਗ ਕੇਸਾਂ ਦਾ ਜਲਦ ਨਿਪਟਾਰਾ ਹੋਵੇਗਾ ਸੰਭਵ : ਚੀਫ ਜਸਟਿਸ ਰਵੀ ਸ਼ੰਕਰ ਝਾਅ ਹੁਸ਼ਿਆਰਪੁਰ ਵਾਸੀਆਂ ਦਾ ਚਿਰਾਂ ਦਾ ਸੁਪਨਾ ਹੋਇਆ ਸਾਕਾਰ : ਜਸਟਿਸ ਅਰੁਨ ਪੱਲੀ ਹੁਸ਼ਿਆਰਪੁਰ, 17 ਮਾਰਚ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਹੁਸ਼ਿਆਰਪੁਰ ਦੇ ਨਵੇਂ ਬਣੇ ਆਲੀਸ਼ਾਨ ਬਹੁ-ਮੰਜ਼ਿਲੇ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰੰਪਲੈਕਸ ਦਾ ਉਦਘਾਟਨ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਦੇ ਪ੍ਰਸ਼ਾਸਕੀ ਜੱਜ ਜਸਟਿਸ ਅਰੁਨ ਪੱਲੀ ਦੀ ਮੌਜੂਦਗੀ ਵਿਚ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ....
ਸਰਕਾਰ ਸਕਿੱਲ ਕੋਰਸਾਂ ਵਿਚ ਵਧੇਰੇ ਧਿਆਨ ਕੇਂਦਰਿਤ ਕਰਕੇ ਨੌਜਵਾਨਾਂ ਨੂੰ ਕੋਰਸ ਕਰਨ ਲਈ ਪ੍ਰੇਰਿਤ ਕਰ ਰਹੀ ਹੈ : ਜਿੰਪਾ
ਹੁਸ਼ਿਆਰਪੁਰ, 15 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ, ਜਿਸ ਵਿਚ ਰੋਜ਼ਗਾਰ ਦੀਆਂ ਵਧੇਰੇ ਸੰਭਾਵਨਾਵਾਂ ਹੋਣ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ਵਿਚ ਵਧੇਰੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਹ ਕੋਰਸ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ। ਉਹ ਆਈ.ਟੀ.ਆਈ ਹੁਸ਼ਿਆਰਪੁਰ ਦਾ ਦੌਰਾ ਕਰਨ ਦੌਰਾਨ....
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ 'ਤੇ ਦਿੱਤੀ ਸ਼ਰਧਾਂਜਲੀ
ਜਲੰਧਰ, 15 ਮਾਰਚ : ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕਰਮਜੀਤ ਕੌਰ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪਰਿਵਾਰ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚ ਕੇ ਸਵਰਗ ਵਾਸੀ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ....