ਕਰਾਚੀ, 1 ਫਰਵਰੀ : ਪਾਕਿਸਤਾਨ ਸੁਰੱਖਿਆ ਬਲਾਂ ਵੱਲੋਂ ਸੋਮਵਾਰ ਰਾਤ ਨੂੰ ਕੀਤੀ ਗਈ ਕਾਰਵਾਈ ਵਿੱਚ 21 ਬਲੋਚ ਬਾਗੀ ਮਾਰੇ ਗਏ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਬਲੋਚ ਵਿਦਰੋਹੀਆਂ ਵੱਲੋਂ ਸੋਮਵਾਰ ਨੂੰ ਮਾਚ ਟਾਊਨ ਅਤੇ ਕੋਲਪੁਰ ਇਲਾਕੇ ਵਿੱਚ ਕੀਤੇ ਗਏ ਹਮਲੇ ਦੇ ਜਵਾਬ ਵਿੱਚ ਕੀਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੋ ਥਾਵਾਂ 'ਤੇ ਕੀਤੀ ਗਈ ਕਾਰਵਾਈ 'ਚ 21 ਬਲੋਚ ਬਾਗੀ ਮਾਰੇ ਗਏ ਹਨ। ਸੁਰੱਖਿਆ ਬਲਾਂ ਦੀ ਇਸ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਦੇ ਚਾਰ ਜਵਾਨ ਅਤੇ ਦੋ ਆਮ ਨਾਗਰਿਕ ਵੀ ਮਾਰੇ ਗਏ। ਫ਼ੌਜ ਦੇ ਮੀਡੀਆ ਵਿੰਗ ਨੇ ਅਧਿਕਾਰਤ ਤੌਰ 'ਤੇ ਹੁਣ ਤੱਕ 12 ਵਿਦਰੋਹੀਆਂ ਦੇ ਮਾਰੇ ਜਾਣ ਦੀ ਸੂਚਨਾ ਦਿੱਤੀ ਹੈ ਪਰ ਇਕ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਵਿਦਰੋਹੀਆਂ 'ਚੋਂ 21 ਬਲੋਚ ਲਿਬਰੇਸ਼ਨ ਆਰਮੀ ਮੁਜਾਹਿਦ ਬ੍ਰਿਗੇਡ ਦੇ ਮੈਂਬਰ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਬਲਾਂ 'ਚ ਮਾਰੇ ਗਏ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ। ਪਰ ਇਸ ਸਬੰਧ ਵਿਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।