ਕੈਲਗਿਰੀ, 27 ਨਵੰਬਰ : ਕੈਨੇਡਾ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲ ਰੁੱਕਣ ਦੀ ਬਜਾਏ ਦਿਨ ਬਦਿਨ ਵਧਦਾ ਹੀ ਜਾ ਰਿਹਾ ਹੈ। ਜੋ ਪੰਜਾਬੀਆਂ ਲਈ ਇੱਕ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਕੈਲਗਿਰੀ ‘ਚ ਤਕਰੀਬਨ 6 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਆਈ ਪ੍ਰਨੀਤ ਕੌਰ ਦੀ ਦਿਲ ਦਾ ਦੌਰਾ ਪੈਣ ਜਾਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ, ਇਸ ਤੋਂ ਇਲਾਵਾ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਆਏ ਇੱਕ ਨੌਜਵਾਨ ਮਨਿੰਦਰਪਾਲ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਬਾਰੇ ਪਤਾ ਲੱਗਾ ਹੈ। ਇਸ ਸਬੰਧੀ ਜਦੋਂ ਮ੍ਰਿਤਕ ਲੜਕੀ ਪ੍ਰਨੀਤ ਕੌਰ ਦੇ ਪਿਤਾ ਸਤਬੀਰ ਸਿੰਘ ਸੋਹੀ ਜੋ ਮਲੇਰਕੋਟਾ ਦੇ ਅਮਰਗੜ੍ਹ (ਪੰਜਾਬ) ਦੇ ਵਾਸੀ ਹਨ, ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਸਦੀ ਧੀ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਹੀ ਕੈਨੇਡਾ ਪੜ੍ਹਨ ਲਈ ਗਈ ਸੀ, ਬੀਤੀ ਰਾਤ ਉਸਨੂੰ ਉਸਦੇ ਇੱਕ ਦੋਸਤ ਦਾ ਫੋਨ ਕਿ ਪ੍ਰਨੀਤ ਨੂੰ ਠੰਡ ਲੱਗਣ ਤੋਂ ਬਾਅਦ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਮਨਿੰਦਰ ਪਾਲ ਸਿੰਘ ਜੋ ਅੰਮ੍ਰਿਤਸਰ ਸਾਹਿਬ ਦਾ ਵਾਸੀ ਸੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨਿੰਦਰ ਤਕਰੀਬਨ 3 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਜਿਸ ਦੀ ਮੌਤ ਬਾਰੇ ਉਨ੍ਹਾਂ ਨੂੰ ਬੀਤੀ ਰਾਤ ਆਏ ਇੱਕ ਫੋਨ ਆਉਣ ਤੋਂ ਬਾਅਦ ਪਤਾ ਲੱਗਾ। ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ।