ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 178 ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣਗੇ। ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਟਿਊਬਵੈਲਾਂ ’ਤੇ ਕਰੀਬ 8.19 ਕਰੋੜ ਰੁਪਏ ਦੀ ਲਾਗਤ ਨਾਲ ਆਵੇਗੀ। ਉਹ ਅੱਜ ਪਿੰਡ ਸ਼ੇਰਪੁਰ ਬਾਤੀਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ....
ਦੋਆਬਾ
ਦਸੂਹਾ : ਹਲਕਾ ਦਸੂਹਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਅਨ ਪੁਲਿਸ ਦੇ ਵਿੱਚ ਅਫਸਰ ਬਣ ਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਪੰਜਾਬ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਚੁੱਕੇ ਹਨ ਜਿਨ੍ਹਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ ਅਤੇ ਆਪਣੀ ਪੜਾਈ ਪੂਰੀ ਕਰਨ ਤੋਂ ਬਾਅਦ ਆਈਲੈਟਸ ਕਰਕੇ ਮੈਲਬੌਰਨ ਆਸਟ੍ਰੇਲੀਆ ਚੱਲੇ ਗਏ ਜਿੱਥੇ ਉਨ੍ਹਾਂ ਨੇ ਆਸਟ੍ਰੇਲੀਆ ਪੁਲਿਸ ਜੁਆਇਨ ਕੀਤਾ। ਹਰਪ੍ਰੀਤ ਸਿੰਘ....
ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਿੱਚ ਸ਼ਾਮਿਲ ਕੀਤੀ ਗਈ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸਫ਼ਾਈ ਪੱਖ ਤੋਂ ਸੁੰਦਰ ਬਣਾਉਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਐਸ.ਡੀ.ਐਮ ਕੁਮਾਰੀ ਚੰਦਰਾ ਜੋਤੀ ਸਿੰਘ, ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ, ਸਹਾਇਕ ਇੰਜੀਨੀਅਰ ਨਗਰ ਕੌਂਸਲ ਸਮੇਤ ਹੋਰ ਅਧਿਕਾਰੀ ਹਾਜ਼ਰ ਹੋਏ ਤੇ ਕੌਂਸਲਰਾਂ ਵਿੱਚੋਂ ਸੰਤਪ੍ਰੀਤ ਸਿੰਘ ਹਾਜ਼ਰ ਸਨ। ਰਾਜ ਸਭਾ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ ਲਈ ਜ਼ਿਲ੍ਹਾ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ, ਜੋ ਕਿ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ....
ਅੰਮ੍ਰਿਤਸਰ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ....
ਦਸੂਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ ਉਸ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ....
ਜਲੰਧਰ : ਅੱਜ ਜਲੰਧਰ ਪ੍ਰੈਸ ਕਲੱਬ ਵਿੱਚ ਦਾਸਤਾਨ ਏ ਸਰਹਿੰਦ ਕਾਰਟੂਨ ਫਿਲਮ ਦੇ ਵਿਰੋਧ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ,ਅਵਾਜ-ਏ-ਕੌਮ ਜਥੇਬੰਦੀਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਾਝਾਂ ਬਿਆਨ ਜਾਰੀ ਕੀਤਾ ਗਿਆ, ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕੇ ਪੰਥ ਨੂੰ ਇੱਕ ਮਜਬੂਤ ਪੈਨਲ ਬਨਾਉਣਾ ਚਾਹੀਦਾ ਹੈ ਜੋ ਬੜੀ ਦੂਰ ਅੰਦੇਸ਼ੀ ਨਾਲ ਨਵੀਂ ਤਕਨੀਕ ਨਾਲ ਸਿੱਖੀ ਦਾ ਪਰਚਾਰ ਕਰਨ ਵਾਲੀਆਂ ਗਤੀ....
ਨਵਾਂ ਸ਼ਹਿਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਅੱਜ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ 55ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੰਨਾ ਉਤਪਾਦਕਾਂ ਦੀ ਬੇਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਪੱਖੀ ਨੇਕ-ਨੀਅਤੀ ਸਦਕਾ ਪੰਜਾਬ ’ਚ ਇਸ ਵਾਰ ਸੂਬੇ ’ਚ ਸਰਕਾਰੀ ਗੰਨਾ ਮਿੱਲਾਂ ਬਿਨਾਂ ਕਿਸਾਨਾਂ ਦਾ ਕੋਈ ਬਕਾਇਆ ਰੱਖਿਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਗੰਨਾ ਕਿਸਾਨਾਂ ਦੀ ਮੰਗ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ।ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਦਿਆਲਿਆ ਵਿਚ ਪਿਛਲੇ ਦਿਨੀਂ ਅੱਖਾਂ ਦਾ ਜਾਂਚ ਕੈਂਪ ਵੀ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰ ਸੁਜੀਵ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਰਸੂਲਪੁਰ (ਨਜ਼ਦੀਕ ਅੱਜੋਵਾਲ) ਵਿਚ ਇਕ ਕਿਲੋਮੀਟਰ ਲੰਬੀ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ....
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਪੂਰਾ ਨਵੰਬਰ ਮਹੀਨਾ ਸਾਹਿਤਕ ਸਮਾਗਮ ਉਲੀਕੇ ਗਏ,ਜਿਸ ਤਹਿਤ ਅੱਜ ਜ਼ਿਲ੍ਹੇ ਵਿਚ ਰਾਜ ਪੱਧਰੀ ਕਵੀ ਦਰਬਾਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ (ਸੁਲਤਾਨਪੁਰ ਲੋਧੀ) ਵਿਖੇ ਕਰਵਾਇਆ ਗਿਆ। ਜਿਸ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ, ਮੈਂਬਰ ਰਾਜ ਸਭਾ, ਵਾਤਾਵਰਣੀ ਪ੍ਰੇਮੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐੱਮ ਸ੍ਰੀ ਲਾਲ ਵਿਸ਼ਵਾਸ ਬੈਂਸ ਵੀ ਹਾਜ਼ਰ ਸਨ। ਇਸ ਮੌਕੇ....
ਜਲੰਧਰ : ਲੋਕ ਮੰਚ ਪੰਜਾਬ ਹਰ ਸਾਲ ਇਕ ਲੱਖ ਰੁਪਏ ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਦਿੱਤਾ ਜਾਇਆ ਕਰੇਗਾ, ਤਾਂ ਜੋ ਉਸ ਮਹਾਨ ਗੀਤਕਾਰ ਦੀ ਮਿੱਠੀ ਯਾਦ ਨੂੰ ਤਾਜਾ ਰੱਖਿਆ ਜਾ ਸਕੇ। । ਇਹ ਐਲਾਨ ਕਰਦਿਆਂ ਅੱਜ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ ਲਖਵਿੰਦਰ ਸਿੰਘ ਜੌਹਲ ਅਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਦੱਸਿਆ ਕਿ ਸਾਲ 2022 ਦਾ ਪੁਰਸਕਾਰ ਉਘੇ ਪੰਜਾਬੀ ਕਵੀ ਤੇ ਗੀਤਕਾਰ ਗੁਰਭਜਨ ਗਿੱਲ ਨੂੰ ਦਿੱਤਾ ਜਾਵੇਗਾ। ਇਕ ਸਾਂਝੇ ਬਿਆਨ ਵਿੱਚ ਉਹਨਾਂ ਕਿਹਾ ਕਿ ਇਹ ਪੁਰਸਕਾਰ ਸਾਫ ਸੁਥਰੀ ਗੀਤਕਾਰੀ ਨੂੰ....
ਹੁਸ਼ਿਆਰਪੁਰ : ਸਮਾਜਿਕ ਨਿਆ ਤੇ ਅਧਿਕਾਰਤਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਤੇ ਇਸਤਰੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਜਿਥੇ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ, ਉਥੇ ਵਨ ਸਟਾਪ ਸੈਂਟਰ ਰਾਹੀਂ ਔਰਤਾਂ ਨੂੰ ਵੀ ਸਸ਼ਕਤ ਬਣਾਇਆ ਜਾ ਰਿਹਾ ਹੈ।....
ਸ਼ਹੀਦ ਭਗਤ ਸਿੰਘ ਨਗਰ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਦੇਸ਼ ਆਪਣੇ ਮਹਾਨ ਪੁੱਤ ਅਤੇ ਆਜ਼ਾਦੀ ਸੰਗਰਾਮੀਏ ਸਰਦਾਰ ਭਗਤ ਸਿੰਘ, ਜਿਨ੍ਹਾਂ ਦੀ ਕੁਰਬਾਨੀ ਨੇ ਆਜ਼ਾਦੀ ਸੰਗਰਾਮ ਨੂੰ ਪ੍ਰਚੰਡ ਕੀਤਾ ਅਤੇ ਨੌਜਵਾਨਾਂ ਨੂੰ ਅੰਗਰੇਜ਼ ਹਾਕਮਾਂ ਵਿਰੁੱਧ ਇਕਜੁੱਟ ਹੋ ਕੇ ਡਟਣ ਲਈ ਪ੍ਰੇਰਿਤ ਕੀਤਾ, ਦਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਰਿਣੀ ਰਹੇਗਾ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਖਟਕੜ ਕਲਾਂ ਦੇ ਆਪਣੇ ਪਹਿਲੇ ਦੌਰੇ ਦੌਰਾਨ ਸ੍ਰੀ ਅਰੋੜਾ ਨੇ ਵੀਰਵਾਰ ਨੂੰ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਕਲਾ ਉਤਸਵ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਵਿਚ ਮਿਊਜ਼ੀਕਲ ਇੰਸਟਰੂਮੈਂਟ ਢੋਲ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰਿਤਿਕਾ ਸੈਣੀ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਹੈ। ਅੱਜ ਉਨ੍ਹਾਂ ਨੇ ਰਿਤਿਕਾ ਨੂੰ 19 ਨਵੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ....