ਇੰਗਲੈਂਡ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਇੰਗਲੈਂਡ ਵਿੱਚ ਹੋਣ ਵਾਲੀ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਗਏ ਹੋਏ ਹਨ। ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ। ਬਰਨਾ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਹ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕਰਕੇ ਭਾਵੁਕ ਹੋ ਗਏ। ਦੱਸ ਦੇਈਏ ਕਿ ਲਾਈਵ ਸ਼ੋਅ ਦੌਰਾਨ ਵੀ ਗਾਇਕ ਬਰਨਾ ਸਿੱਧੂ ਮੂਸੇਵਾਲਾ ਦਾ ਨਾਂ ਲੈਂਦਿਆਂ ਭਾਵੁਕ ਹੋ ਗਏ ਸਨ। ਬਰਨਾ ਨੇ ਮੂਸੇਵਾਲਾ ਦੇ ਹਸਤਾਖ਼ਰ ਅੰਦਾਜ਼ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਿਸ ‘ਚ ਉਸ ਨੇ ਆਪਣੇ ਪੱਟ ‘ਤੇ ਹੱਥ ਮਾਰ ਕੇ ਹਵਾ ‘ਚ ਲਹਿਰਾਇਆ। ਇਸ ਦੌਰਾਨ ਸ਼ੋਅ ‘ਚ ਮੌਜੂਦ ਦਰਸ਼ਕਾਂ ਨੇ ਵੀ ਭਾਵੁਕ ਹੋ ਗਏ। ਬਰਨਾ ਅਤੇ ਸਿੱਧੂ ਮੂਸੇਵਾਲਾ ਇੱਕ ਮਿਕਸਟੇਪ ‘ਤੇ ਕੰਮ ਕਰ ਰਹੇ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੂੰ ਕਾਫੀ ਸਦਮਾ ਲੱਗਾ ਹੈ।