ਦੋਆਬਾ

ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਬੰਦ
ਹੁਸ਼ਿਆਰਪੁਰ : ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ....
ਲਤੀਫਪੁਰਾ ਕਾਲੋਨੀ ਵਿੱਚ ਬੇਘਰ ਕੀਤੇ ਲੋਕਾਂ ਦਾ ਸੁਖਬੀਰ ਬਾਦਲ ਨੇ ਸੁਣਿਆ ਦੁੱਖੜਾ ਸੁਣਿਆ, ਇਨਸਾਫ ਦਿਵਾਉਣ ਦਾ ਕੀਤਾ ਐਲਾਨ
ਜਲੰਧਰ : ਲਤੀਫਪੁਰਾ (ਜਲੰਧਰ) ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਉਨ੍ਹਾਂ ਕੋਲ ਖਾਣਾ ਨਹੀਂ ਹੈ, ਬੱਚੇ ਸਕੂਲ ਨਹੀਂ ਜਾ ਸਕਦੇ ਹਨ। ਕੜਾਕੇ ਦੀ ਪੈ ਰਹੀ ਠੰਢ ਵਿੱਚ ਬਿਮਾਰ ਬਜ਼ੁਰਗਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੀ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਦਾ ਦੁਖੜਾ ਸੁਣਨ....
ਵਾਰਿਸ ਪੰਜਾਬ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ‘ਚੋਂ ਕੁਰਸੀਆਂ ਅਤੇ ਸੋਫੇ ਕੱਢ ਕੇ ਲਾਈ ਅੱਗ
ਬਜ਼ੁਰਗ ਕੁਰਸੀ ਤੇ ਬੈਠੇ ਜਾਂ ਫੱਟੇ 'ਤੇ, ਇਸ ਨਾਲ ਬੇਅਦਬੀ ਨਹੀਂ ਹੁੰਦੀ : ਰਣਜੀਤ ਸਿੰਘ ਢੱਡਰੀਆਂ ਵਾਲੇਜਲੰਧਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਬੈਠ ਸਕਦੇ ਹਾਂ? ਇੱਥੇ....
ਮਧੂਮੱਖੀਆਂ ਵੱਲੋਂ ਲਾੜੇ ਦੀ ਕਾਰ ਉਪਰ ਭਿਆਨਕ ਹਮਲਾ, ਲਾੜੇ ਤੇ ਬੱਚਿਆਂ ਸਮੇਤ 7 ਲੋਕ ਜ਼ਖ਼ਮੀ
ਮੁਕੇਰੀਆਂ : ਮਧੂਮੱਖੀਆਂ ਦੇ ਕਹਿਰ ਕਾਰਨ ਲਾੜੇ ਤੇ ਬੱਚਿਆਂ ਸਮੇਤ 7 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਵਿਆਹੁਣ ਲਈ ਦੇਪੁਰ ਤੋਂ ਪਿੰਡ ਲੈਹੜੀਆਂ ਕਾਰ 'ਚ ਜਾ ਰਹੇ ਸਨ। ਜਦ ਗੱਡੀ ਮੁਕੇਰੀਆਂ ਹਾਈਡਲ ਪ੍ਰੋਜੈਕਟ ਨਹਿਰ ਕੋਲ ਪੁੱਜੀ ਤਾਂ ਮਧੂਮੱਖੀਆਂ ਵੱਲੋਂ ਲਾੜੇ ਦੀ ਕਾਰ ਉਪਰ ਭਿਆਨਕ ਹਮਲਾ ਕਰ ਦਿੱਤਾ ਗਿਆ। ਕਾਰ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਨ ਮਧੂਮੱਖੀਆਂ ਦਾ ਝੁੰਡ ਗੱਡੀ ਵਿਚ ਵੜ ਗਿਆ। ਕੁਝ ਦੇਰ ਉਨ੍ਹਾਂ ਨੇ ਮੁਕਾਬਲਾ ਕੀਤਾ ਪਰ ਵਸ ਨਾ ਚੱਲਦਾ ਦੇਖ....
ਜਲੰਧਰ ਪੁਲਿਸ ਨੇ 20 ਲੱਖ ਦੇ ਨਕਲੀ ਨੋਟਾਂ ਸਮੇਤ ਦੋ ਨੂੰ ਕੀਤਾ ਕਾਬੂ
ਜਲੰਧਰ : ਜਲੰਧਰ ਪੁਲਿਸ ਨੇ ਅਸਮਾਜਿਕ ਤੱਤਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 20 ਲੱਖ ਦੇ ਨਕਲੀ ਨੋਟਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਆਈ-20 ਕਾਰ ਵੀ ਬਰਾਮਦ ਕੀਤੀ ਗਈ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਰਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਖੰਨਾ ਖੁਰਦ ਜ਼ਿਲ੍ਹਾ ਲੁਧਿਆਣਾ ਤੇ ਪਵਨਦੀਪ ਸਿੰਘ ਪੁੱਤਰ ਮੋਥੂ ਸਿੰਘ ਵਾਸੀ ਪੱਟੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਐਂਟੀ....
