ਅੰਤਰ-ਰਾਸ਼ਟਰੀ

ਗੈਵਿਨ ਨਿਊਸਮ ਨੇ ਕੈਲੀਫੋਰਨੀਆ ਦੇ ਗਵਰਨਰ ਦੇ ਦੂਜੇ ਕਾਰਜਕਾਲ ਦੀ ਸਹੁੰ ਚੁੱਕੀ
ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਸਰਬ ਧਰਮ ਸਮਾਗਮ 'ਚ ਲਿਆ ਹਿੱਸਾ ਕੈਲੀਫੋਰਨੀਆ, 8 ਜਨਵਰੀ : ਦੂਜੀ ਵਾਰ ਕੈਲੀਫੋਰਨੀਆ ਦੇ ਗਵਰਨਰ ਦੀ ਚੋਣ ਜਿੱਤਣ ਤੋਂ ਬਾਅਦ ਗੈਵਿਨ ਨਿਊਸਮ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਇੰਟਰਫੇਥ ਸਰਵਿਸ ਵੱਲੋਂ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਗੈਵਿਨ ਨਿਊਸਮ ਦੇ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਆਪੋ-ਆਪਣੇ ਢੰਗ ਨਾਲ ਅਰਦਾਸ ਕੀਤੀ, ਜਿਨ੍ਹਾਂ ਵਿਚ....
ਚੀਨ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 22 ਗੰਭੀਰ ਜ਼ਖ਼ਮੀ
ਬੀਜਿੰਗ, 8 ਜਨਵਰੀ : ਚੀਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਆਂਗਸ਼ੀ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ, 22 ਹੋਰ ਗੰਭੀਰ ਜ਼ਖ਼ਮੀ ਹੋ ਗਏ। ਜਿਆਂਗਸੀ ਸੂਬੇ ਦੇ ਨਾਨਚਾਂਗ ਕਾਉਂਟੀ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਕਾਰਨ ਆਵਾਜਾਈ ਠੱਪ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਚੀਨੀ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਸਹੀ ਕਾਰਨਾਂ ਦਾ....
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਓਨਟਾਰੀਓ, 8 ਜਨਵਰੀ : ਵਿਦੇਸੀ ਧਰਤੀ ’ਤੇ ਰੋਜਾਨਾ ਦੀ ਤਰ੍ਹਾਂ ਹੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦੀਆਂ ਦੁੱਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਇਸੇ ਹੀ ਤਰ੍ਹਾਂ ਜ਼ੀਰਾ ਦੇ 23 ਸਾਲਾ ਨੌਜਵਾਨ ਕੈਨੇਡਾ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ। ਹੁਣ ਉਸਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।....
ਵਿਕਟੋਰੀਆ ਦੇ 'ਪੀਸ ਪਾਰਕ' 'ਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੇ ਬੁੱਤਾਂ ਦੀ ਭੰਨਤੋੜ
ਵਿਕਟੋਰੀਆ, ਏਐੱਨਆਈ : ਭਾਰਤੀ ਮਿਸ਼ਨ ਨੇ ਸੇਸ਼ੇਲਸ ਦੀ ਰਾਜਧਾਨੀ ਵਿਕਟੋਰੀਆ ਦੇ 'ਪੀਸ ਪਾਰਕ' 'ਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੇ ਬੁੱਤਾਂ ਦੀ ਭੰਨਤੋੜ ਦੀ ਸਖ਼ਤ ਨਿੰਦਾ ਕੀਤੀ ਹੈ। ਭਾਰਤੀ ਮਿਸ਼ਨ ਨੇ 6 ਜਨਵਰੀ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ, "ਭਾਰਤ ਦਾ ਹਾਈ ਕਮਿਸ਼ਨ ਵਿਕਟੋਰੀਆ ਦੇ 'ਪੀਸ ਪਾਰਕ' ਵਿੱਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੀਆਂ ਮੂਰਤੀਆਂ ਦੀ ਭੰਨਤੋੜ ਦੀ ਨਿੰਦਾ ਕਰਦਾ ਹੈ।" ਨੈਲਸਨ ਮੰਡੇਲਾ ਅਤੇ ਜੇਮਸ ਮੈਟਚਮ ਕੋਲ ਸੀ ਗਾਂਧੀ ਦਾ ਬੁੱਤ ਭਾਰਤੀ ਮਿਸ਼ਨ....
