ਦੋਆਬਾ

ਮਾਘੀ ਮੌਕੇ ਨਿਰਮਲ ਕੁਟੀਆ ਸੀਚੇਵਾਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ
ਸੁਲਤਾਨਪੁਰ ਲੋਧੀ, 14 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨਿਰਮਲ ਕੁਟੀਆ ਸੀਚੇਵਾਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਿਰਮਲ ਕੁਟੀਆ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਪਿੰਡ ਸੀਚੇਵਾਲ ਦੀ ਪਰਿਕਰਮਾ ਕਰਕੇ ਪਿੰਡ ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਰੂਪੇਵਾਲ ਅੱਡਾ, ਮਹਿੰਮੂਵਾਲ....
ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ : ਮੰਤਰੀ ਜ਼ਿੰਪਾ
- ਕੈਬਨਿਟ ਮੰਤਰੀ ਨੇ ਵਾਰਡ ਨੰਬਰ 23 ਵਿੱਚ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ - 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਕੰਮ 15 ਦਿਨਾਂ 'ਚ ਪੂਰਾ ਹੋਵੇਗਾ ਹੁਸ਼ਿਆਰਪੁਰ, 14 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ, ਜਿਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ....
ਪਾਰਲੀਮੈਂਟ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅਚਾਨਕ ਦੇਹਾਂਤ
ਫਗਵਾੜਾ, 14 ਜਨਵਰੀ : ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਕਿ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿਸ ਤੋਂ ਕੁੱਝ ਦੇਰ ਬਾਅਦ ਡਾਕਟਰਾਂ ਨੇ ਚੌਧਰੀ ਸੰਤੋਖ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐਮ.ਪੀ. ਚੌਧਰੀ ਸੰਤੋਖ ਸਿੰਘ ਦੀ ਮੌਤ....
ਗੱਡੀ ਲੁੱਟ ਕੇ ਭੱਜ ਰਹੇ ਗੈਂਗਸਟਰਾਂ ਵੱਲੋਂ ਫਗਵਾੜਾ ‘ਚ ਗੋਲੀਆਂ ਮਾਰਕੇ ਸਿਪਾਹੀ ਦਾ ਕਤਲ
ਫਗਵਾੜਾ, 9 ਜਨਵਰੀ : ਸੂਬੇ ’ਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਵੱਜਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਠਭੇੜ ਦੌਰਾਨ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਸੀ, ਜਦਕਿ ਇੱਕ ਫਰਾਰ ਹੋਣ ਦਾ ਕਾਮਯਾਬ ਹੋਇਆ। ਗੋਲੀ ਵੱਜਣ ਕਾਰਨ ਤਿੰਨ ਲੁਟੇਰੇ ਵੀ ਜ਼ਖਮੀ ਹੋ ਗਏ ਹਨ। ਦੱਸ ਦਈਏ ਕਿ....
ਜਲੰਧਰ ਡੀਸੀ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਇਮੀਗ੍ਰੇਸ਼ਨ, ਆਈਲੈਟਸ ਸੈਂਟਰਾਂ ਦੇ ਕੀਤੇ ਲਾਇਸੈਂਸ ਮੁਅਤੱਲ
ਜਲੰਧਰ, 06 ਜਨਵਰੀ : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਟਰੈਵਲਜ਼ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਇੰਮੀਗ੍ਰੇਸ਼ਨ, ਸਲਾਹਕਾਰਾਂ, ਆਈਲੈਟਸ ਸੈਂਟਰਾਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਲਾਇਸੈਂਸ ਮੁਅਤੱਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਐਕਟ ਤਹਿਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 1320 ਇੰਮੀਗ੍ਰੇਸ਼ਨ-ਸਲਾਹਕਾਰਾਂ/ਟਿਕਟਿੰਗ ਏਜੰਟਾਂ, ਆਈਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ....
ਬਾਬੇ ਨਾਨਕ ਦੀ ਇਤਿਹਾਸਕ ਨਗਰੀ ਨੂੰ ਸਾਫ-ਸੁਥਰੀ ਤੇ ਸੁੰਦਰ ਬਣਾਇਆ ਜਾਵੇਗਾ : ਸੰਤ ਸੀਚੇਵਾਲ
ਸੁਲਤਾਨਪੁਰ ਲੋਧੀ, 6 ਜਨਵਰੀ : ਬਾਬੇ ਨਾਨਕ ਦੀ ਨਗਰੀ ਨੂੰ ਦੇਸ਼ ਦੇ ਖੂਬਸੂਰਤ ਸ਼ਹਿਰਾਂ ਵਿੱਚ ਸ਼ਾਮਿਲ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਕੀਤੀ ਗਈ। ਇਹ ਮੁਹਿੰਮ ਵਾਰਡ ਨੰਬਰ ਤਿੰਨ ਤੋਂ ਕੀਤੀ ਗਈ। ਵਾਰਡ ਦੀਆਂ ਗਲੀਆਂ ਵਿੱਚੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪ ਕੂੜਾ ਇੱਕਠਾ ਕੀਤਾ। ਉਨ੍ਹਾਂ ਨੇ ਇਸ ਵਾਰਡ ਵਿੱਚ ਆਉਂਦੀਆਂ ਦੁਕਾਨਾਂ ‘ਤੇ ਜਾ ਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਵਾਪਰਕ....
ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ
- ਕੈਬਨਿਟ ਮੰਤਰੀ ਨੇ ਪਿੰਡ ਪਟਿਆੜੀਆਂ ਤੇ ਠਰੋਲੀ ’ਚ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 3 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਹ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਪਟਿਆੜੀਆਂ ਤੇ ਠਰੋਲੀ ਵਿਚ 60....
ਮੰਤਰੀ ਜਿੰਪਾ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼
- ਸਾਲਸੀ ਦੇ ਕੇਸਾਂ, ਆਦਮਪੁਰ ਫਲਾਈਓਵਰ ਅਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਵੀਜ਼ਨਲ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ, 2 ਜਨਵਰੀ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।....
ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼
ਹੁਸ਼ਿਆਰਪੁਰ, 2 ਜਨਵਰੀ : ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ)....
ਬਿਜਲੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਗੈਰਹਾਜ਼ਰੀ ਸਹਿਣ ਨਹੀਂ ਹੋਵੇਗੀ : ਮੰਤਰੀ ਈ.ਟੀ.ਓ
ਨਵਾਂਸ਼ਹਿਰ, 02 ਜਨਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ, ਹਰਭਜਨ ਸਿੰਘ ਈ.ਟੀ.ਓ ਨੇ ਨਵੇਂ ਸਾਲ ਦੇ ਪਹਿਲੇ ਕੰਮਕਾਜੀ ਦਿਨ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਨਵਾਂਸ਼ਹਿਰ ਦਫ਼ਤਰ ਵਿਖੇ ਅਚਨਚੇਤ ਦੌਰਾ ਕੀਤਾ। ਸੋਮਵਾਰ ਸ਼ਾਮ 4:45 ਵਜੇ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਪਾਵਰਕਾਮ ਕੰਪਲੈਕਸ, ਜਿਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਰਕਲ, ਡਿਵੀਜ਼ਨ ਅਤੇ ਸਬ ਡਵੀਜ਼ਨ ਦਫ਼ਤਰ ਹਨ, ਵਿਖੇ ਪਹੁੰਚ ਕੇ ਬਿਜਲੀ ਮੰਤਰੀ ਨੇ ਸਾਰੇ ਹਾਜ਼ਰੀ ਰਜਿਸਟਰ ਆਪਣੇ ਕਬਜ਼ੇ ਵਿੱਚ....
ਜਲੰਧਰ ਵਿੱਚ ਹੋਏ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜਖ਼ਮੀ
ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ। ਇਸ ਸੜਕ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਕਾਰ ਸਵਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ....
ਯੂ.ਪੀ. ’ਚ ਬਿਜਨੌਰ ਦੇ ਸਿੱਖ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਕੀਤੀ ਬੇਅਦਬੀ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜਾ : ਪ੍ਰਧਾਨ ਧਾਮੀ
ਅੰਮ੍ਰਿਤਸਰ, 31 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ ’ਚ ਇਕ ਸਿੱਖ ਨੌਜੁਆਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘਟਗਿਣਤੀ ਸਿੱਖਾਂ ਨਾਲ ਦੇਸ਼ ਅੰਦਰ ਵਧੀਕੀਆਂ ਹੋ ਰਹੀਆਂ ਹਨ। ਬਿਜਨੌਰ ਦੇ ਪਿੰਡ ਚੰਪਤਪੁਰ ’ਚ ਵਾਪਰੀ ਘਟਨਾ ਨਾਲ ਸਿੱਖ ਮਾਨਸਿਕਤਾ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਦੇ ਦੋਸ਼ੀਆਂ ਖਿਲਾਫ ਕਰੜੀ....
ਸਾਲ 2022 ਦੌਰਾਨ ਮਾਲ ਵਿਭਾਗ ਨੇ ਕਈ ਲੋਕ ਪੱਖੀ ਸੇਵਾਵਾਂ ਅਤੇ ਸੁਵਿਧਾਵਾਂ ਕੀਤੀਆਂ ਸ਼ੁਰੂ
-ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਮੁਹਿੰਮ ਦੇ ਸਾਰਥਕ ਨਤੀਜੇ ਆਏ ਸਾਹਮਣੇ -ਸੁਚਾਰੂ ਅਤੇ ਵਧੀਆ ਸੇਵਾਵਾਂ ਤੋਂ ਲੋਕ ਖੁਸ਼: ਜਿੰਪਾ -ਮਾਲ ਵਿਭਾਗ ਦੀ ਆਮਦਨ ਵਿਚ ਵੀ ਆਇਆ ਉਛਾਲ ਹੁਸ਼ਿਆਰਪੁਰ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਨੇ ਸਾਲ 2022 ਦੌਰਾਨ ਕਈ ਲੋਕ ਪੱਖੀਂ ਸੁਵਿਧਾਵਾਂ ਸ਼ੁਰੂ ਕੀਤੀਆਂ ਹਨ। ਹੁਣ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਮਾਲ ਵਿਭਾਗ ਦੇ ਕੰਮ ਕਰਨ ਦੇ....
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਤਿੰਨ ਰੋਜ਼ਾ 21ਵੀਂ ਸਲਾਨਾ ਕਾਨਫਰੰਸ 'ਸ਼ੇਅਰ ਦਿ ਵਿਜ਼ਨ' ਕੈਂਪਸ ਆਯੋਜਿਤ
ਜਲੰਧਰ, 30 ਦਸੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਤਿੰਨ ਰੋਜ਼ਾ 21ਵੀਂ ਸਲਾਨਾ ਕਾਨਫਰੰਸ 'ਸ਼ੇਅਰ ਦਿ ਵਿਜ਼ਨ' ਕੈਂਪਸ ਆਯੋਜਿਤ ਕੀਤੀ, ਜਿੱਥੇ ਐਲਪੀਯੂ ਦੇ ਸਾਰੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਭਿੰਨ ਖੇਤਰਾਂ ਵਿੱਚ ਸਾਲ ਭਰ ਦੀਆਂ ਪ੍ਰਾਪਤੀਆਂ ਦੀ ਗਿਣਤੀ ਕਰਦਿਆਂ ; ਭਵਿੱਖ ਦੇ ਵਾਧੇ ਲਈ ਸਾਲ 2025 ਤੱਕ ਦਾ ਵਿਜ਼ਨ ਵੀ ਸਾਰੀਆਂ ਦੇ ਸਾਹਮਣੇ ਰੱਖਿਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ 600 ਤੋਂ ਵੱਧ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਵਡਮੁੱਲੀ ਸੇਵਾਵਾਂ....
ਸੂਬੇ ਦੇ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਜਿੰਪਾ
- ਕਿਹਾ, ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਆਦੇ ਪੂਰੇ ਕਰਨ ਲਈ ਵਚਨਬੱਧ - ਨਗਰ ਸੁਧਾਰ ਟਰੱਸਟ ਦੁਆਰਾ ਰਿਹਾਇਸ਼ੀ ਤੇ ਕਮਰਸ਼ਿਅਲ ਪ੍ਰਾਪਰਟੀ ਦੀ ਨਿਲਾਮੀ ਸਬੰਧੀ ਦਿੱਤੀ ਜਾਣਕਾਰੀ ਹੁਸ਼ਿਆਰਪੁਰ, 30 ਦਸੰਬਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਨਵੇਂ ਮੀਲ ਪੱਧਰ ਸਥਾਪਿਤ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਸਾਲ ਦੇ ਅੰਤ ਤੱਕ ਪੰਜਾਬ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲੈ ਕੇ ਜਿਥੇ ਜਨਤਾ ਨਾਲ ਕੀਤੇ ਵਾਅਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੇ ਕਰ ਦਿੱਤੇ ਹਨ, ਉਥੇ ਵਿਕਾਸ....