ਨਕੋਦਰ 'ਚ ਕੱਪੜਾ ਵਪਾਰੀ ਅਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ, ਮੰਗੀ ਸੀ 30 ਲੱਖ ਦੀ ਫਿਰੌਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ : ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਚੰਡੀਗੜ੍ਹ /ਨਕੋਦਰ : ਜਿਲਾ ਜਲੰਧਰ ਦੇ ਮਸ਼ਹੂਰ ਕਸਬੇ ਨਕੋਦਰ ਵਿਖੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਗੰਨਮੈਨ ਦੀ ਵੀ ਮੌਤ ਹੋ ਗਈ। ਜਾਣਕਾਰੀ....
ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਵਾਲਿਆਂ ਲਈ ਸਰਕਾਰ ਨੇ ਆਨਲਾਈਨ ਪੋਰਟਲ ਦੀ ਸ਼ੁਰੂਆਤ
ਜਲੰਧਰ : ਪੰਜਾਬ ਸਰਕਾਰ ਦੀ ਆਸ਼ੀਰਵਾਦ ਯੋਜਨਾ ਤਹਿਤ ਹੁਣ ਪਹਿਲੀ ਜਨਵਰੀ ਤੋਂ ਆਫਲਾਈਨ ਸਿਸਟਮ ਪੂਰੀ ਤਰ੍ਹਾਂ ਤੋਂ ਬੰਦ ਹੋ ਜਾਵੇਗਾ। ਲੜਕੀ ਦੇ ਵਿਆਹ ‘ਤੇ ਆਸ਼ੀਰਵਾਦ ਯੋਜਨਾ ਤਹਿਤ ਮਿਲਣ ਵਾਲੀ ਰਕਮ ਨੂੰ ਪ੍ਰਾਪਤ ਕਰਨ ਲਈ ਆਪਣੀ ਫਾਈਲ ਨੂੰ ਲੈ ਕੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਨਹੀਂ ਖਾਣੇ ਪੈਣਗੇ। ਯੋਜਨਾ ਦੇ ਲਾਭ ਲੈਣ ਵਾਲਿਆਂ ਲਈ ਸਰਕਾਰ ਨੇ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਹੈ। ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਆਸ਼ੀਰਵਾਦ ਸਕੀਮ ਅਧੀਨ ਅਰਜ਼ੀਆਂ ਲਈ ਇੱਕ ਪੋਰਟਲ....
ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਪਿੰਡ ਮਨਸੂਰਪੁਰ (ਗੁਰਾਇਆ) ਵਿਖੇ ਬੇਅਦਬੀ ਦੀ ਘਟਨਾ, ਮੁਲਜਮ ਕਾਬੂ
ਗੁਰਾਇਆ : ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਮੁਲਜਮ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ ਦੇ ਗ੍ਰੰਥੀ ਪਰਮਜੀਤ ਸਿੰਘ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਰਨ ਸਮੇਂ ਕਰੀਬ 5 ਵਜੇ ਦਰਬਾਰ ਸਾਹਿਬ ’ਚ ਦਾਖ਼ਲ ਹੋਏ ਤਾਂ ਦੇਖਿਆ ਕਿ ਦੋ ਮੁਲਜਮ ਅੰਦਰ ਸਨ। ਉਨਾਂ ਵਲੋਂ ਹਿੰਮਤ ਕਰਕੇ ਇਕ ਦੋਸ਼ੀ ਨੂੰ ਮੌਕੇ ’ਤੇ ਕਾਬੂ ਕਰ....
ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ : ਮੰਤਰੀ ਜਿੰਪਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 178 ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣਗੇ। ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਟਿਊਬਵੈਲਾਂ ’ਤੇ ਕਰੀਬ 8.19 ਕਰੋੜ ਰੁਪਏ ਦੀ ਲਾਗਤ ਨਾਲ ਆਵੇਗੀ। ਉਹ ਅੱਜ ਪਿੰਡ ਸ਼ੇਰਪੁਰ ਬਾਤੀਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ....
ਦਸੂਹਾ ਦਾ ਹਰਪ੍ਰੀਤ ਸਿੰਘ ਆਸਟ੍ਰੇਲੀਆ ਵਿੱਚ ਬਣਿਆ ਪੁਲਿਸ ਅਫਸਰ
ਦਸੂਹਾ : ਹਲਕਾ ਦਸੂਹਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਅਨ ਪੁਲਿਸ ਦੇ ਵਿੱਚ ਅਫਸਰ ਬਣ ਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਪੰਜਾਬ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਚੁੱਕੇ ਹਨ ਜਿਨ੍ਹਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ ਅਤੇ ਆਪਣੀ ਪੜਾਈ ਪੂਰੀ ਕਰਨ ਤੋਂ ਬਾਅਦ ਆਈਲੈਟਸ ਕਰਕੇ ਮੈਲਬੌਰਨ ਆਸਟ੍ਰੇਲੀਆ ਚੱਲੇ ਗਏ ਜਿੱਥੇ ਉਨ੍ਹਾਂ ਨੇ ਆਸਟ੍ਰੇਲੀਆ ਪੁਲਿਸ ਜੁਆਇਨ ਕੀਤਾ। ਹਰਪ੍ਰੀਤ ਸਿੰਘ....
ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਨੂੰ ਪੰਜਾਬ ਦੇ ਮਾਡਲ ਕਸਬੇ ਵੱਜੋਂ ਕੀਤਾ ਜਾਵੇਗਾ ਵਿਕਸਤ:ਸੰਤ ਸੀਚੇਵਾਲ
ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਿੱਚ ਸ਼ਾਮਿਲ ਕੀਤੀ ਗਈ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸਫ਼ਾਈ ਪੱਖ ਤੋਂ ਸੁੰਦਰ ਬਣਾਉਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਐਸ.ਡੀ.ਐਮ ਕੁਮਾਰੀ ਚੰਦਰਾ ਜੋਤੀ ਸਿੰਘ, ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ, ਸਹਾਇਕ ਇੰਜੀਨੀਅਰ ਨਗਰ ਕੌਂਸਲ ਸਮੇਤ ਹੋਰ ਅਧਿਕਾਰੀ ਹਾਜ਼ਰ ਹੋਏ ਤੇ ਕੌਂਸਲਰਾਂ ਵਿੱਚੋਂ ਸੰਤਪ੍ਰੀਤ ਸਿੰਘ ਹਾਜ਼ਰ ਸਨ। ਰਾਜ ਸਭਾ....
ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਨਾਲ ਮੈਡੀਕਲ ਸਿੱਖਿਆ ਦੇ ਨਾਲ ਸਿਹਤ ਖੇਤਰ ਵਿਚ ਵੀ ਜ਼ਿਲ੍ਹਾ ਕਰੇਗਾ ਤਰੱਕੀ : ਮੰਤਰੀ ਜਿੰਪਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ ਲਈ ਜ਼ਿਲ੍ਹਾ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ, ਜੋ ਕਿ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ....
2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ : : ਧਾਲੀਵਾਲ
ਅੰਮ੍ਰਿਤਸਰ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ....
ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ 
ਦਸੂਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ ਉਸ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ....
ਫਿਲਮ ਦਾਸਤਾਂ-ਏ-ਸਰਹਿੰਦ ਤੇ ਪੂਰਨ ਰੂਪ ਵਿੱਚ ਲੱਗਣੀ ਚਾਹੀਦੀ ਹੈ ਪਾਬੰਦੀ : ਸਿੱਖ ਜਥੇਬੰਦੀਆਂ
ਜਲੰਧਰ : ਅੱਜ ਜਲੰਧਰ ਪ੍ਰੈਸ ਕਲੱਬ ਵਿੱਚ ਦਾਸਤਾਨ ਏ ਸਰਹਿੰਦ ਕਾਰਟੂਨ ਫਿਲਮ ਦੇ ਵਿਰੋਧ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ,ਅਵਾਜ-ਏ-ਕੌਮ ਜਥੇਬੰਦੀਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਾਝਾਂ ਬਿਆਨ ਜਾਰੀ ਕੀਤਾ ਗਿਆ, ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕੇ ਪੰਥ ਨੂੰ ਇੱਕ ਮਜਬੂਤ ਪੈਨਲ ਬਨਾਉਣਾ ਚਾਹੀਦਾ ਹੈ ਜੋ ਬੜੀ ਦੂਰ ਅੰਦੇਸ਼ੀ ਨਾਲ ਨਵੀਂ ਤਕਨੀਕ ਨਾਲ ਸਿੱਖੀ ਦਾ ਪਰਚਾਰ ਕਰਨ ਵਾਲੀਆਂ ਗਤੀ....