ਦੋਆਬਾ

ਪਿੰਡ ਫਲਾਹੀ ਵਿਚ ਸਰਕਾਰੀ ਕੈਟਲ ਪੌਂਡ ਬਹੁਤ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਹੈ :  ਜਿੰਪਾ
ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਫਲਾਹੀ ਵਿਚ ਸਰਕਾਰੀ ਕੈਟਲ ਪੌਂਡ ਬਹੁਤ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਹੈ, ਜਿਸ ਵਿਚ ਦਾਨੀ ਸੱਜਣਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅੱਜ ਸਰਕਾਰੀ ਕੈਟਲ ਪੌਂਡ ਫਲਾਹੀ ਦਾ ਦੌਰਾ ਕਰਕੇ ਇਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ....
ਪੰਜਾਬ ਸਰਕਾਰ ਨੇ ਇਕ ਸਾਲ ’ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਲੱਗੇ ਰੋਜ਼ਗਾਰ ਮੇਲੇ ਚ’ ਕੀਤੀ ਸ਼ਿਰਕਤ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਲੋਂ ਚੁਣੇ ਨੌਜਵਾਨਾਂ ਨੂੰ ਦਿੱਤੇ ਆਫਰ ਲੈਟਰ ਰੋਜ਼ਗਾਰ ਮੇਲੇ ’ਚ 400 ਤੋਂ ਵੱਧ ਨੌਜਵਾਨਾਂ ਨੇ ਕੀਤੀ ਸ਼ਿਰਕਤ, 175 ਦੀ ਹੋਈ ਚੋਣ ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ....
ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਉਹਨਾਂ ’ਤੇ ਭਰੋਸਾ ਜਤਾਉਣ ਲਈ ਤਹਿ ਦਿਲੋਂ ਧੰਨਵਾਦ : ਚੌਧਰੀ 
ਜਲੰਧਰ, 13 ਮਾਰਚ : ਜਲੰਧਰ ਲੋਕ ਸਭਾ ਹਲਕੇ 'ਚ ਆਗਾਮੀ ਜ਼ਿਮਨੀ ਚੋਣ ਲਈ ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਉਹਨਾਂ ’ਤੇ ਭਰੋਸਾ ਜਤਾਉਣ ਲਈ ਤਹਿ ਦਿਲੋਂ ਧੰਨਵਾਦੀ ਹੈ। ਉਹਨਾਂ ਨੇ ਕਿਹਾ, "ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਾਸਤੇ ਮੇਰੇ ਮਾਤਾ ਜੀ ਦੀ ਉਮੀਦਵਾਰੀ ਦੇ ਐਲਾਨ ਲਈ ਅਸੀਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਜੀ, ਸੋਨੀਆ ਗਾਂਧੀ ਜੀ....
ਕੈਬਨਿਟ ਮੰਤਰੀ ਜਿੰਪਾ ਨੇ 8.07 ਲੱਖ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਤੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾ ਰਹੀ ਹੈ। ਉਹ ਅੱਜ ਵਾਰਡ ਨੰਬਰ 27 ਦੇ ਨਿਊ ਦੀਪ ਨਗਰ ਵਿਚ 8.07 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ....
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਚੌਧਰੀ ਨੁੰ ਉਮੀਦਵਾਰ ਐਲਾਨਿਆ 
ਜਲੰਧਰ, 13 ਮਾਰਚ : ਕੁੱਝ ਸਮਾਂ ਪਹਿਲਾਂ ਲੋਕ ਸਭਾ ਹਲਕਾ ਜਲੰਧਰ ਦੇ ਪਾਰਲੀਮੈਂਟ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਲੋਕ ਸਭਾ ਦੀ ਜਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਦਿਨ ਰਾਤ ਇੱਕ ਕੀਤਾ ਹੋਇਆ ਹੈ, ਇਸੇ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਜਲੰਧਰ ਤੋਂ ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੁੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਕਰਮਜੀਤ ਕੌਰ ਚੌਧਰੀ ਨੂੰ....
ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ
ਨਵਾਂ ਸ਼ਹਿਰ, 12 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਆਪਣੀ ਫੇਰੀ ਦੌਰਾਨ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਜ਼ਿਲ੍ਹੇ ਵਿੱਚ ਆਉਣ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ....
ਸੂਬੇ ’ਚ ਜਲਦ ਹੀ 142 ਹੋਰ ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਗੜ੍ਹਸ਼ੰਕਰ ਦੇ ਪਿੰਡ ਰੁੜਕੀ ਖਾਸ ਦਾ ਕੀਤਾ ਦੌਰਾ, ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ਼ ਆਨਰ ਆਮ ਆਦਮੀ ਕਲੀਨਿਕ ਨੂੰ ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਦੱਸਿਆ ਪੰਜਾਬ ’ਚ ਲਾਗੂ ਹੋਣ ਜਾ ਰਹੀ ਹੈ ਫਰਿਸ਼ਤਾ ਸਕੀਮ, ਸੜਕ ਹਾਦਸੇ ’ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਦਿੱਤੀ ਜਾਵੇਗੀ 2 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਜ਼ਖਮੀ ਦਾ ਵੀ ਪੰਜਾਬ ਸਰਕਾਰ ਵਲੋਂ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ’ਚ ਕਰਵਾਇਆ ਜਾਵੇਗਾ ਮੁਫ਼ਤ ਇਲਾਜ ਸਿਹਤ ਵਿਭਾਗ ’ਚ ਸਟਾਫ ਤੇ ਹਰ....
ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ : ਲਖਵਿੰਦਰ ਜੌਹਲ
ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣਾ ਬੇਹੱਦ ਜ਼ਰੂਰੀ ਜਲੰਧਰ, 11 ਮਾਰਚ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਖਤ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ, ਉਨ੍ਹਾਂ ਦੀਆਂ ਲੋੜਾਂ ਅਨੁਸਾਰ ਬੱਜਟ ਮੁਹੱਈਆ ਕਰਵਾਇਆ ਜਾਵੇ। ਡਾ. ਜੌਹਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਆਸ਼ੇ....
ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਹੁਸ਼ਿਆਰਪੁਰ, 11 ਮਾਰਚ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ....
ਡੀਸੀ ਜਲੰਧਰ ਦੇ 263 ਇਮੀਗ੍ਰੇਸ਼ਨ ਕੰਸਲਟੈਂਟ ਅਤੇ ਆਈਲੈਟਸ ਸੈਂਟਰਾਂ ਦੇ ਲਾਇਸੈਂਸ ਕੀਤੇ ਰੱਦ 
ਜਲੰਧਰ, 10 ਮਾਰਚ : ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ 263 ਇਮੀਗ੍ਰੇਸ਼ਨ ਕੰਸਲਟੈਂਟ/ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡੀਸੀ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਇਸ ਤੋਂ ਪਹਿਲਾਂ 495 ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੈਂਸ ਜਾਰੀ ਕੀਤੇ ਗਏ ਸਨ। ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਲਿਖਤੀ ਜਵਾਬ ਨਾ ਦੇਣ ਕਾਰਨ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਅੱਗੇ....
ਦੋ ਧਿਰਾਂ ਵਿਚਕਾਰ ਹੋਈ ਝੜਪ, ਇੱਕ ਦੀ ਮੌਤ, ਇੱਕੋ ਪਰਿਵਾਰ ਦੇ 8 ਜੀਅ ਗ੍ਰਿਫਤਾਰ 
ਹੁਸਿ਼ਆਰਪੁਰ, 09 ਮਾਰਚ : ਹੁਸਿ਼ਆਰਪੁਰ ਦੇ ਪਿੰਡ ਜਹਾਨਖੇਲਾਂ ਵਿਖੇ ਗਊ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਝੜਪ ਨੇ ਖੂਨੀ ਰੂਪ ਧਾਰਨ ਕਰ ਲਿਆ ਤੇ ਇਕ ਧਿਰ ਵਲੋਂ ਦੂਜੀ ਧਿਰ ਦੇ ਦੋ ਨੌਜਵਾਨਾਂ ਤੇ ਕੁਹਾੜਿਆਂ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਿਸ ਕਾਰਨ ਇਕ ਨੌਜਵਾਨ ਅਮਿਤ ਕੁਮਾਰ ਪੁੱਤਰ ਅਨੂਪ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਸਬੰਧ ਚ ਥਾਣਾ ਸਦਰ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਅਮਿਤ ਕੁਮਾਰ ਦੇ ਭਰਾ ਵਿਜੇ ਕੁਮਾਰ ਦੇ ਬਿਆਨਾਂ ਤੇਂ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ....
ਗੁਰਮੀਤ ਰਾਮ ਰਹੀਮ 'ਤੇ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਮਾਮਲਾ ਦਰਜ 
ਜਲੰਧਰ, 09 ਮਾਰਚ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਇੱਕ ਨਵਾਂ ਵਿਵਾਦ ਜੁੜ ਗਿਆ ਹੈ। 5 ਫਰਵਰੀ ਨੂੰ ਸਤਿਸੰਗ ਦੌਰਾਨ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਕਬੀਰ ਦਾਸ ਮਹਾਰਾਜ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਮਗਰੋਂ ਜਲੰਧਰ ਦੇ ਥਾਣਾ ਪਤਾਰਾ 'ਚ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਦੀ ਖ਼ਬਰ ਮੁਤਾਬਿਕ, ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 5....
ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜ਼ੀਹ ਹੈ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 06 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹ ਪਿੰਡ ਅੱਜੋਵਾਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਟਿਊਬਵੈਲ ਨੂੰ ਲੋਕ ਅਰਪਣ ਕਰਨ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ....
ਕੇਂਦਰੀ ਰਾਜ ਮੰਤਰੀ ਵਲੋਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਹੁਕਮ ਕਪੂਰਥਲਾ, 06 ਮਾਰਚ : ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕੇਂਦਰ ਸਰਕਾਰ ਵਲੋਂ ਸਪੌਂਸਰਡ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤ ਜਾਣਾ ਯਕੀਨੀ ਬਣਾਉਣ। ਉਹ ਅੱਜ ਬਤੌਰ ਚੇਅਰਮੈਨ ਜ਼ਿਲ੍ਹਾ....
ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ : ਜੈ ਕ੍ਰਿਸ਼ਨ ਸਿੰਘ ਰੋੜੀ
ਗੜ੍ਹਸ਼ੰਕਰ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ ਨੇ ਅੱਜ ਬਲਾਕ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ- ਰਾਤ ਇੱਕ ਕਰ ਰਹੀ ਹੈ , ਉਹਨਾਂ ਕਿਹਾ ਕਿ....