ਅਮਰੀਕਾ ਦੇ ਵਰਜੀਨੀਆ 'ਚ 6 ਸਾਲਾ ਬੱਚੇ ਨੇ ਆਪਣੇ ਅਧਿਆਪਕ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
ਵਾਸ਼ਿੰਗਟਨ, 07 ਜਨਵਰੀ : ਅਮਰੀਕਾ ਦੇ ਵਰਜੀਨੀਆ ਰਾਜ ਵਿੱਚ ਇੱਕ ਝਗੜੇ ਦੌਰਾਨ ਇੱਕ 6 ਸਾਲਾ ਬੱਚੇ ਨੇ ਪਹਿਲੀ ਜਮਾਤ ਦੇ ਕਲਾਸ ਰੂਮ ਵਿੱਚ ਆਪਣੇ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਮੀਡੀਆ ਰਿਪੋਰਟ ਅਨੁਸਾਰ ਸਿਟੀ ਪੁਲਿਸ ਅਤੇ ਸਕੂਲ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਰਿਚਨੇਕ ਐਲੀਮੈਂਟਰੀ ਸਕੂਲ ਵਿਚ ਗੋਲੀਬਾਰੀ ਵਿਚ ਕੋਈ ਹੋਰ ਵਿਦਿਆਰਥੀ ਜ਼ਖਮੀ ਨਹੀਂ ਹੋਇਆ ਹੈ। 30 ਸਾਲਾ ਮਹਿਲਾ ਅਧਿਆਪਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ....
ਵਿਕਟੋਰੀਆ ਸੂਬੇ ਦੇ ਸ਼ਹਿਰ ਸ਼ੈਪਰਟਨ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 4 ਪੰਜਾਬੀਆਂ ਦੀ ਮੌਤ
ਵਿਕਟੋਰੀਆ (ਅਸਟ੍ਰੇਲੀਆ), 07 ਜਨਵਰੀ : ਅਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਹੋਏ ਇੱਕ ਭਿਆਨਕ ਸੜਕ ਹਾਦਸੇ ’ਚ 4 ਪੰਜਾਬੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਸਾਰੇ ਵਿਅਕਤੀ ਆਪਣਾ ਕੰਮ ਖ਼ਤਮ ਕਰਕੇ ਘਰਾਂ ਨੂੰ ਪਰਤ ਰਹੇ ਸਨ, ਉਕਤ ਵਿਅਕਤੀਆਂ ਦੀ ਕਾਰ ਇੱਕ ਤੇਜ਼ ਰਫ਼ਤਾਰ ਵਾਹਨ ਨਾਲ ਜਾ ਟਕਰਾਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ ਅਤੇ 4 ਵਿਅਕਤੀ ਦੀ ਮੌਕੇ ਤੇ ਹੀ ਮੌਤ....
ਅਮਰੀਕਾ 'ਚ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ
ਫਰਿਜ਼ਨੋ,06 ਜਨਵਰੀ : ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਅਮਰੀਕਾ ਵਿਚ ਰਹਿਣ ਵਾਲੇ ਪੰਜਾਬੀ ਨੌਜਵਾਨ ਨਾਲ ਵਾਪਰਿਆ। ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਦਿਓਲ ਵਜੋਂ ਹੋਈ ਹੈ। ਗੁਰਮੀਤ ਸਿੰਘ ਦਿਓਲ ਅਮਰੀਕਾ ਦੇ ਫਰਿਜ਼ਨੋ ਵਿਖੇ ਰਹਿ ਰਿਹਾ ਸੀ ਅਤੇ....
ਇੰਡੋਨੇਸ਼ੀਆ ’ਚ ਮੌਸਮ ਖ਼ਰਾਬ ਹੋਣ ਕਰਕੇ ਕਾਰ ਡਿੱਗੀ ਨਦੀ ’ਚ, 5 ਦੀ ਮੌਤ
ਜਕਾਰਤਾ, 06 ਜਨਵਰੀ : ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਦੇ ਪੰਗਕੇਪ ਰੀਜੈਂਸੀ ਵਿੱਚ ਖਰਾਬ ਮੌਸਮ ਕਾਰਨ ਇੱਕ ਕਾਰ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੰਗਕੇਪ ਦੇ ਪੁਲਿਸ ਅਧਿਕਾਰੀ ਇਦਾ ਆਯੂ ਸੁਸਤਨੀ ਨੇ ਦੱਸਿਆ ਕਿ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ 05:15 ਵਜੇ ਉੱਤਰ ਤੋਂ ਦੱਖਣ ਵੱਲ ਭਾਰੀ ਬਾਰਿਸ਼ ਵਿੱਚੋਂ ਲੰਘ ਰਹੀ ਸੀ, ਇਸ ਤੋਂ ਬਾਅਦ ਕਾਰ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਡੂੰਘੀ ਨਦੀ ਵਿੱਚ ਡਿੱਗ ਗਈ, ਪੰਜ ਲੋਕਾਂ ਦੀ ਮੌਤ....
ਯੁਗਾਂਡਾ ’ਚ ਵਾਪਰਿਆ ਵੱਡਾ ਹਾਦਸਾ, ਟਰੱਕ ਨਾਲ ਟਕਰਾਈ ਬੱਸ, 16 ਦੀ ਮੌਤ, 21 ਜਖ਼ਮੀ
ਕੰਪਾਲਾ, 06 ਜਨਵਰੀ : ਉੱਤਰੀ ਯੁਗਾਂਡਾ ਦੇ ਕੰਪਾਲਾ-ਗੁਲੂ ਹਾਈਵੇਅ ਤੇ ਸ਼ੁੱਕਰਵਾਰ ਨੂੰ ਕਾਮਦਿਨੀ ਦੇ ਅਦੇਬੇ ਵਪਾਰਕ ਕੇਂਦਰ ਤੇ ਗੁਲੂ ਜਾ ਰਹੀ ਬੱਸ ਇੱਕ ਮਾਲ ਨਾਲ ਭਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 16 ਲੋਕਾਂ ਦੀ ਮੌਤ ਅਤੇ 21 ਹੋਰ ਦੇ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਇਸ ਭਿਆਨਕ ਹਾਦਸੇ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 12 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ 4 ਨੇ ਹਸਪਤਾਲ ’ਚ ਪਹੁੰਚ ਕੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਭਾਵੇਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ....
ਆਕਲੈਂਡ ’ਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਭਾਰਤੀ ਮੂਲ ਦੇ ਗੈਸ ਸਟੇਸ਼ਨ ’ਤੇ ਹਮਲਾ
ਆਕਲੈਂਡ, 06 ਜਨਵਰੀ : ਨਿਊਜ਼ੀਲੈਂਡ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਦੇ ਜਿਆਦਾ ਸ਼ਿਕਾਰ ਭਾਰਤੀ ਹੋ ਰਹੇ ਹਨ। ਇਸ ਤਹਿਤ ਇੱਕ ਨਵੀਂ ਘਟਨਾਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਮੂਲ ਦੇ ਇੱਕ ਵਪਾਰੀ ਦੇ ਗੈਸ ਸਟੇਸ਼ਨ ਉੱਤੇ ਹਮਲਾ ਕਰ ਦਿੱਤਾ, ਜਿਸ ਨਾਲ ਦੇਸ਼ ਵਿੱਚ ਛੋਟੇ ਕਾਰੋਬਾਰੀਆਂ ਵਿਰੁੱਧ ਹਿੰਸਕ ਘਟਨਾਵਾਂ 'ਚ ਇੱਕ ਹੋਰ ਮਾਮਲਾ ਜੁੜ ਗਿਆ। ਪੁਲਿਸ ਦੇ ਇੱਕ ਬਿਆਨ ਦੇ ਅਨੁਸਾਰ, ਚੋਰ ਵੀਰਵਾਰ ਤੜਕੇ ਆਕਲੈਂਡ ਵਿੱਚ ਕੋਰਿਲੈਂਡਸ ਰੋਡ 'ਤੇ....
ਦੱਖਣੀ ਫਲੋਰੀਡਾ 'ਚ ਇੱਕ ਰੈਸਟੋਰੈਂਟ ਦੇ ਬਾਹਰ ਹੋਏ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ 10 ਲੋਕ ਜ਼ਖਮੀ
ਫਲੋਰੀਡਾ : ਦੱਖਣੀ ਫਲੋਰੀਡਾ 'ਚ ਇੱਕ ਰੈਸਟੋਰੈਂਟ ਦੇ ਬਾਹਰ ਹੋਏ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ 10 ਲੋਕ ਜ਼ਖਮੀ ਹੋ ਗਏ। ਪਰ ਮਿਆਮੀ ਹੇਰਾਲਡ ਨੇ ਇੱਕ ਸਰੋਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਿਆਮੀ ਗਾਰਡਨ ਵਿੱਚ ਇੱਕ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਵਿੱਚ 10 ਲੋਕ ਜ਼ਖਮੀ ਹੋਏ ਹਨ। ਮਿਆਮੀ ਗਾਰਡਨ ਪੁਲਿਸ ਮੁਖੀ ਡੇਲਮਾ ਨੋਏਲ-ਪ੍ਰੈਟ ਨੇ ਕਿਹਾ ਕਿ ਜਾਂਚਕਰਤਾ ਰਿਪੋਰਟਾਂ ਦੀ ਜਾਂਚ ਕਰ ਰਹੇ ਸਨ ਕਿ ਰੈਸਟੋਰੈਂਟ ਵਿੱਚ ਇੱਕ ਵੀਡੀਓ ਸ਼ੂਟ ਕੀਤਾ ਜਾ ਰਿਹਾ ਸੀ। ਮਿਆਮੀ ਗਾਰਡਨ ਪੁਲਿਸ ਦੀ ਬੁਲਾਰਾ....
