ਦੋਆਬਾ

ਜਲੰਧਰ ਦਿਹਾਤੀ ਪੁਲਿਸ ਨੇ 4 ਨਸ਼ਾ ਤਸਕਰਾਂ ਦੇ ਵਿੱਤੀ ਸਾਮਰਾਜ ‘ਤੇ ਕੀਤੀ ਵੱਡੀ ਕਾਰਵਾਈ, 84.52 ਲੱਖ ਰੁਪਏ ਦੀ ਜਾਇਦਾਦ ਜ਼ਬਤ
ਐਨਡੀਪੀਐਸ ਐਕਟ ਤਹਿਤ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਵਾਹਨ, ਪ੍ਰਮੁੱਖ ਪਲਾਟ, ਰਿਹਾਇਸ਼ੀ ਘਰ ਸ਼ਾਮਲ ਹਨ ਜਲੰਧਰ 20 ਦਸੰਬਰ 2024 : ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਜਿਸ ਵਿੱਚ ਚਾਰ ਐਨਡੀਪੀਐਸ ਕੇਸਾਂ ਵਿੱਚ ਸ਼ਾਮਲ ਅਪਰਾਧੀਆਂ ਦੀਆਂ 84,52,750 ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਮਰੱਥ ਅਥਾਰਟੀ, ਨਵੀਂ ਦਿੱਲੀ ਨੇ ਪੁਲਿਸ....
ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਨੇੜੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਪੋਲਿੰਗ ਕੇਂਦਰ ਦੇ 200 ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥ / ਟੈਂਟ ਲਗਾਉਣ ਉੱਪਰ ਪਾਬੰਦੀ ਅਧਿਕਾਰਤ ਵਿਅਕਤੀਆਂ ਤੋਂ ਬਿਨ੍ਹਾਂ 100 ਮੀਟਰ ਦੇ ਘੇਰੇ ਅੰਦਰ ਮੋਬਾਇਲ/ਵਾਇਰਲੈਸ ਆਦਿ ਦੀ ਵਰਤੋਂ ਦੀ ਵੀ ਇਜਾਜ਼ਤ ਨਹੀਂ ਕਪੂਰਥਲਾ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਰਾਜ ਚੋਣ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ....
ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਵੱਲੋਂ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ
ਨਵਾਂਸ਼ਹਿਰ, 20 ਦਸੰਬਰ 2024 : ਰਜਿਸਟਰਾਰ-ਕਮ-ਕੰਟਰੋਲਰ ਪ੍ਰੀਖਿਆਵਾਂ, ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟੀਅਲ ਟ੍ਰੇਨਿੰਗ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੋਲੀਟੈਕਨਿਕ ਅਤੇ ਫਾਰਮੇਸੀ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਅੱਜ ਦੋਆਬਾ ਪੋਲੀਟੈਕਨਿਕ ਕਾਲਜ, ਰਾਹੋਂ ਦੇ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ....
ਫਗਵਾੜਾ ‘ਚ ਵਾਪਰੇ ਹਾਦਸੇ ‘ਚ ਪੰਜ ਸਾਲ ਬਾਅਦ ਆਸਟ੍ਰੇਲੀਆ ਤੋਂ ਆਏ ਨੌਜਵਾਨ ਸਮੇਤ ਦੋ ਮੌਤ, ਇੱਕ ਜਖ਼ਮੀ
ਫਗਵਾੜਾ, 19 ਦਸੰਬਰ 2024 : ਬੀਤੀ ਰਾਤ ਫਗਵਾੜਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਔਰਤ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜ ਸਾਲ ਬਾਅਦ ਆਸਟ੍ਰੇਲੀਆ ਤੋਂ ਆਏ ਆਪਣੇ ਮੁੰਡੇ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਲੈ ਕੇ ਔਰਤ ਗੁਰਿੰਦਰ ਕੌਰ ਵਾਪਸ ਲੁਧਿਆਣਾ ਆ ਰਹੀ ਸੀ, ਜਦੋਂ ਉਹ ਫਗਵਾੜਾ ਫਲਾਈਓਵਰ ਤੇ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਨੂੰ ਗੰਨਿਆਂ ਨਾ ਭਰੀ ਟਰੈਕਟਰ ਟਰਾਲੀ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਗੱਡੀ ਘੁੰਮ ਗਈ ਅਤੇ....
ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ : ਈਟੀਓ
ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਡਾ. ਅੰਬੇਡਕਰ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਹਰਭਜਨ ਸਿੰਘ ਈ.ਟੀ.ਓ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਏਜੰਡਾ ਕਦੀ ਸਫਲ ਨਹੀਂ ਹੋਵੇਗਾ, ਅਸੀਂ ਕਿਸੇ ਨੂੰ ਵੀ ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਨੂੰ ਰੋਲਣ ਨਹੀਂ ਦੇਵਾਂਗੇ: ਹਰਭਜਨ ਸਿੰਘ ਈ.ਟੀ.ਓ ਅਮਿਤ ਸ਼ਾਹ ਦੀਆਂ ਟਿੱਪਣੀਆਂ ਭਾਜਪਾ ਅਤੇ ਆਰ.ਐਸ....
ਅਸੀਂ ਭ੍ਰਿਸ਼ਟਾਚਾਰ ਨੂੰ ਘਟਾਇਆ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ : ਭਗਵੰਤ ਮਾਨ
21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ : ਭਗਵੰਤ ਮਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਸਾਡਾ ਇੱਥੇ ਵੀ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਦੁੱਗਣਾ ਵਿਕਾਸ ਹੋ ਸਕੇ-ਮਾਨ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ- ਅਸੀਂ ਰੇਤ ਦੀਆਂ ਖੱਡਾਂ, ਬੱਸਾਂ, ਢਾਬਿਆਂ 'ਚ ਹਿੱਸਾ ਨਹੀਂ ਲੈਂਦੇ, ਅਸੀਂ ਪੰਜਾਬ ਦੇ ਲੋਕਾਂ ਦੇ ਸੁੱਖ-ਦੁੱਖ 'ਚ ਹਿੱਸਾ ਲੈਂਦੇ ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਕੀਤਾ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਅਤੇ ਫੁੱਟਬਾਲ ਮੈਚ 
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ : ਸਹਾਇਕ ਡਾਇਰੈਕਟਰ ਰਵੀ ਪਾਲ ਨਵਾਂਸ਼ਹਿਰ, 17 ਦਸੰਬਰ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਵੀ ਪਾਲ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਦਫ਼ਤਰ ਤੋਂ ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਵੱਲੋਂ ਪਿੰਡ ਨੰਗਲ ਜੱਟਾਂ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿੱਖਿਆ ਤੇ....
ਰੈੱਡ ਕ੍ਰਾਸ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲ੍ਹਾਂ 
6 ਗੋਲਡ, 4 ਸਿਲਵਰ ਅਤੇ 11 ਬਰੌਨਜ਼ ਮੈਡਲ ਜਿੱਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬੱਚਿਆਂ ਦਾ ਕੀਤਾ ਸਵਾਗਤ ਨਵਾਂਸ਼ਹਿਰ, 16 ਦਸੰਬਰ 2024 : ਲੁਧਿਆਣਾ ਵਿਖੇ ਹੋਈਆਂ 25 ਵੀਆਂ ਸਪੈਸ਼ਲ ਓਲੰਪਿਕ-2024 ਰਾਜ ਪੱਧਰੀ ਖੇਡਾਂ ਵਿਚ ਸ. ਤਾਰਾ ਸਿੰਘ ਕਾਹਮਾ ਰੈੱਡ ਕ੍ਰਾਸ ਸਪੈਸ਼ਲ ਸਕੂਲ ਨਵਾਂਸ਼ਹਿਰ ਦੇ 14 ਬੱਚਿਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਂਦਿਆਂ 6 ਗੋਲਡ, 4 ਸਿਲਵਰ ਅਤੇ 11 ਬਰੌਨਜ਼ ਮੈਡਲ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਅੱਜ ਵਾਪਸ ਪਰਤਣ 'ਤੇ ਡਿਪਟੀ ਕਮਿਸ਼ਨਰ....
ਪਰਿਵਾਰਕ ਉਲਝਣਾਂ ਦਾ ਸਾਰਥਕ ਹੱਲ ਦੱਸਦੀਆਂ ਫ਼ਿਲਮਾਂ ਅਜੋਕੇ ਸਮੇਂ ਦੀ ਮੁੱਖ ਲੋੜ : ਰਾਜੀਵ ਵਰਮਾ  
ਵਧੀਕ ਡਿਪਟੀ ਕਮਿਸ਼ਨਰ ਨੇ ਪਰਿਵਾਰਕ ਫ਼ਿਲਮ 'ਅਹਿਸਾਸ' ਦਾ ਪੋਸਟਰ ਕੀਤਾ ਜਾਰੀ ਨਵਾਂਸ਼ਹਿਰ, 16 ਦਸੰਬਰ 2024 : ਪਰਿਵਾਰਕ ਉਲਝਣਾਂ ਦਾ ਸਾਰਥਕ ਹੱਲ ਦੱਸਦੀਆਂ ਫ਼ਿਲਮਾਂ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਨਾਲ ਪਰਿਵਾਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਮਝੂਰ ਦੁਆਬਾ ਫ਼ਿਲਮਜ਼ ਦੀ ਪਰਿਵਾਰਕ ਸੇਧ ਦਿੰਦੀ ਫ਼ਿਲਮ 'ਅਹਿਸਾਸ' ਦਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪਰਿਵਾਰਕ ਉਲਝਣਾਂ ਨੂੰ....
ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
ਜਲੰਧਰ,16 ਦਸੰਬਰ 2024 : ਜਲੰਧਰ ਦੇ ਭੋਗਪੁਰ 'ਚ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ। ਮ੍ਰਿਤਕ ਲੜਕੀਆਂ ਦੀ ਪਛਾਣ ਸ਼ਰਨਜੋਤ ਕੌਰ (10) ਅਤੇ ਪ੍ਰਭਜੋਤ ਕੌਰ (12) ਵਜੋਂ ਹੋਈ ਹੈ। ਪ੍ਰਭਜੋਤ 7ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਸ਼ਰਨਜੋਤ ਕੌਰ 5ਵੀਂ ਜਮਾਤ ‘ਚ ਪੜਦੀ ਸੀ। ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਨਹਾਉਣ ਲਈ ਬਾਥਰੂਮ ‘ਚ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ....
ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇਜ਼ੈਡਐਫ. ਦਾ ਹੱਥ, ਦੋ ਹਥਿਆਰਾਂ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਇਹ ਅੱਤਵਾਦੀ ਮਾਡਿਊਲ ਅਤੇ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਜੀ.ਟੀ. ਰੋਡ ਜਲੰਧਰ ਸਥਿਤ ਡੈੱਡ ਲੈਟਰ ਬਾਕਸ ਤੋਂ ਹੈਂਡ ਗ੍ਰਨੇਡ ਕੀਤਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ ਇਸ ਅੱਤਵਾਦੀ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਜਲੰਧਰ, 14 ਦਸੰਬਰ....
ਜਲੰਧਰ ਵਾਸੀਆਂ ਨੂੰ ਦਿੱਤੀਆਂ 5 ਗਰੰਟੀਆਂ ਸਿਰਫ਼ ਵਾਅਦੇ ਨਹੀਂ ਹਨ, ਸ਼ਹਿਰ ਦੇ ਲੋਕਾਂ ਪ੍ਰਤੀ ਸਾਡੀਆਂ ਵਚਨਬੱਧਤਾਵਾਂ ਹਨ : ਅਮਨ ਅਰੋੜਾ
ਆਮ ਆਦਮੀ ਪਾਰਟੀ ਨੇ ਜਲੰਧਰ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ ਜਲੰਧਰ, 14 ਦਸੰਬਰ 2024 : ਜਲੰਧਰ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਲੰਧਰ ਲਈ 'ਆਪ' ਦਾ ਇਹ ਮੈਨੀਫੈਸਟੋ ਲੋਕ-ਕੇਂਦਰਿਤ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਵਿਆਪਕ ਜਨਤਕ ਸਲਾਹ-ਮਸ਼ਵਰੇ ਦੇ ਆਧਾਰ....
ਬਾਲ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ : ਕੰਚਨ ਅਰੋੜਾ
ਅਣ-ਰਜਿਸਟਰਡ ਸੰਸਥਾਵਾਂ 20 ਤੋਂ ਪਹਿਲਾਂ ਦਸਤਾਵੇਜ਼ ਜਮ੍ਹਾ ਕਰਵਾਉਣ ਨਵਾਂਸ਼ਹਿਰ, 13 ਦਸੰਬਰ 2024 : ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਨੁਸਾਰ ਰਾਜ ਸਰਕਾਰ ਜਾਂ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ, ਜੋ ਮੁਕੰਮਲ ਤੌਰ 'ਤੇ ਜਾਂ ਅੰਸ਼ਿਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼ ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁਹੱਇਆ ਕਰਵਾ ਰਹੀਆਂ ਹਨ ਅਤੇ ਜਿਨ੍ਹਾਂ ਵਿਚ 18 ਸਾਲ ਤੋਂ ਘੱਟ ਉਮਰ....
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ 
ਨਵਾਂਸ਼ਹਿਰ, 13 ਦਸੰਬਰ 2024 : ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਟੌਂਸਾਂ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਿੰਡ ਟੌਂਸਾਂ ਅਤੇ ਲਾਗਲੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਵਾਂਸ਼ਹਿਰ ਕਸ਼ਮੀਰ ਸਿੰਘ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰ ਪੂਰਵਕ....
ਐੱਸਟੀਐੱਫ ਜਲੰਧਰ ਰੇਂਜ ਦੀ ਟੀਮ ਨੇ 5 ਕਿਲੋ 42 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ
ਜਲੰਧਰ, 08 ਦਸੰਬਰ 2024 : ਜਲੰਧਰ ਰੇਂਜ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 5 ਕਿਲੋ 42 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਦੇ ਏਆਈਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀਐੱਸਪੀ. ਇੰਦਰਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਐੱਸ. ਆਈ. ਸੰਜੀਵ ਕੁਮਾਰ, ਏ. ਐੱਸ. ਆਈ. ਕੁਲਦੀਪ ਸਿੰਘ ਅਤੇ ਏ. ਐੱਸ. ਆਈ. ਪਰਮਿੰਦਰ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਫੜੇ ਗਏ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ....