ਪੇਸ਼ਾਵਰ, 14 ਜਨਵਰੀ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅੱਤਵਾਦੀਆਂ ਨਾਲ ਗੋਲੀਬਾਰੀ ਦੌਰਾਨ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਕੇਚ ਜ਼ਿਲ੍ਹੇ ਦੇ ਬੁਲੇਦਾ ਇਲਾਕੇ 'ਚ ਇਕ ਆਪਰੇਸ਼ਨ ਚਲਾਇਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਗੱਡੀ ਨੂੰ ਇਕ ਵਿਸਫੋਟਕ ਯੰਤਰ ਨਾਲ ਉਡਾ ਦਿੱਤਾ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਕਰਮੀਆਂ ਨੇ ਗੋਲੀਬਾਰੀ ਦਾ ਤੁਰੰਤ ਜਵਾਬ ਦਿੱਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਤਵਾਦੀਆਂ 'ਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ। ਹਾਲਾਂਕਿ ਆਪਰੇਸ਼ਨ ਦੌਰਾਨ ਪੰਜ ਜਵਾਨ ਵੀ ਮਾਰੇ ਗਏ। ਅੱਤਵਾਦੀ ਦੇ ਖ਼ਤਮੇ ਕਰਨ ਲਈ ਇਲਾਕੇ 'ਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।