ਲਾਗੋਸ, 10 ਜੁਲਾਈ : ਨਾਈਜੀਰੀਆ ਦੇ ਲਾਗੋਸ ਸੂਬੇ ਵਿੱਚ ਇੱਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਲਾਗੋਸ ਸਟੇਟ ਟਰੈਫਿਕ ਮੈਨੇਜਮੈਂਟ ਅਥਾਰਟੀ ਨੇ ਇਹ ਜਾਣਕਾਰੀ ਦਿੱਤੀ । ਇਸ ਹਾਦਸੇ ਦੀ ਪੁਸ਼ਟੀ ਕਰਦੇ ਹੋਏ ਲਾਗੋਸ ਸਟੇਟ ਟਰੈਫਿਕ ਮੈਨੇਜਮੈਂਟ ਅਥਾਰਟੀ ਦੇ ਬੁਲਾਰੇ ਤੌਫੀਕ ਅਦੇਬਾਯੋ ਨੇ ਕਿਹਾ ਕਿ ਲਾਗੋਸ-ਬੈਡਾਗ੍ਰੀ ਐਕਸਪ੍ਰੈਸਵੇਅ ਦੇ ਨਾਲ ਮੋਵੋ ਸ਼ਹਿਰ ਨੇੜੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ । ਇਸ ਹਾਦਸੇ ਦੇ ਸਮੇਂ ਬੱਸ ਵਿੱਚ 20 ਲੋਕ ਸਵਾਰ ਸਨ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਰੇਤ ਨਾਲ ਭਰੇ ਟਿੱਪਰ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਬੱਸ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਨਾਲ ਜਾ ਟਕਰਾਈ, ਜਿਸ ਨਾਲ ਬੱਸ ਦੇ ਡਰਾਈਵਰ, ਉਸਦੇ ਮੋਟਰ ਬੁਆਏ ਅਤੇ 18 ਯਾਤਰੀਆਂ ਸਮੇਤ ਬੱਸ ਵਿੱਚ ਸਵਾਰ ਸਾਰੇ 20 ਲੋਕਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਨੂੰ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਣ ਲਈ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।