ਅਣਪਛਾਤੇ ਹਮਲਾਵਰਾਂ ਨੇ ਪੁਲਿਸ ਸਟੇਸ਼ਨ ‘ਤੇ ਕੀਤੀ ਗੋਲੀਬਾਰੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ
ਖੈਬਰ ਪਖਤੂਨਖਵਾ, 06 ਜਨਵਰੀ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਕਾਂਸਟੇਬਲ ਦੀ ਮੌਤ ਹੋ ਗਈ, ਜਦਕਿ....
ਸਭ ਤੋਂ ਵੱਧ ਭਾਰਤੀ ਰਹਿੰਦੇ ਨੇ ਕੈਨੇਡਾ ’ਚ, 4.31 ਲੱਖ ਪ੍ਰਵਾਸੀ ਸਥਾਈ ਨਿਵਾਸੀ ਘੋਸ਼ਿਤ
ਓਨਟਾਰੀਓ, : ਕੈਨੇਡਾ 'ਚ ਸੈਟਲ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਕੈਨੇਡਾ ਨੇ ਪ੍ਰਵਾਸੀਆਂ ਦੀ ਸਥਾਈ ਨਿਵਾਸ ਯੋਜਨਾ ਦੇ ਪੱਧਰ ਵਿੱਚ ਵਾਧਾ ਕੀਤਾ ਹੈ ਅਤੇ ਇਹ ਟੀਚਾ 2022 ਵਿੱਚ ਪੂਰਾ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਦੇਸ਼ ਵਿੱਚ ਹੁਨਰਮੰਦ ਕਾਮਿਆਂ ਦੀ ਗਿਣਤੀ ਵਧਾਉਣ ਦੀ ਯੋਜਨਾ ਦੇ ਹਿੱਸੇ ਵਜੋਂ 2022 ਵਿੱਚ 431,000 ਤੋਂ ਵੱਧ ਪ੍ਰਵਾਸੀਆਂ ਨੂੰ ਸਥਾਈ ਨਿਵਾਸੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਸੀ। ਇਹ ਕੈਨੇਡੀਅਨ ਇਤਿਹਾਸ ਵਿੱਚ ਸਭ ਤੋਂ ਵੱਡਾ ਸਾਲਾਨਾ ਵਾਧਾ ਹੈ।....
ਰੂਸ-ਯੂਕਰੇਨ ਜੰਗ : ਯੂਕਰੇਨ ਦਾ ਦਾਅਵਾ, ਰੂਸ ਦੇ 800 ਸੈਨਿਕਾਂ ਨੂੰ ਮਾਰਿਆ
ਏਜੰਸੀ, ਕੀਵ : ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਇਸ ਦੌਰਾਨ, ਯੂਕਰੇਨ ਦੀ ਫ਼ੌਜ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ 800 ਤੋਂ ਵੱਧ ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਵਿਚੋਂ ਜ਼ਿਆਦਾਤਰ Donetsk ਖੇਤਰ ਵਿਚ ਲੜਾਈ ਦੌਰਾਨ ਮਾਰੇ ਗਏ ਸਨ। ਲੜਾਈ ਬਾਰੇ ਇੱਕ ਰੁਟੀਨ ਸਵੇਰ ਦੀ ਬ੍ਰੀਫਿੰਗ ਵਿੱਚ, ਯੂਕਰੇਨ ਦੀ ਫੌਜ ਨੇ ਵੀਰਵਾਰ ਨੂੰ ਕਿਹਾ ਕਿ ਰੂਸੀ ਫ਼ੌਜਾਂ ਬਖਮੁਤ ਸੈਕਟਰ ਵਿੱਚ ਇੱਕ ਹਮਲਾ ਸ਼ੁਰੂ ਕਰ ਰਹੀਆਂ ਹਨ। ਇਸ ਦੇ ਨਾਲ ਹੀ ਅਵਦੇਵਕਾ ਅਤੇ ਕੁਪਿਆਨਸਕ ਖੇਤਰਾਂ....
ਉੱਤਰੀ ਅਮਰੀਕਾ ਦੇ ਉਟਾ ਸੂਬੇ ਹੋਈ ਅੰਨ੍ਹੇਵਾਹ ਗੋਲੀਬਾਰੀ 'ਚ ਅੱਠ ਲੋਕਾਂ ਦੀ ਮੌਤ
ਵਾਸ਼ਿੰਗਟਨ, 5 ਜਨਵਰੀ : ਉੱਤਰੀ ਅਮਰੀਕਾ ਦੇ ਉਟਾ ਸੂਬੇ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਖ਼ਬਰ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ।ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਵਾਪਰੀ। ਸਾਰੇ ਮ੍ਰਿਤਕਾਂ ਦੇ....